6.9 C
United Kingdom
Saturday, March 7, 2026

More

    ਸੈੱਸਾਂ ਨੇ ਮਧੋਲਿਆ ਪੰਜਾਬ-ਇੱਕ ਹੋਰ ਦੀ ਤਿਆਰੀ

    ਪੰਜਾਬ ਦੇ ਮੁੱਖ ਮੰਤਰੀ ਨੇ ਸਾਲ 2020-21 ਲਈ ਸ਼ਰਾਬ ‘ਤੇ ਕੋਵਿਡ ਸੈਸ ਲਾਉਣ ਦੀ ਪ੍ਰਵਾਨਗੀ ਦਿੱਤੀ, 145 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ
    ਚੰਡੀਗੜ੍ਹ ( ਰਾਜਿੰਦਰ ਭਦੌੜੀਆ )
    ਕੋਰੋਨਾਵਾਇਰਸ ਅਤੇ ਸੂਬੇ ਵਿੱਚ ਲੰਬੇ ਸਮੇਂ ਤੋਂ ਲਗਾਏ ਲੌਕਡਾਊਨ ਕਾਰਨ ਭਾਰੀ ਮਾਲੀਆ ਘਾਟੇ ਦਾ ਸਾਹਮਣਾ ਕਰਨ ਦੀ ਸਥਿਤੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 1 ਜੂਨ ਤੋਂ ਸ਼ਰਾਬ ਉਤੇ ਕੋਵਿਡ ਸੈਸ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਫੈਸਲੇ ਨਾਲ ਸੂਬੇ ਨੂੰ ਮੌਜੂਦਾ ਵਿੱਤੀ ਵਰ੍ਹੇ ਦੌਰਾਨ 145 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ।
    ਮੁੱਖ ਮੰਤਰੀ ਨੇ ਮੰਤਰੀਆਂ ਦੇ ਸਮੂਹ ਦੀਆਂ ਸਿਫਾਰਸ਼ਾਂ ਨੂੰ ਮੰਨਦਿਆਂ ਕਿਹਾ ਕਿ ਸੂਬੇ ਨੂੰ 26000 ਕਰੋੜ ਰੁਪਏ ਮਾਲੀਏ ਦਾ ਨੁਕਸਾਨ ਹੋਇਆ ਹੈ ਜਿਹੜਾ ਸਾਲ 2020-21 ਦੇ ਕੁੱਲ ਬਜਟ ਮਾਲੀਆ ਅਨੁਮਾਨਾਂ ਦਾ 30 ਫੀਸਦੀ ਬਣਦਾ ਹੈ ਜਿਸ ਕਾਰਨ ਵਾਧੂ ਮਾਲੀਆ ਜਟਾਉਣ ਲਈ ਕੁੱਝ ਸਖਤ ਉਪਾਵਾਂ ਦੀ ਲੋੜ ਹੈ। ਮੌਜੂਦਾ ਵਿੱਤੀ ਵਰ੍ਹੇ ਦੌਰਾਨ ਸ਼ਰਾਬ ‘ਤੇ ਅਸੈਸਡ ਫੀਸ ਅਤੇ ਵਾਧੂ ਆਬਕਾਰੀ ਡਿਊਟੀ ਲਗਾਉਣ ਬਾਰੇ ਮੁਲਾਂਕਣ ਕਰਨ ਲਈ ਮੰਤਰੀਆਂ ਦਾ ਸਮੂਹ 12 ਮਈ ਨੂੰ ਬਣਾਇਆ ਗਿਆ ਸੀ।
    ਮੁੱਖ ਮੰਤਰੀ ਨੇ ਆਬਕਾਰੀ ਤੇ ਕਰ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਾਧੂ ਜੁਟਾਏ ਜਾਣ ਵਾਲੇ ਮਾਲੀਏ ਦੀ ਸਾਰੀ ਰਕਮ ਕੋਵਿਡ ਨਾਲ ਸਬੰਧਤ ਕੰਮਾਂ ‘ਤੇ ਖਰਚੀ ਜਾਵੇਗੀ। ਇਹ ਸੈਸ ਮੌਜੂਦਾ ਵਰ੍ਹੇ ਦੌਰਾਨ ਐਲ-1/ਐਲ-13 (ਥੋਕ ਲਾਇਸੈਂਸ) ਤੋਂ ਸ਼ਰਾਬ ਦੀ ਟਰਾਂਸਪੋਰਟੇਸ਼ਨ ਦੇ ਪਰਮਿਟ ਜਾਰੀ ਕਰਦਿਆਂ ਵਸੂਲਿਆ ਜਾਵੇਗਾ।
    ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਮੰਤਰੀਆਂ ਦੇ ਸਮੂਹ ਜਿਸ ਵਿੱਚ ਵਿੱਤ ਮੰਤਰੀ, ਸਿੱਖਿਆ ਮੰਤਰੀ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸ਼ਾਮਲ ਸਨ, ਨੂੰ ਸ਼ਰਾਬ ਦੀ ਵਿਕਰੀ ‘ਤੇ ਵਿਸ਼ੇਸ਼ ਸੈਸ/ਕੋਵਿਡ ਸੈਸ ਲਗਾਉਣ ਦੇ ਪ੍ਰਸਤਾਵ ਦਾ ਮੁਲਾਂਕਣ ਕਰਨ ਲਈ ਕਿਹਾ ਸੀ ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!