ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ- ਲੋਕ ਜਥੇਬੰਦੀਆਂ
ਨਿਹਾਲ ਸਿੰਘ ਵਾਲਾ (ਸੁਖਮੰਦਰ, ਜਗਵੀਰ,ਕੁਲਦੀਪ )
ਪਿੰਡ ਹਿੰਮਤਪੁਰਾ ਚ ਸ਼ਰਾਬ ਦਾ ਠੇਕਾ ਰੱਖੇ ਜਾਣ ਦੇ ਵਿਰੋਧ ਚ ਲਾਇਆ ਪੱਕਾ ਮੋਰਚਾ ਦੂਸਰੇ ਦਿਨ ਵੀ ਜਾਰੀ ਰਿਹਾ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਸਕੱਤਰ ਮਾਸਟਰ ਦਰਸ਼ਨ ਸਿੰਘ ਹਿੰਮਤਪੁਰਾ ਇਨਕਲਾਬੀ ਨੌਜ਼ਵਾਨ ਸਭਾ ਦੇ ਹਰਮਨਦੀਪ ਸਿੰਘ ਹਿੰਮਤਪੁਰਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਰਤਾਰ ਸਿੰਘ ਪੰਮਾ ਅੰਬੇਡਕਰੀ ਨੌਜਵਾਨ ਆਗੂ ਸੋਨੀ ਹਿੰਮਤਪੁਰਾ ਨੌਜਵਾਨ ਭਾਰਤ ਸਭਾ ਦੇ ਗੁਰਮੁੱਖ ਸਿੰਘ ਹਿੰਮਤਪੁਰਾ ਨੇ ਕਿਹਾ ਜਨਤਕ ਅਦਾਰਿਆਂ ਨੂੰ ਵੇਚ ਮਹਿਜ਼ ਸ਼ਰਾਬ ਵੇਚਣ ਦਾ ਧੰਦਾ ਕਰ ਕੇ ਕੈਪਟਨ ਸਰਕਾਰ ਸਰਕਾਰੀ ਖਜ਼ਾਨੇ ਦੀ ਆਪਣੀਆਂ ਤਿਜੌਰੀਆਂ ਭਰਨ ਦੇ ਰਾਹ ਪਈ ਹੋਈ ਹੈ। ਉੱਨਾ ਕਿਹਾ ਪੁਲਿਸ ਪ੍ਰਸ਼ਾਸਨ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸ਼ਰਾਬ ਦੇ ਠੇਕੇਦਾਰਾਂ ਦਾ ਪੱਖ ਪੂਰ ਰਿਹਾ ਹੈ। ਇਸ ਮੌਕੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਡੀ ਐੱਸ ਪੀ ਨਿਹਾਲ ਸਿੰਘ ਵਾਲਾ ਤੇ ਕਰ ਅਬਕਾਰੀ ਵਿਭਾਗ ਦੇ ਇੰਸਪੈਕਟਰ ਦੇ ਨਾਲ ਪ੍ਰਦਰਸ਼ਨਕਾਰੀਆਂ ਦੀ ਗੱਲਬਾਤ ਬੇਸਿੱਟਾ ਰਹੀ। ਇਸ ਮੌਕੇ ਸੀਤਾ ਸਿੰਘ ਹਿੰਮਤਪੁਰਾ ਪ੍ਰਗਟ ਸਿੰਘ ਹਿੰਮਤਪੁਰਾ ਤਾਰ ਸਿੰਘ ਹਿੰਮਤਪੁਰਾ ਲਿਆਤਾ ਸਿੰਘ ਹਿੰਮਤਪੁਰਾ ਅਮਰਜੀਤ ਕੌਰ ਸਰਬਜੀਤ ਕੌਰ ਆਦਿ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਠੇਕਾ ਚੁੱਕਵਾਏ ਜਾਣ ਤੱਕ ਸ਼ੰਘਰਸ ਜਾਰੀ ਰਹੇਗਾ।