6.9 C
United Kingdom
Saturday, March 7, 2026

More

    ਨਹੀਂ ਹੋਵੇਗੀ ਖੇਤੀ ਸਪਲਾਈ ਬੰਦ- ਕੈਪਟਨ ਅਮਰਿੰਦਰ ਸਿੰਘ

    ਚੰਡੀਗੜ੍ਹ (ਪੰਜ ਦਰਿਆ ਬਿਊਰੋ)
    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਰ ਸ਼ਾਮ ਕਿਸਾਨਾਂ ਨੂੰ ਮੁਖ਼ਾਤਬ ਹੁੰਦੇ ਹੋਏ ਆਖਿਆ ਕਿ ਪੰਜਾਬ ’ਚ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਪਲਾਈ ਕਿਸੇ ਕੀਮਤ ’ਤੇ ਬੰਦ ਨਹੀਂ ਕੀਤੀ ਜਾਵੇਗੀ ਤੇ ਉਹ ਅਜਿਹਾ ਕਰਨ ਬਾਰੇ ਨਾ ਹੀ ਕਦੇ ਸੋਚ ਸਕਦੇ ਹਨ। ਮੁੱਖ ਮੰਤਰੀ ਨੇ ਇਕ ਟਵੀਟ ਜ਼ਰੀਏ ਪੰਜਾਬ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਅਣਥੱਕ ਮਿਹਨਤ ਸਦਕਾ ਦੇਸ਼ ਦਾ ਢਿੱਡ ਭਰਨ ਲਈ ਅਨਾਜ ਦੀ ਪੈਦਾਵਾਰ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੀ ਮੌਜੂਦਾ ਆਰਥਿਕ ਸਥਿਤੀ ਤੋਂ ਜਾਣੂ ਹਨ।
    ਮੁੱਖ ਮੰਤਰੀ ਦੇ ਇਸ ਐਲਾਨ ਮਗਰੋਂ ਪੰਜਾਬ ਵਿੱਚ ਮੁਫ਼ਤ ਬਿਜਲੀ ਸਪਲਾਈ ਬੰਦ ਹੋਣ ਦੇ ਪਏ ਰੌਲ਼ੇ ਰੱਪੇ ’ਤੇ ਵਿਸ਼ਰਾਮ ਲੱਗਣ ਦੀ ਸੰਭਾਵਨਾ ਬਣ ਗਈ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!