ਚੰਡੀਗੜ੍ਹ(ਪੰਜ ਦਰਿਆ ਬਿਊਰੋ)
ਪੰਜਾਬ ਸਰਕਾਰ ਵੱਲੋਂ ਗ਼ਰੀਬ ਲੋਕਾਂ ਲਈ ਵਿੱਤੀ ਵਸੀਲੇ ਪੈਦਾ ਕਰਨ ਵਾਸਤੇ ਮਗਨਰੇਗਾ ਦਾ ਪ੍ਰਭਾਵੀ ਲਾਹਾ ਲੈਣ ਦੀ ਯੋਜਨਾਬੰਦੀ ਬਣਾਈ ਗਈ ਹੈ। ਪਿੰਡਾਂ ਵਿਚ ਮਗਨਰੇਗਾ ਮਜ਼ਦੂਰਾਂ ਦੀ ਸ਼ਮੂਲੀਅਤ ਵਾਲੇ ਵਧੇਰੇ ਕੰਮ ਸ਼ੁਰੂ ਕੀਤੇ ਜਾਣੇ ਹਨ। ਪੂਰਾ ਇੱਕ ਸਾਲ ਇਸ ਸਕੀਮ ਦੇ ਨਵੇਂ ਜੌਬ ਕਾਰਡ ਬਣਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ। ਹਰ ਪਿੰਡ ਵਿਚ ਦੋ ਵਣ ਮਿੱਤਰ ਰੱਖੇ ਜਾਣੇ ਹਨ, ਜੋ ਗੁਰੂ ਨਾਨਕ ਦੇਵ ਦੇ 550 ਪ੍ਰਕਾਸ਼ ਪੁਰਬ ਦੀ ਯਾਦ ਵਿਚ ਲਾਏ ਪੌਦਿਆਂ ਦੀ ਸਾਂਭ-ਸੰਭਾਲ ਕਰਨਗੇ। ਇਸੇ ਤਰ੍ਹਾਂ ਪੰਜਾਬ ਵਿੱਚ 15 ਹਜ਼ਾਰ ਤੋਂ ਵੱਧ ਛੱਪੜਾਂ ਦੀ ਸਫ਼ਾਈ ਦਾ ਕੰਮ ਵਿੱਢਿਆ ਗਿਆ ਹੈ।