7.9 C
United Kingdom
Saturday, March 7, 2026

More

    ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ।

    ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਯੂਥ ਵਿੰਗ, ਬੀਬੀ ਜਗੀਰ ਕੌਰ ਇਸਤਰੀ ਅਕਾਲੀ ਦਲ ਅਤੇ ਗੁਲਜਾਰ ਸਿੰਘ ਰਾਣੀਕੇ ਪਾਰਟੀ ਦੇ ਐਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ
    ਚੰਡੀਗੜ ( ਰਾਜਿੰਦਰ ਭਦੌੜੀਆ )

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਜਿਸ ਵਿੱਚ ਪਾਰਟੀ ਦੇ ਸਾਰੇ ਪੁਰਾਣੇ ਅਤੇ ਸੀਨੀਅਰ ਸਾਥੀਆਂ ਨੂੰ ਦੁਬਾਰਾ ਸ਼ਾਮਲ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸ. ਜਗਮੀਤ ਸਿੰਘ ਬਰਾੜ ਨੂੰ ਵੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਨਵੀਂ ਬਣਾਈ ਕੋਰ ਕਮੇਟੀ ਵਿੱਚ ਭਾਈ ਗੋਬਿੰਦ ਸਿੰਘ ਲੋਂਗੋਵਾਲ, ਸ. ਬਲਵਿੰਦਰ ਸਿੰਘ ਭੁੰਦੜ, ਜਥੇਦਾਰ ਤੋਤਾ ਸਿੰਘ, ਸ. ਚਰਨਜੀਤ ਸਿੰਘ ਅਟਵਾਲ, ਸ. ਨਿਰਮਲ ਸਿੰਘ ਕਾਹਲੋਂ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸ. ਸਿਕੰਦਰ ਸਿੰਘ ਮਲੂਕਾ, ਸ. ਜਨਮੇਜਾ ਸਿੰਘ ਸੇਖੋਂ, ਸ. ਬਿਕਰਮ ਸਿੰਘ ਮਜੀਠੀਆ, ਸ. ਹਰੀ ਸਿੰਘ ਜੀਰਾ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਗੁਲਜਾਰ ਸਿੰਘ ਰਾਣੀਕੇ, ਸ. ਸੁਰਜੀਤ ਸਿੰਘ ਰੱਖੜਾ, ਸ. ਬਲਦੇਵ ਸਿੰਘ ਮਾਨ ਅਤੇ ਸ. ਜਗਮੀਤ ਸਿੰਘ ਬਰਾੜ ਦੇ ਨਾਮ ਸ਼ਾਮਲ ਹਨ।
    ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਅਤੇ ਸ. ਗੁਲਜਾਰ ਸਿੰਘ ਰਾਣੀਕੇ ਨੂੰ ਪਾਰਟੀ ਦੇ ਐਸ.ਸੀ ਵਿੰਗ ਦਾ ਦੁਬਾਰਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਐਨ.ਕੇ.ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇੱਕ ਹੋਰ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੁਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!