23.7 C
United Kingdom
Sunday, June 21, 2026

More

    ਪੰਜਾਬ ਪੁਲੀਸ ਦੇ ਭੂਤਰੇ ਥਾਣੇਦਾਰ ਨੇ ਪਹਿਰੇਦਾਰ ਦੇ ਪੱਤਰਕਾਰ ਦੀ ਕੀਤੀ ਕੁੱਟਮਾਰ

    ਚੰਡੀਗੜ੍ਹ ( ਰਾਜਿੰਦਰ ਭਦੌੜੀਆ )

    ਮੁਹਾਲੀ ਪੁਲਿਸ ਦੇ ਇੱਕ ਭੂਤਰੇ ਥਾਣੇਦਾਰ ਵੱਲੋਂ ਚੰਡੀਗੜ ਅਤੇ ਮੁਹਾਲੀ ਤੋਂ ਪਹਿਰੇਦਾਰ ਦੇ ਜ਼ਿਲਾ ਇੰਚਾਰਜ ਮੇਜਰ ਸਿੰਘ ਦੀ ਬੁਰੀ ਤਰਾਂ ਕੁੱਟਮਾਰ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੱਤਰਕਾਰ ਮੇਜਰ ਸਿੰਘ ਜੋ ਕਿ ਗੁਰਦੁਆਰਾ ਸਾਹਿਬ ਦੇ ਕਿਸੇ ਵਿਵਾਦ ਵਿੱਚ ਪੁਲਿਸ ਵੱਲੋਂ ਗਿ੍ਫਤਾਰ ਕੀਤੇ ਇੱਕ ਵਿਅਕਤੀ ਦੀ ਵੀਡੀਓ ਬਣਾ ਕੇ ਉਸਦਾ ਪੱਖ ਜਾਨਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਏਐਸਆਈ ਓਮ ਪ੍ਰਕਾਸ਼ ਅਤੇ ਅਮਰਨਾਥ ਭੜਕ ਗਏ ਅਤੇ ਪੱਤਰਕਾਰ ਮੇਜਰ ਸਿੰਘ ਪੰਜਾਬੀ ਨੂੰ ਧੱਕੇ ਨਾਲ ਥਾਣਾ ਫੇਜ-1 ਵਿੱਚ ਲਿਜਾ ਕੇ ਉਸਦੀ ਬੁਰੀ ਤਰਾਂ ਕੁੱਟਮਾਰ ਕਰ ਦਿੱਤੀ ਗਈ। ਇਸ ਘਟਨਾ ਨੂੰ ਲੈ ਕੇ ਚੰਡੀਗੜ੍ਹ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਚੰਡੀਗੜ ਤੋ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਨਾਲ ਪੁਲਸ ਵੱਲੋਂ ਬਦਸਲੂਕੀ ਕੀਤੀ ਗਈ ਸੀ।ਪੁਲਿਸ ਵੱਲੋਂ ਹੁਸਿਆਰਪੁਰ ਤੋਂ ਪੱਤਰਕਾਰ ਭੁਪਿੰਦਰ ਸਿੰਘ ਸੱਜਣ, ਅੰਮ੍ਰਿਤਸਰ ਸਾਹਿਬ ਅਤੇ ਮੋਗਾ ਦੇ ਇੱਕ ਹੋਰ ਪੱਤਰਕਾਰ ‘ਤੇ ਵੀ ਗਲਤ ਪਰਚੇ ਦਰਜ ਕਰਕੇ ਉਹਨਾਂ ਨੂੰ ਜੇਲਾਂ ਵਿੱਚ ਭੇਜ ਚੁੱਕੀ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!