15.9 C
United Kingdom
Sunday, September 6, 2026

More

    ਡਿਪਟੀ ਡਾਇਰੈਕਟਰ ਮੰਗਲ ਦਾਸ ਨੇ ਮੋਗਾ ਸ਼ਹਿਰ ਦੇ ਡਿਪੂਆਂ ਦਾ ਕੀਤਾ ਦੌਰਾ

    ਰਾਸ਼ਨ ਵੰਡ ਦਾ ਲਿਆ ਜਾਇਜ਼ਾ

    ਮੋਗਾ (ਮਿੰਟੂ ਖੁਰਮੀ)

    ਕੋਰੋਨਾ ਮਹਾਂਮਾਰੀ ਦੌਰਾਨ ਗਰੀਬ ਲੋਕਾਂ ਤੱਕ ਪੰਜਾਬ ਸਰਕਾਰ ਵੱਲੋਂ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਦੀ ਚੈਕਿੰਗ ਅੱਜ ਡਿਪਟੀ ਡਾਇਰੈਕਟਰ ਫਿਰੋਜ਼ਪੁਰ ਡਿਵੀਜ਼ਨ ਸ੍ਰੀ ਮੰਗਲ ਦਾਸ ਵੱਲੋ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀ ਗੁਰਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ ਡਿਪਟੀ ਡਾਇਰੈਕਟਰ ਸ੍ਰੀ ਮੰਗਲ ਦਾਸ ਵੱਲੋ ਮੋਗਾ ਸ਼ਹਿਰ ਦੇ ਸਾਰੇ ਡਿਪੂਆਂ ਦਾ ਦੌਰਾ ਕੀਤਾ ਗਿਆ ਜਿਥੇ ਉਨ੍ਹਾਂ ਨੇ ਇਸ ਯੋਜਨਾ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਜਾਇਜਾ ਲਿਆ।
    ਖੁਰਾਕ ਅਤੇ ਸਪਲਾਈਜ਼ ਵਿਭਾਗ ਵੱਲੋ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ ਦੂਸਰੇ ਰਾਜਾਂ ਦੀ ਤਰ੍ਹਾਂ ਮੋਹਰੀ ਹੋ ਕੇ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋ ਇਸ ਯੋਜਨਾ ਤਹਿਤ ਸਮਾਰਟ ਕਾਰਡ ਰਾਸ਼ਨ ਧਾਰਕਾਂ ਨੂੰ 15 ਕਿੱਲੋ ਪ੍ਰਤੀ ਜੀਅ ਅਤੇ 3 ਕਿੱਲੋ ਦਾਲ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ 3 ਮਹੀਨੇ ਦਾ ਮੁਫ਼ਤ ਰਾਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਕੁੱਲ 1 ਲੱਖ 26 ਹਜ਼ਾਰ 203 ਸਮਾਰਟ ਰਾਸ਼ਨ ਕਾਰਡ ਧਾਰਕ ਹਨ ਜਿੰਨ੍ਹਾਂ ਵਿੱਚੋ ਅੱਜ ਤੱਕ 65980 ਪਰਿਵਾਰਾਂ ਨੂੰ ਮੁਫ਼ਤ ਕੀਤੀ ਜਾ ਚੁੱਧਕੀ ਹੈ ਬਾਕੀ ਬਚਦੇ ਪਰਿਵਾਰਾਂ ਨੂੰ ਅਗਲੇ ਕੁਝ ਦਿਨਾਂ ਵਿੱਚ ਰਾਸ਼ਨ ਵੰਡਿਆ ਜਾਵੇਗਾ। ਲੋੜਵੰਦਾਂ ਤੱਕ ਅਨਾਜ ਦੀ ਪਹੁੰਚ ਯਕੀਨੀ ਬਣਾਉਣ ਲਈ ਵਿਸੇਸ਼ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
    ਵਿਭਾਗ ਦੇ ਅਧਿਕਾਰੀ/ਕ੍ਰਮਚਾਰੀ ਰਾਸ਼ਨ ਵੰਡ ਦੇ ਇਸ ਕੰਮ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਲੱਗੇ ਹੋਏ ਹਨ ਤਾਂ ਜੋ ਕੋਵਿਡ 19 ਦੌਰਾਨ ਲੋੜਵੰਦਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!