17 C
United Kingdom
Sunday, June 21, 2026

More

    ਸੋਨੀ ਵੱਲੋਂ ਸਰਹੱਦ ਏ ਪੰਜਾਬ ਸਪੋਰਟਸ ਕਲੱਬ ਨੂੰ ਇਕ ਲੱਖ ਰੁਪਏ ਦੀ ਸਹਾਇਤਾ

    ਅੰਮ੍ਰਿਤਸਰ,(ਰਾਜਿੰਦਰ ਰਿਖੀ)
    ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ ਪੀ ਸੋਨੀ ਨੇ ਖੇਡਾਂ ਤੇ ਸਮਾਜਿਕ ਸਰਗਰਮੀਆਂ ਵਿਚ ਗਤੀਸ਼ੀਲ ਸ਼ਹਿਰ ਦੀ ਗੈਰ ਸਰਕਾਰੀ ਸੰਸਥਾ ਸਰਹੱਦੇ ਏ ਪੰਜਾਬ ਸਪੋਰਟਸ ਕਲੱਬ ਨੂੰ ਆਪਣੇ ਅਖਤਿਆਰੀ ਕੋਟੇ ਵਿਚੋਂ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ। ਅੱਜ ਸੰਸਥਾ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੂੰ ਚੈਕ ਦੇਣ ਮੌਕੇ ਸੋਨੀ ਨੇ ਕਿਹਾ ਕਿ ਅਜਿਹੀਆਂ ਸੰਸਥਾਵਾਂ ਜੋ ਕਿ ਸਮਾਜ ਲਈ ਕੰਮ ਕਰ ਰਹੀਆਂ ਹਨ, ਨੂੰ ਸਹਿਯੋਗ ਦੇਣਾ ਸਰਕਾਰ ਦਾ ਕੰਮ ਹੈ ਅਤੇ ਮੈਨੂੰ ਖੁਸ਼ੀ ਹੈ ਕਿ ਇਹ ਸੰਸਥਾ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿਚ ਵੱਡਾ ਯੋਗਦਾਨ ਪਾ ਰਹੀ ਹੈ।
    ਉਨਾਂ ਕਲੱਬ ਮੈਂਬਰਾਂ ਨੂੰ ਹੱਲਾਸ਼ੇਰੀ ਦਿੰਦੇ ਕਿਹਾ ਕਿ ਤੁਸੀਂ ਆਪਣਾ ਕੰਮ ਜਾਰੀ ਰੱਖੋ, ਮੈਂ ਤੁਹਾਡੇ ਨਾਲ ਹਾਂ। ਉਨਾਂ ਕਿਹਾ ਕਿ ਅੱਜ ਲੋੜ ਹੈ ਕਿ ਤੁਸੀਂ ਆਮ ਲੋਕਾਂ ਨੂੰ ਕੋਵਿਡ ਸੰਕਟ ਤੋਂ ਬਚਣ ਲਈ ਵੀ ਜਾਣੂੰ ਕਰਵਾਉ। ਇਸ ਮੌਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ, ਜਿਸ ਵਿਚ ਮਾਸਕ ਪਾਉਣਾ, ਵਾਰ-ਵਾਰ ਹੱਥ ਧੋਣਾ, ਆਪਸੀ ਦੂਰੀ ਰੱਖਣਾ ਤੇ ਲੋੜ ਤੋਂ ਬਿਨਾਂ ਘਰੋਂ ਨਾ ਨਿਕਲਣਾ ਆਦਿ ਬਾਰੇ ਲੋਕਾਂ ਨੂੰ ਦੱਸੋ, ਤਾਂ ਜੋ ਸਾਡਾ ਸ਼ਹਿਰ ਕੋਵਿਡ ਦੇ ਕਹਿਰ ਤੋਂ ਬਚਿਆ ਰਹੇ। ਉਨਾਂ ਕੋਵਿਡ ਸੰਕਟ ਮੌਕੇ ਵੱਡੇ ਪੱਧਰ ਉਤੇ ਸਮਾਜ ਸੇਵਾ ਵਿਚ ਜੁੱਟੀਆਂ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਰਾਘਵ ਸੋਨੀ, ਸ਼ਾਮ ਸੋਨੀ ਅਤੇ ਹੋਰ ਮੋਹਤਬਰ ਸੱਜਣ ਵੀ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!