ਕਰਾਚੀ (ਪੰਜ ਦਰਿਆ ਬਿਊਰੋ)
ਪੀ.ਆਈ.ਏ. ਦੇ ਬੁਲਾਰੇ ਅਬਦੁੱਲ ਸੱਤਾਰ ਨੇ ਹਾਦਸੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਫਲਾਈਟ A-320 90 ਯਾਤਰੀਆਂ ਨੂੰ ਲੈ ਕੇ ਜਾ ਰਹੀ ਸੀ। ਜਹਾਜ਼ ਲਾਹੌਰ ਤੋਂ ਕਰਾਚੀ ਜਾ ਰਿਹਾ ਸੀ ਅਤੇ ਮਾਲਿਰ ਵਿਚ ਮਾਡਲ ਕਾਲੋਨੀ ਨੇੜੇ ਜਿੰਨਾ ਗਾਰਡਨ ਇਲਾਕੇ ਵਿਚ ਕਰੈਸ਼ ਹੋ ਗਿਆ। ਹਾਦਸੇ ਦਾ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿਚ ਹਾਦਸੇ ਵਾਲੀ ਥਾਂ ਤੋਂ ਧੂੰਏਂ ਦੇ ਗੁਬਾਰ ਉੱਠਦੇ ਦਿਖਾਈ ਦੇ ਰਹੇ ਹਨ। ਜਹਾਜ਼ ਵਿੱਚ 91 ਮੁਸਾਫਰਾਂ ਦੇ ਸਵਾਰ ਹੋਣ ਦੀ ਖਬਰ ਹੈ।