ਨਵੀਂ ਦਿੱਲੀ (ਪੰਜ ਦਰਿਆ ਬਿਊਰੋ)
ਕੇਂਦਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪ੍ਰਵਾਸੀ ਮਜ਼ਦੂਰਾਂ ਦੀ ਢੋਹ ਢੁਆਈ ਲਈ ਰੇਲਵੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਰੇਲਗੱਡੀਆਂ ਚਲਾਉਣ ਲਈ ਕਿਹਾ ਹੈ। ਕੇਂਦਰ ਨੇ ਕਿਹਾ ਹੈ ਕਿ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਸ ਸਬੰਧੀ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ਵਿੱਚ ਕਿਹਾ ਹੈ ਕਿ ਕਰੋਨਾ ਮਹਾਂਮਾਰੀ ਦਾ ਡਰ ਅਤੇ ਰੁਜ਼ਗਾਰ ਖੁੱਸਣ ਦਾ ਖਦਸ਼ਾ ਫਸੇ ਪ੍ਰਵਾਸੀ ਮਜ਼ਦੂਰਾਂ ਦੇ ਆਪਣੇ ਪਿਤਰੀ ਰਾਜਾਂ ਵੱਲ ਪਰਤਣ ਦਾ ਮੁੱਖ ਕਾਰਨ ਹਨ।