ਪੰਜਾਬ ਵਿੱਚ ਅੱਜ ਕੋਰੋਨਾ ਦਾ 1 ਨਵਾਂ ਪਾਜ਼ੇਟਿਵ ਕੇਸ ਸਾਹਮਣੇ ਆਇਆ ਜਦੋਂ ਕਿ ਅੱਜ 28 ਮਰੀਜ਼ ਠੀਕ ਹੋਏ।
ਹੁਣ ਤੱਕ ਸੂਬੇ ਵਿੱਚ 62399 ਸੈਪਲ ਟੈਸਟਾਂ ਲਈ ਭੇਜੇ ਗਏ ਜਿਨ੍ਹਾਂ ਵਿੱਚੋਂ 2029 ਸੈਪਲਾਂ ਦੀ ਰਿਪੋਰਟ ਪਾਜ਼ੇਟਿਵ ਅਤੇ 55777 ਕੇਸਾਂ ਦੀ ਰਿਪੋਰਟ ਨੈਗੇਟਿਵ ਆਈ। 4593 ਸੈਪਲਾਂ ਦੀ ਰਿਪੋਰਟ ਹਾਲੇ ਆਉਣੀ ਹੈ। 2029 ਕੇਸਾਂ ਵਿੱਚੋਂ ਹੁਣ ਤੱਕ 1847 ਮਰੀਜ਼ ਠੀਕ ਹੋ ਗਏ ਹਨ ਜਦੋਂ ਕਿ 39 ਦੀ ਮੌਤ ਹੋਈ ਹੈ। ਇਕ ਮਰੀਜ਼ ਵੈਟੀਲੇਟਰ ਉਤੇ ਹੈ। ਸੂਬੇ ਵਿੱਚ ਕੋਰੋਨਾ ਦੇ ਹੁਣ 143 ਕੇਸ ਐਕਟਿਵ ਹਨ।