ਅੰਮ੍ਰਿਤਸਰ (ਪੰਜ ਦਰਿਆ ਬਿਊਰੋ)

ਦਲ ਖਾਲਸਾ ਦੀ ਬੀਤੇ ਦਿਨ ਘੱਲੂਘਾਰਾ ਹਫਤਾ ਮਨਾਉਣ ਸਬੰਧੀ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ ਹਰਚਰਨਜੀਤ ਸਿੰਘ ਧਾਮੀ, ਅਮਰੀਕ ਸਿੰਘ ਈਸੜੂ, ਜਨਵੀਰ ਸਿੰਘ ਖੰਡੂਰ, ਰਣਬੀਰ ਸਿੰਘ, ਪਰਮਜੀਤ ਸਿੰਘ ਟਾਂਡਾ, ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਸ਼ਾਮਲ ਹੋਏ। ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਸ੍ਰੀ ਦਰਬਾਰ ਸਾਹਿਬ ਹਮਲੇ ਦੀ 36ਵੀਂ ਵਰੇਗੰਢ ਮੌਕੇ ਸਮੂਹ ਸ਼ਹੀਦਾਂ ਦੀ ਯਾਦ ‘ਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ।