ਮੋਗਾ (ਮਿੰਟੂ ਖੁਰਮੀ)
ਬੀਤੀ ਰਾਤ ਮੋਗਾ ਦੇ ਪਿੰਡ ਡਾਲਾ ਵਿਖੇ 75 ਸਾਲਾ ਬਜ਼ੁਰਗ ਦੇ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਚਿੱਤਰ ਸਿੰਘ ਪਿਛਲੇ ਡੇਢ ਸਾਲ ਤੋਂ ਸਕੂਲ ‘ਚ ਚੌਕੀਦਾਰ ਦਾ ਕੰਮ ਕਰਦਾ ਸੀ ਅਤੇ ਬੀਤੀ ਰਾਤ ਬਚਿੱਤਰ ਸਿੰਘ ਸਕੂਲ ‘ਚ ਆਪਣੀ ਡਿਊਟੀ ਦੇ ਰਿਹਾ ਸੀ ਕਿ ਅਚਾਨਕ ਅਣਪਛਾਤੇ ਵਿਅਕਤੀ ਸਕੂਲ ‘ਚ ਦਾਖਲ ਹੋਏ, ਜਿਨ੍ਹਾਂ ਨੇ ਇਸ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਘਟਨਾ ਦਾ ਪਤਾ ਚੱਲਦਿਆਂ ਹੀ ਡੀ.ਐੱਸ.ਪੀ. ਧਰਮਕੋਟ ਸਰਦਾਰ ਸੁੰਬੇਗ ਸਿੰਘ, ਐੱਸ.ਪੀ. ਐੱਚ ਹਰਿੰਦਰਪਾਲ ਸਿੰਘ ਪਰਮਾਰ, ਡੀ.ਐੱਸ.ਪੀ.ਡੀ. ਜੰਗਜੀਤ ਸਿੰਘ ਭਾਰੀ ਫੋਰਸ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।