ਜਲੰਧਰ( ਪੰਜ ਦਰਿਆ ਬਿਊਰੋ)
ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਉਭਾਰਨ ਲਈ 140.40 ਲੱਖ ਦੀ ਸਬਸਿਡੀ ਜਾਰੀ ਕੀਤੀ ਹੈ। ਕਾਰਪੋਰੇਸ਼ਨ ਦੇ ਚੇਅਰਮੈਨ, ਇੰਜ. ਮੋਹਨ ਲਾਲ ਸੂਦ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਸਾਰੇ ਸੰਸਾਰ ਵਿਚ ਆਰਥਿਕ ਤੌਰ ’ਤੇ ਬਹੁਤ ਨਕਾਰਾਤਮਕ ਪ੍ਰਭਾਵ ਪਿਆ ਹੈ, ਜਿਸ ਕਾਰਨ ਬਹੁਤੇ ਲੋਕਾਂ ਦੇ ਰੁਜ਼ਗਾਰ ਖੁੱਸ ਗਏ ਹਨ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਗਰੀਬ ਪਰਿਵਾਰਾਂ ਨੂੰ ਆਪੋਂ ਆਪਣਾ ਰੁਜ਼ਗਾਰ ਸਥਾਪਤ ਕਰਨ ਲਈ ਬੈਂਕ ਟਾਈ ਅਪ ਸਕੀਮ ਤਹਿਤ 140.40 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਇਸ ਨਾਲ 1404 ਲਾਭਪਾਤਰੀਆਂ ਨੂੰ ਆਪਣਾ ਰੁਜ਼ਗਾਰ ਸਥਾਪਤ ਕਰਨ ਵਿੱਚ ਮਦਦ ਮਿਲੇਗੀ।