ਅੰਮ੍ਰਿਤਸਰ (ਰਾਜਿੰਦਰ ਰਿਖੀ)

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਵਾਇਰਸ ਕਾਰਨ ਅੱਜ ਸਵੇਰੇ ਅੰਮ੍ਰਿਤਸਰ ਦੇ ਗੁਰੂ ਨਾਨਕ ਮੈਡੀਕਲ ਹਸਪਤਾਲ ਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਸੰਪਰਕ ਚ ਆਉਣ ਵਾਲੇ ਲੋਕਾਂ ਦੇ ਸਿਹਤ ਵਿਭਾਗ ਵੱਲੋਂ ਨਮੂਨੇ ਲਏ ਗਏ । ਜਿਨ੍ਹਾਂ ਚ ਲਏ ਨਮੂਨਿਆਂ ‘ਚੋਂ ਤਿੰਨ ਹੋਰ ਉਨ੍ਹਾਂ ਦੇ ਨਜ਼ਦੀਕੀ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ‘ਚ ਸੇਵਾਦਾਰ ਉਨ੍ਹਾਂ ਦੇ ਸੇਵਾਦਾਰ, ਹਾਰਮੋਨੀਅਮ ਵਾਦਕ ਅਤੇ ਉਨ੍ਹਾਂ ਦੀ ਨਜ਼ਦੀਕੀ ਰਿਸ਼ਤੇਦਾਰ ਸ਼ਾਮਲ ਹਨ । ਇਸ ਦੇ ਨਾਲ ਹੀ ਬਾਕੀ 14 ਪਰਿਵਾਰਕ ਮੈਂਬਰਾਂ ਜਿਨ੍ਹਾਂ ‘ਚ ਉਨ੍ਹਾਂ ਦੀ ਧਰਮ ਪਤਨੀ ਤੇ ਪੁੱਤਰ ਧੀਆਂ ਸ਼ਾਮਿਲ ਹਨ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ।ਇਸ ਦੀ ਪੁਸ਼ਟੀ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਮਨ ਸ਼ਰਮਾ ਨੇ ਕੀਤੀ।