3.5 C
United Kingdom
Sunday, March 8, 2026

More

    ਟਿੱਡੀ ਦਲ ਦਾ ਖ਼ਤਰਾ, ਪੰਜਾਬ ਸਰਕਾਰ ਪੂਰੀ ਤਰ੍ਹਾਂ ਮੁਸਤੈਦ

    ਬਠਿੰਡਾ(ਪੰਜ ਦਰਿਆ ਬਿਊਰੋ)
    ਟਿੱਡੀ ਦਲ ਦੇ ਸੰਭਾਵੀ ਹਮਲੇ ਨੂੰ ਨਾਕਾਮ ਕਰਨ ਲਈ ਪੰਜਾਬ ਪੂਰੀ ਤਰ੍ਹਾਂ ਮੁਸਤੈਦ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਨੇ ਟਿੱਡੀ ਦਲ ਨਾਲ ਟਾਕਰੇ ਦੀ ਤਿਆਰੀਆਂ ਲਈ ਲੰਬੀ ਹਲਕੇ ਦੇ ਸਰਹੱਦੀ ਪਿੰਡਾਂ ਵਿੱਚ ਡ੍ਰਿਲ ਸ਼ੁਰੂ ਕੀਤੀ ਹੈ, ਜਿਸਦੀ ਸ਼ੁਰੂਆਤ ਅੱਜ ਵਿਸ਼ਵ ਪ੍ਰਸਿੱਧ ਸਰਹੱਦੀ ਪਿੰਡ ਕੰਦੂਖੇੜਾ ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮਕੇ ਅਰਵਿੰਦ ਦੀ ਮੌਜੂਦਗੀ ਵਿੱਚ ਕੀਤੀ ਗਈ। ਹੁਣ ਅਗਲੇ ਤਿੰਨ ਦਿਨਾਂ ਵਿੱਚ ਅਜਿਹੀਆਂ ਡ੍ਰਿਲਾਂ ਹੋ ਕੀਤੀਆਂ ਜਾਣਗੀਆਂ। ਇਸ ਮੌਕੇ ਫਾਇਰ ਬ੍ਰਿਗੇਡ ਅਮਲੇ ਵਲੋਂ ਪਾਣੀ ਦੀਆਂ ਤੇਜ਼ ਬੁਛਾੜਾਂ ਅਤੇ ਪਿੰਡ ਵਾਸੀਆਂ ਨੇ ਲੋਹੇ ਦੇ ਪੀਪੇ ਖੜਕਾ ਕੇ ਟਿੱਡੀ ਦਲ ਖਿਲਾਫ ਤਿਆਰੀਆਂ ਨੂੰ ਦਰਸਾਇਆ। ਇਸ ਮੌਕੇ ਮਲੋਟ ਦੇ ਐੱਸਡੀਐੱਮ ਗੋਪਾਲ ਸਿੰਘ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਜਲੌਰ ਸਿੰਘ, ਨਾਇਬ ਤਹਿਸੀਲਦਾਰ ਅਰਜਿੰਦਰ ਸਿੰਘ ਅਤੇ ਪੁਲੀਸ ਅਫਸਰਾਂ ਸਮੇਤ ਪ੍ਰਸ਼ਾਸਕੀ ਅਮਲਾ ਮੌਜੂਦ ਸੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਟਿੱਡੀ ਦਲ ਦੇ ਸਫ਼ਾਏ ਲਈ ਸਰਕਾਰ ਵੱਲੋਂ ਪੂਰੀਆਂ ਤਿਆਰੀਆਂ ਹਨ। ਉਨ੍ਹਾਂ ਲੋਕਾਂ ਨੂੰ ਭੈਅ ਅਤੇ ਅਫਵਾਹ ਤੋਂ ਬਚ ਕੇ ਪੰਜਾਬ ਅਤੇ ਫਸਲਾਂ ਨੂੰ ਟਿੱਡੀ ਦਲ ਤੋਂ ਬਚਾਉਣ ਲਈ ਜਾਗਰੂਕ ਕੀਤਾ। ਉਨ੍ਹਾਂ ਕਿਹਾ ਪ੍ਰਸ਼ਾਸਨ ਨੇ ਸਰਕਾਰੀ ਮੁਲਾਜ਼ਮ ਰਾਜਸਥਾਨ ਵਿਚ ਬਿਠਾਏ ਹੋਏ ਹਨ, ਜਿਨ੍ਹਾਂ ਵਲੋਂ ਟਿੱਡੀ ਦਲ ਦੇ ਪੰਜਾਬ ਵੱਲ ਵਧਣ ਦੀ ਇੱਕ ਮਿੱਥੀ ਦੂਰੀ ‘ਤੇ ਪੁੱਜਣ ਸਾਰ ਪ੍ਰਸ਼ਾਸਨ ਨੂੰ ਆਗਾਹ ਕਰ ਦਿੱਤਾ ਜਾਵੇਗਾ

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!