4.4 C
United Kingdom
Saturday, March 7, 2026

More

    20 ਕਰੋੜ ਦਾ ਰੱਖਿਆ ਬਜਟ,ਨਿਰੰਤਰ ਜਾਰੀ ਰਹਿਣਗੇ ਸਾਰੇ ਸੇਵਾ ਕਾਰਜ : ਡਾ. ਓਬਰਾਏ

    ਨਾਜ਼ੁਕ ਹਾਲਾਤਾਂ ‘ਚ ਸਰਕਾਰੀ ਅਦਾਰਿਆਂ ਦਾ ਸਾਥ ਦੇ ਕੇ ਡਾ.ਓਬਰਾਏ ਨੇ ਕਾਇਮ ਕੀਤੀ ਵੱਖਰੀ ਮਿਸਾਲ : ਸੋਨੀ,ਔਜਲਾ

    ਸਿਵਲ ਸਰਜਨ ਦਫ਼ਤਰ ਅੰਮਿਤਸਰ ਨੂੰ ਸਾਮਾਨ ਦੇਣ ਮੌਕੇ ਡਾ.ਐੱਸ. ਪੀ. ਸਿੰਘ ਓਬਰਾਏ,ਕੈਬਨਿਟ ਮੰਤਰੀ ਓ. ਪੀ.ਸੋਨੀ,ਐੱਮ.ਪੀ.ਗੁਰਜੀਤ ਸਿੰਘ ਔਜਲਾ,ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ,ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਤੇ ਟਰੱਸਟ ਮੈਂਬਰ।

    ਅੰਮ੍ਰਿਤਸਰ,(ਰਾਜਿੰਦਰ ਰਿਖੀ)
    ਆਪਣੀ ਨਿੱਜੀ ਕਮਾਈ ‘ਚੋਂ ਕਰੋੜਾਂ ਰੁਪਏ ਖਰਚ ਕੇ ਸਮਾਜ ਦੀ ਵੱਡੀ ਸੇਵਾ ਕਰਨ ਵਾਲੇ ਡਾ.ਐਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਜ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਨੂੰ ਫ਼ਿਰ ਵੱਡੀ ਗਿਣਤੀ ‘ਚ ਪੀ.ਪੀ.ਈ ਕਿੱਟਾਂ,ਸਰਜੀਕਲ ਮਾਸਕ,ਇਨਫਰਾਰੈੱਡ ਥਰਮਾਮੀਟਰ,ਸੈਨੀਟਾਈਜ਼ਰ ਸਮੇਤ ਸਿਹਤ ਸੁਰੱਖਿਆ ਨਾਲ ਸਬੰਧਤ ਹੋਰ ਲੋੜੀਂਦਾ ਸਾਮਾਨ ਦਿੱਤਾ ਗਿਆ ਹੈ।
    ਇਸ ਦੌਰਾਨ ਉਚੇਚੇ ਤੌਰ ‘ਤੇ ਅੰਮ੍ਰਿਤਸਰ ਪਹੁੰਚੇ ਡਾ. ਐੱਸ.ਪੀ. ਸਿੰਘ ਓਬਰਾਏ ਨੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਮੌਜੂਦਗੀ ‘ਚ ਦੱਸਿਆ ਕਿ ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਉਨ੍ਹਾਂ ਨੇ 50 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਸੁੱਕਾ ਰਾਸ਼ਨ ਦੇਣ ਤੋਂ ਇਲਾਵਾ ਸਾਰੇ ਮੈਡੀਕਲ ਕਾਲਜਾਂ,ਹਰੇਕ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ,ਏਅਰਪੋਰਟ ਅਥਾਰਟੀਆਂ ਅਤੇ ਸਿਵਲ ਤੇ ਪੁਲੀਸ ਪ੍ਰਸ਼ਾਸਨਾਂ ਆਦਿ ਨੂੰ ਮੋਹਰਲੀ ਕਤਾਰ ‘ਚ ਲੜਨ ਵਾਲੇ ਕਰਮਚਾਰੀਆਂ ਦੀ ਸਿਹਤ ਦੀ ਸੁਰੱਖਿਆ ਲਈ ਲੋੜੀਂਦਾ ਸਾਮਾਨ ਮੁਹੱਈਆ ਕਰਾਉਣ ਲਈ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਇੱਥੇ ਸਿਵਲ ਸਰਜਨ ਦਫ਼ਤਰ ਦੀ ਮੰਗ ਤੇ ਉਨ੍ਹਾਂ ਨੂੰ 400 ਪੀ.ਪੀ.ਈ. ਕਿੱਟਾਂ,100 ਐੱਨ.95 ਮਾਸਕ,8 ਇਨਫਰਾਰੈੱਡ ਥਰਮਾਮੀਟਰ,75 ਲੀਟਰ ਵੱਖ-ਵੱਖ ਤਰ੍ਹਾਂ ਦਾ ਸੈਨੀਟਾਈਜ਼ਰ,4 ਹਜ਼ਾਰ ਤੀਹਰੀ ਪਰਤ ਵਾਲੇ ਸਰਜੀਕਲ ਮਾਸਕ,1 ਹਜ਼ਾਰ ਦਸਤਾਨੇ ਅਤੇ 3 ਸੈਨੀਟਾਈਜ਼ਰ ਸਟੈਂਡ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿੰਨਾ ਚਿਰ ਤੱਕ ਇਹ ਬਿਪਤਾ ਟੱਲ ਨਹੀਂ ਜਾਂਦੀ,ਉਨਾਂ ਚਿਰ ਤੱਕ ਉਹ ਸਾਰੇ ਸੇਵਾ ਕਾਰਜ ਨਿਰੰਤਰ ਨਿਭਾਉਂਦੇ ਰਹਿਣਗੇ ਅਤੇ ਕਿਸੇ ਵੀ ਜ਼ਿਲ੍ਹੇ ਦੇ ਪ੍ਰਸ਼ਾਸਨ ਵੱਲੋਂ ਮੰਗ ਕਰਨ ਤੇ ਉਸ ਨੂੰ ਟਰੱਸਟ ਵੱਲੋਂ ਤੁਰੰਤ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ।
    ਇਸੇ ਦੌਰਾਨ ਕੈਬਨਿਟ ਮੰਤਰੀ ਓ.ਪੀ.ਸੋਨੀ ਅਤੇ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਵੱਲੋਂ ਡਾ.ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਨਾਜ਼ੁਕ ਹਾਲਾਤਾਂ ਦੌਰਾਨ ਉਨ੍ਹਾਂ ਵੱਲੋਂ ਹਰੇਕ ਖੇਤਰ ਅੰਦਰ ਆਪਣੇ ਨਿਸ਼ਕਾਮ ਸੇਵਾ ਕਾਰਜਾਂ ਰਾਹੀਂ ਸਰਕਾਰ ਤੇ ਆਮ ਜਨਤਾ ਦਾ ਜੋ ਸਾਥ ਦਿੱਤਾ ਜਾ ਰਿਹਾ ਹੈ,ਉਸ ਨੂੰ ਸ਼ਬਦਾਂ ‘ਚ ਬਿਆਨ ਕਰਨਾ ਬਹੁਤ ਔਖਾ ਹੈ।
    ਇਸ ਮੌਕੇ ਸਿਵਲ ਸਰਜਨ ਅੰਮ੍ਰਿਤਸਰ ਡਾ.ਜੁਗਲ ਕਿਸ਼ੋਰ,ਪਿ੍ੰਸੀਪਲ ਸੁਜਾਤਾ ਸ਼ਰਮਾ ਅਤੇ ਉਨ੍ਹਾਂ ਦੇ ਸਮੁੱਚੇ ਸਟਾਫ਼ ਨੇ ਵੀ ਡਾ.ਓਬਰਾਏ ਦਾ ਇਸ ਸੇਵਾ ਕਾਰਜ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਖ਼ੁਦ ਆ ਕੇ ਕਰੋਨਾ ਜੰਗ ‘ਚ ਲੜ ਰਹੇ ਅੰਮ੍ਰਿਤਸਰ ਦੇ ਸਮੁੱਚੇ ਸਟਾਫ ਨੂੰ ਹੱਲਾਸ਼ੇਰੀ ਅਤੇ ਲੋੜੀਂਦਾ ਸਾਮਾਨ ਦੇਣ ਨਾਲ ਉਨ੍ਹਾਂ ਦੇ ਹੌਂਸਲੇ ਹੋਰ ਬੁਲੰਦ ਹੋਏ ਹਨ,ਜਿਸ ਸਦਕਾ ਉਹ ਆਪਣੀ ਡਿਊਟੀ ਨੂੰ ਹੋਰ ਵੀ ਬਾਖ਼ੂਬੀ ਨਾਲ ਨਿਭਾਉਣਗੇ।
    ਇਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿੱਲ,ਵਿਕਾਸ ਸੋਨੀ,ਰਵਿੰਦਰ ਰੌਬਿਨ, ਟਰੱਸਟ ਸਲਾਹਕਾਰ ਸੁਖਦੀਪ ਸਿੱਧੂ,ਜ਼ਿਲਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸੰਧੂ,ਵਿੱਤ ਸਕੱਤਰ ਨਵਜੀਤ ਘਈ,ਮੀਤ ਪ੍ਰਧਾਨ ਸ਼ਿਸ਼ਪਾਲ ਲਾਡੀ,ਸ਼ਿਵਦੇਵ ਸਿੰਘ ਬੱਲ ਤੋਂ ਇਲਾਵਾ ਮੁਲਾਜ਼ਮ ਆਗੂ ਬਾਬਾ ਸਮਸ਼ੇਰ ਸਿੰਘ ਕੋਹਰੀ,ਆਰ.ਕੇ.ਦੇਵਗਨ, ਡਾ.ਮਨਜੀਤ ਸਿੰਘ,ਗੁਰਦੇਵ ਸਿੰਘ ਢਿੱਲੋਂ,ਅਸ਼ੋਕ ਕੁਮਾਰ ਆਦਿ ਵੀ ਮੌਜੂਦ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!