
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਦੇ ਪੌਲਕਸ਼ੀਲਡਜ਼ ਇਲਾਕੇ ਦੀ ਕੈਨਮੂਰ ਸਟਰੀਟ ‘ਤੇ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਸਮਾਚਾਰ ਹੈ। ਸਕਾਟਿਸ਼ ਫਾਇਰ ਐਂਡ ਰੈਸਕਿਊ ਸਰਵਿਸ ਨੂੰ ਸ਼ਾਮ 4:50 ‘ਤੇ ਮਿਲੀ ਸੂਚਨਾ ਉਪਰੰਤ ਅੱਗ ਬੁਝਾਊ ਅਮਲੇ ਵੱਲੋਂ ਅੱਗ ‘ਤੇ ਕਾਬੂ ਪਾ ਲਿਆ ਗਿਆ। ਇਸ ਅੱਗਜਨੀ ਦੀ ਘਟਨਾ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਨਵੰਬਰ 2019 ‘ਚ ਇਸੇ ਘਟਨਾ ਸਥਾਨ ਦੇ ਬਿਲਕੁਲ ਨਜ਼ਦੀਕ ਪਹਿਲਾਂ ਵੀ ਇੱਕ ਇਮਾਰਤ ਬਹੁਤ ਬੁਰੀ ਤਰ੍ਹਾਂ ਅੱਗ ਦੀ ਲਪੇਟ ‘ਚ ਆਈ ਸੀ। ਇਸ ਘਟਨਾ ਵਿੱਚ ਜਿਹੜੇ ਪੀੜਤ ਲੋਕਾਂ ਦਾ ਮਾਲੀ ਨੁਕਸਾਨ ਹੋਇਆ ਹੈ, ਉਸ ਸੰਬੰਧੀ ਸਕਾਟਲੈਂਡ ਦੀ ਫਸਟ ਮਿਨਿਸਟਰ ਨਿਕੋਲਾ ਸਟਰਜਨ ਨੇ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦੁਆਇਆ ਹੈ।