17 C
United Kingdom
Sunday, June 21, 2026

More

    ਘੱਟ ਗਿਣਤੀ ਹੋਣ ਕਰਕੇ ਸਿੱਖਾਂ ਨਾਲ ਹੋ ਰਹੀਆਂ ਨੇ ਬੇਨਿਸਾਫੀਆਂ- ਖਾਲਸਾ ਮੂੰਮ

    ਭੁਲਾਇਆ ਨਹੀਂ ਜਾ ਸਕਦਾ ਜੂਨ 84 ਵਾਲੀ ਚੀਸ ਨੂੰ
    ਮਹਿਲ ਕਲਾਂ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਦੇ ਕੌਮੀ ਆਗੂ ਤੇ ਸਿੱਖ ਪ੍ਰਚਾਰਕ ਭਾਈ ਹਰਮੀਤ ਸਿੰਘ ਖਾਲਸਾ ਮੂੰਮ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਜੂਨ 1984 ਦੇ ਘੱਲੂਘਾਰੇ ਦੀ ਸਦੀਵੀ ਯਾਦ ਸਮੇਤ ਸਿੱਖ ਕੌਮ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਸਹਾਦਤ ਸਿੱਖ ਕੌਮ ਲਈ ਪ੍ਰੇਰਨਾ ਸਰੋਤ ਰਹੇਗੀ। ਭਾਈ ਹਰਮੀਤ ਸਿੰਘ ਖਾਲਸਾ ਮੂੰਮ ਨੇ ਦੱਸਿਆ ਕਿ ਹਰ ਸਾਲ 1984 ਘੱਲੂਘਾਰਾ ਤੇ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਸ਼ਹੀਦੀ ਦਿਹਾੜਾ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਵਿਖੇ 6 ਜੂਨ ਨੂੰ ਸਰਧਾ ਭਾਵਨਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ। ਉਨਾ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅੱਜ ਵੀ 36 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਸਿੱਖ ਕੌਮ ਨੂੰ ਇਨਸਾਫ ਨਹੀਂ ਮਿਲਿਆ ਤੇ ਨਾ ਹੀ ਸਾਕਾ ਘੱਲੂਘਾਰਾ ਭੱਲਣਯੋਗ ਨਹੀ ਹੈ। ਜਿਸ ਨੇ ਵਿਸਵ ਪੱਧਰ ਤੇ ਸਿੱਖ ਕੌਮ ਦੇ ਹਿਰਦੇ ਵਲੂੰਧਦ ਦਿੱਤੇ ਸਨ ਉਨਾ ਨੇ ਕਿਹਾ ਕਿ ਕਰੋਨਾ ਵਾਇਰਸ ਵਰਗੀ ਮਹਾਂਮਾਰੀ ਕਾਰਨ ਬੇਸ਼ੱਕ ਕੇਦਰ ਤੇ ਪੰਜਾਬ ਸਰਕਾਰ ਗੁਰਦੁਆਰਾ ਸਹਿਬ ਵਿੱਚ ਵੱਡੇ ਇਕੱਠ ਕਰਨ ਤੇ ਪਾਬੰਦੀ ਲਗਾ ਦਿੱਤੀ ਹੋਈ ਹੈ। ਉਨਾ ਨੇ ਦੱਸਿਆ ਕਿ ਪੰਜਾਬ ਵਿਚੋਂ ਸੰਗਤਾਂ 6 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚ ਰਹੀਆਂ ਹਨ ਅਤੇ ਉਥੇ ਹੀ ਦੱਸਣਯੋਗ ਹੈ ਕੀ ਸਿੱਖ ਸੰਗਤਾਂ ਆਪੋ-ਆਪਣੇ ਪਿੰਡਾਂ ਦੇ ਗੁਰੁੂ ਘਰਾਂ ਵਿੱਚ ਵੀ ਸ਼ਹੀਦਾਂ ਸਿੰਘਾਂ ਦੀ ਅਰਦਾਸ ਕਰ ਕੇ ਸ਼ਹੀਦੀ ਦਿਹਾੜਾ ਮਨਾ ਰਹੀਆਂ ਹਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!