2 C
United Kingdom
Saturday, March 7, 2026

More

    ਵਿਧਾਇਕ ਮੋਗਾ ਡਾ. ਹਰਜੋਤ ਕਮਲ ਵੱਲੋ ਰਾਸ਼ਨ ਵੰਡਕੇ ਕੀਤੀ ਗਰੀਬ ਕਲਿਆਣ ਅੰਨ ਯੋਜਨਾ ਦੀ ਸ਼ੁਰੂਆਤ

    ਹੁਣ ਤੱਕ 6648 ਮੀਟ੍ਰਿਕ ਟਨ ਕਣਕ, 331 ਮੀਟ੍ਰਿਕ ਟਨ ਦਾਲਾਂ ਦੀ ਕੀਤੀ ਜਾ ਚੁੱਕੀ ਹੈ ਵੰਡ

    ਮੋਗਾ (ਮਿੰਟੂ ਖੁਰਮੀ)
    ਕੋਰੋਨਾ ਮਹਾਂਮਾਰੀ ਦੌਰਾਨ ਗਰੀਬ ਲੋਕਾਂ ਤੱਕ ਪੰਜਾਬ ਸਰਕਾਰ ਵੱਲੋਂ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉੱਥੇ ਲੋਕਾਂ ਵੱਲੋਂ ਵੀ ਕੋਵਿਡ 19 ਤਹਿਤ ਜ਼ਾਰੀ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਖ਼ੁਰਾਕ ਸਪਲਾਈ ਵਿਭਾਗ ਮੋਗਾ ਵੱਲੋਂ ‘ਗ਼ਰੀਬ ਕਲਿਆਣ ਅੰਨ ਯੋਜਨਾ’ ਤਹਿਤ ਗ਼ਰੀਬ ਲੋਕਾਂ ਨੂੰ 15 ਕਿੱਲੋ ਪ੍ਰਤੀ ਮੈਂਬਰ ਕਣਕ ਅਤੇ ਪ੍ਰਤੀ ਪਰਿਵਾਰ ਤਿੰਨ ਕਿੱਲੋ ਦਾਲ ਤਿੰਨ ਮਹੀਨਿਆਂ ਲਈ ਮੁਫ਼ਤ ਵੰਡੀ ਜਾ ਰਹੀ ਹੈ।
    ਡਰੋਲੀ ਭਾਈ ਅਤੇ ਕੋਰੇਵਾਲਾ ਵਿਖੇ ਰਾਸ਼ਨ ਦੀ ਵੰਡ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਮੋਗਾ ਡਾ. ਹਰਜੋਤ ਕਮਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਲੋੜ ਦੇ ਸਮੇ ਗਰੀਬਾਂ ਦੀ ਬਾਂਹ ਫੜ੍ਹੀ ਹੈ ਅਤੇ ਸਰਕਾਰ ਵੱਲੋ ਲੋੜਵੰਦਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਰੋਨਾ ਮਹਾਂਮਾਰੀ ਦੇ ਔਖੀ ਘੜੀ ਦੌਰਾਨ ਵੀ ਪੰਜਾਬ ਸਰਕਾਰ ਵੱਲੋ ਮੁਫ਼ਤ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ ਤਾਂ ਜੋ ਗਰੀਬ ਦੇ ਘਰ ਦਾ ਚੁੱਲ੍ਹਾ ਚੌਕਾ ਚਲਦਾ ਰਹੇ। ਉਨ੍ਹਾਂ ਨਾਲ ਇੰਸਪੈਕਟਰ ਖੁਰਾਕ ਅਤੇ ਸਿਵਲ ਸਪਲਾਈ ਪਰਦੀਪ ਸਿੰਘ ਬਰਾੜ, ਦੋਨੋ ਪਿੰਡਾਂ ਦੇ ਜੀ.ਓ.ਜੀ. ਟੀਮ ਦੇ ਮੈਬਰਾਂ, ਦੋਨੋ ਪਿੰਡਾਂ ਦੀਆਂ ਪੰਚਾਇਤਾਂ ਮੌਜੂਦ ਸਨ।
    ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਮੋਗਾ ਵਿਚ ਕੁੱਲ 1 ਲੱਖ 26 ਹਜ਼ਾਰ 203 ਕਾਰਡ ਧਾਰਕ ਹਨ। ਇਨ੍ਹਾਂ ਵਿੱਚੋ 1 ਲੱਖ 13 ਹਜ਼ਾਰ 434 ਕਾਰਡਾਂ ਨੂੰ ਰਾਸ਼ਨ ਵੰਡਿਆ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਨ੍ਹਾਂ ਕਾਰਡ ਧਾਰਕਾਂ ਨੂੰ 6648 ਮੀਟ੍ਰਿਕ ਟਨ ਕਣਕ , 331 ਮੀਟ੍ਰਿਕ ਟਨ ਦਾਲਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 89.88 ਫੀਸਦੀ ਵੰਡ ਦਾ ਕੰਮ ਪੂਰਾ ਕਰ ਦਿੱਤਾ ਗਿਆ ਹੈ।
    ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਡ ਧਾਰਕਾਂ ਨੂੰ ਜ਼ਿਲ੍ਹੇ ਭਰ ਦੇ 504 ਰਾਸ਼ਨ ਡਿਪੂਆਂ ਵਿਖੇ ਅਪ੍ਰੈਲ, ਮਈ ਅਤੇ ਜੂਨ ਮਹੀਨੇ ਦਾ ਰਾਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਸਮਾਰਟ ਕਾਰਡ ਲੈ ਜਾ ਕੇ ਆਪਣੇ ਨੇੜੇ ਦੇ ਡਿਪੂ ਤੋਂ ਆਪਣਾ ਰਾਸ਼ਨ ਲੈਣ।
    ਉਹਨਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵਾਈਰਸ ਦੀ ਲਾਗ ਤੋਂ ਬਚਣ ਲਈ ਹੱਥ ਸੈਨੇਟਾਈਜ ਕਰਨ। ਉਹਨਾਂ ਕਿਹਾ ਕਿ ਰਾਸ਼ਨ ਲੈਣ ਸਮੇਂ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!