14.8 C
United Kingdom
Saturday, September 5, 2026

More

    ਜਿਲੇ ਦੀਆਂ ਮੰਡੀਆਂ ਵਿਚ ਹੁਣ ਤੱਕ ਆਈ 6 ਲੱਖ ਮੀਟਰਕ ਟਨ ਕਣਕ

    31 ਮਈ ਤੱਕ ਹੋਵੇਗੀ ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ

    ਅੰਮ੍ਰਿਤਸਰ,(ਰਾਜਿੰਦਰ ਰਿਖੀ)
    ਕੋਵਿਡ 19 ਸੰਕਟ ਦੇ ਚੱਲਦੇ ਮੰਡੀਆਂ ਵਿਚ ਇਸ ਵਾਰ ਕਣਕ ਦਾ ਸੀਜ਼ਨ ਭਾਵੇਂ ਥੋੜਾ ਲੰਮ ਚੱਲਿਆ ਹੈ, ਪਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਤੇ ਸਰਕਾਰੀ ਕਰਮਚਾਰੀਆਂ ਲਈ ਕੀਤੇ ਗਏ ਪ੍ਰਬੰਧਾਂ ਕਾਰਨ ਕਣਕ ਦੀ ਖਰੀਦ ਬੜੀ ਸੁਰੱਖਿਅਤ ਕੀਤੀ ਜਾ ਰਹੀ ਹੈ, ਜੋ ਕਿ ਲਗਭਗ ਪੂਰੀ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਦਿੱਤੀਆਂ ਸਾਰੀਆਂ ਸਾਵਧਾਨੀਆਂ ਨੂੰ ਅਪਨਾਉਂਦੇ ਹੋਏ ਜਿਲੇ ਦੀਆਂ ਸਾਰੀਆਂ ਮੰਡੀਆਂ ਵਿਚ ਕਣਕ ਦੀ ਆਮਦ 6 ਲੱਖ ਮੀਟਰਕ ਟਨ ਨੂੰ ਪਾਰ ਕਰ ਚੁੱਕੀ ਹੈ। ਇਸ ਬਾਬਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਕਣਕ ਦੀ ਸਰਕਾਰੀ ਖਰੀਦ 31 ਮਈ ਤੱਕ ਹੋਣੀ ਹੈ, ਸੋ ਜਿਹੜੇ ਕਿਸਾਨ ਅਜੇ ਤੱਕ ਆਪਣੀ ਫਸਲ ਮੰਡੀ ਵਿਚ ਨਹੀਂ ਲਿਆ ਸਕੇ, ਉਹ ਇਸ ਤਾਰੀਕ ਤੋਂ ਪਹਿਲਾਂ-ਪਹਿਲਾਂ ਆਪਣੀ ਨੇੜਲੀ ਮੰਡੀ ਵਿਚ ਲਿਆਉਣ। ਉਨਾਂ ਦੱਸਿਆ ਕਿ ਇਸ ਤਾਰੀਕ ਤੋਂ ਬਾਅਦ ਸਰਕਾਰੀ ਖਰੀਦ ਬੰਦ ਕਰ ਦਿੱਤੀ ਜਾਵੇਗੀ।
    ਇਸੇ ਦੌਰਾਨ ਜਿਲਾ ਖੁਰਾਕ ਤੇ ਸਪਲਾਈ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ ਆਈ ਕਰੀਬ 6 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਾ ਚੁੱਕੀ ਹੈ, ਜਿਸ ਵਿਚੋਂ ਜ਼ਿਆਦਾਤਰ ਸਰਕਾਰੀ ਏਜੰਸੀਆਂ ਵੱਲੋਂ ਹੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 6 ਲੱਖ 11 ਸੌ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 5 ਲੱਖ 96 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਸੀ। ਉਨਾਂ ਦੱਸਿਆ ਕਿ ਖਰੀਦ ਕੀਤੀ ਕਣਕ ਵਿਚੋਂ ਵਿਚੋਂ ਪਨਗ੍ਰੇਨ ਵੱਲੋਂ ਹੀ ਇਕ ਲੱਖ 60 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਦੀ ਖਰੀਦ ਕੀਤੀ ਗਈ, ਜਦਕਿ ਮਾਰਕਫੈੱਡ ਵੱਲੋਂ 129191 ਮੀਟ੍ਰਿਕ ਟਨ, ਪਨਸਪ ਵੱਲੋਂ 120083 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 99898 ਮੀਟ੍ਰਿਕ ਟਨ ਅਤੇ ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 86935 ਮੀਟ੍ਰਿਕ ਟਨ ਕਣਕ ਖ਼ਰੀਦੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਵਪਾਰੀਆਂ ਵੱਲੋਂ 4591 ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ।
    ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿਚੋਂ 91 ਫੀਸਦੀ ਕਣਕ ਮੰਡੀਆਂ ਵਿਚੋਂ ਗੁਦਾਮਾਂ ਤੱਕ ਪਹੁੰਚਾਈ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 92 ਫੀਸਦੀ ਦੇ ਕਰੀਬ ਫਸਲ ਦੀ ਅਦਾਇਗੀ, ਜੋ ਕਿ ਕਰੀਬ 896 ਕਰੋੜ ਰੁਪਏ ਬਣਦੀ ਹੈ, ਵੀ ਨਾਲੋ-ਨਾਲ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਚੁੱਕੀ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!