7.5 C
United Kingdom
Sunday, March 8, 2026

More

    ਪੰਜਾਬ ਸਰਕਾਰ ਦਾ ਕਮਾਊ ਪੁੱਤ ਬਣਿਆ ਕੋਰੋਨਾ

    ਮੋਗਾ ਪੁਲਿਸ ਨੇ 5634 ਵਿਅਕਤੀਆਂ ਨੂੰ ਮਾਸਕ ਨਾ ਪਾਉਣ ਤੇ 15.60 ਲੱਖ ਰੁਪਏ, ਜਨਤਕ ਥਾਂ ਤੇ ਥੁੱਕਣ ਵਾਲੇ 1338 ਵਿਅਕਤੀਆਂ ਨੂੰ 02.03 ਲੱਖ ਰੁਪਏ ਦਾ ਕੀਤਾ ਜੁਰਮਾਨਾ

    ਮੋਗਾ (ਪੰਜ ਦਰਿਆ ਬਿਊਰੋ)

    ਕਰੋਨਾ ਵਾਈਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋ ਵਿੱਢੇ ਗਏ ਮਿਸ਼ਨ ਫਤਿਹ ਤਹਿਤ ਮੋਗਾ ਪੁਲਿਸ ਨੇ ਕਰੋਨਾ ਸੰਕਰਮਣ ਨੂੰ ਫੈਲਣ ਤੋ ਰੋਕਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਅਣਗੌਲਿਆਂ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਜਾ ਰਹੇ ਹਨ। ਮੋਗਾ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 5634 ਵਿਅਕਤੀਆਂ ਦੇ ਚਲਾਨ ਕਰਕੇ ਉਨ੍ਹਾਂ ਨੂੰ ਲਗਭਗ 15.60 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। 1338 ਵਿਅਕਤੀਆਂ ਦੇ ਜਨਤਕ ਥਾਂ ‘ਤੇ ਥੁੱਕਣ ਲਈ 2.03 ਲੱਖ ਰੁਪਏ ਦੇ ਚਲਾਨ ਕੀਤੇ ਗਏ ਜਦਕਿ 47 ਵਿਅਕਤੀਆਂ ਦੇ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਤੇ 68500 ਰੁਪਏ ਦੇ ਚਲਾਨ ਕੱਟੇ ਗਏ ਹਨ। ਇਸ ਨਾਲ ਜ਼ਿਲ੍ਹਾ ਪੁਲਿਸ ਨੇ ਹੁਣ ਤੱਕ 7019 ਚਲਾਨ ਕੱਟ ਕੇ 18,32,800 ਰੁਪਏ ਜੁਰਮਾਨਾ ਵਸੂਲਿਆ ਹੈ।

    ਇਹ ਜਾਣਕਾਰੀ ਦਿੰਦਿਆਂ ਅੱਜ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਕਰੋਨਾ ਤੇ ਜਿੱਤ ਹਾਸਲ ਕਰਨ ਲਈ ਕਰੋਨਾ ਤੋ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਵਰਤਣ ਵਿੱਚ ਅਣਗਹਿਲੀ ਦਿਖਾਉਣ ਵਾਲੇ ਵਿਅਕਤੀਆਂ ਤੋ ਚਲਾਨਾਂ ਜਰੀਏ ਜੁਰਮਾਨਾ ਵਸੂਲਿਆ ਜਾ ਰਿਹਾ ਹੈ ਤਾਂ ਕਿ ਮਿਸ਼ਨ ਫਤਿਹ ਦੀ ਕਾਮਯਾਬੀ ਵਿੱਚ ਹਰ ਇੱਕ ਵਿਅਕਤੀ ਆਪਣੀ ਭੂਮਿਕਾ ਤੋ ਜਾਣੂੰ ਹੋ ਸਕੇ ਅਤੇ ਪੰਜਾਬ ਨੂੰ ਛੇਤੀ ਤੋ ਛੇਤੀ ਕਰੋਨਾ ਮੁਕਤ ਕੀਤਾ ਜਾ ਸਕੇ।
    ਵਧੇਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਪਤਾਨ ਪੁਲਿਸ ਨੇ ਕਿਹਾ ਕਿ ਮਾਸਕ ਨਾ ਪਹਿਨਣ ਅਤੇ ਜਨਤਕ ਥਾਵਾਂ ਤੇ ਥੁੱਕਣ ਵਾਲੇ ਵਿਅਕਤੀਆਂ ਨੂੰ 500 ਰੁਪਏ ਦਾ ਜੁਰਮਾਨਾ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਘਰਾਂ ਵਿੱਚ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਤੋ 200 ਰੁਪਏ ਦਾ ਜੁਰਮਾਨਾ, ਦੋ ਪਹੀਆ ਵਾਹਨ ਤੇ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲਿਆਂ ਤੋ 500 ਰੁਪਏ, ਚਾਰ ਪਹੀਆ ਵਾਹਨ ਤੇ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲਿਆਂ ਤੋ 200 ਰੁਪਏ ਦਾ ਜੁਰਮਾਨਾ ਵਸੂਲਿਆ ਜਾ ਰਿਹਾ ਹੈ। ਇਸੇ ਤਰ੍ਹਾਂ ਦੁਕਾਨਾਂ ‘ਚ ਸਮਾਜਕ ਦੂਰੀ ਦੀ ਉਲੰਘਣਾ’ ਤੇ ਵੀ 2000 ਰੁਪਏ ਜੁਰਮਾਨਾ ਲਗਾਇਆ ਜਾ ਰਿਹਾ ਹੈ।

    ਉਨ੍ਹਾਂ ਲੋਕਾਂ ਨੂੰ ਸਰਕਾਰ ਦੁਆਰਾ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਰੋਨਾ ਵਿਸ਼ਾਣੂ ਦੇ ਫੈਲਣ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!