ਚੰਡੀਗੜ੍ਹ (ਪੰਜ ਦਰਿਆ ਬਿਊਰੋ, ਰਾਜਿੰਦਰ ਭਦੌਡ਼)
ਤਾਲਾਬੰਦੀ ਦੌਰਾਨ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਅੱਜ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ ਕਰ ਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਸੂਬਾ ਪ੍ਰਧਾਨ ਰਣਵੀਰ ਰੰਧਾਵਾ ਨੇ ਪੰਜਾਬੀ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬਿਨਾਂ ਕਲਾਸਾਂ ਲਗਾਏ ਪੇਪਰ ਲੈਣ ਦੇ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੇਪਰਾਂ ਤੋਂ ਪਹਿਲਾਂ ਇਕ ਮਹੀਨਾ ਕਲਾਸਾਂ ਲਗਾਈਆਂ ਜਾਣ, ਸਿਲੇਬਸ ਦਾ ਹਿੱਸਾ ਘੱਟ ਕੀਤਾ ਜਾਵੇ। ਉਨ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਫ਼ੀਸਾਂ ਭਰਨ ਦਾ ਫ਼ੈਸਲਾ ਵਾਪਸ ਲੈਣ ਦੀ ਵੀ ਮੰਗ ਕੀਤੀ।