6.9 C
United Kingdom
Saturday, March 7, 2026

More

    ਮਿਸ਼ਨ ਫਤਿਹ: ਨਹਿਰੂ ਯੁਵਾ ਕੇਂਦਰ ਵੱਲੋਂ ਜਾਗਰੂਕਤਾ ਮੁਹਿੰਮ

    ਬਰਨਾਲਾ ( ਰਾਜਿੰਦਰ ਵਰਮਾ)
    ਕਰੋਨਾ ਵਾਇਰਸ ਦੇ ਸੰਕਟ ਦੌਰਾਨ ਨਹਿਰੂ ਯੁਵਾ ਕੇਂਦਰ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਨਹਿਰੂ ਯੁਵਾ ਕੇਂਦਰ ਦੇ ਬਰਨਾਲਾ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਪਰਮਜੀਤ ਸੋਹਲ ਅਤੇ ਲੇਖਾਕਾਰ ਸੰਦੀਪ ਘੰਡ ਦੀ ਅਗਵਾਈ ਵਿਚ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
    ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਫਲੈਕਸ ਬੋਰਡ ਲਗਵਾ ਕੇ ਅਤੇ ਪੈਂਫਲੇਟ ਵੰਡਣ ਦੇ ਨਾਲ ਨਾਲ ਵਲੰਟੀਅਰਾਂ ਵੱਲੋਂ ਲੋਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ। ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਲਵਪ੍ਰੀਤ ਸ਼ਰਮਾ ਨੇ ਦੱਸਿਆ ਕਿ ਵਲੰਟੀਅਰਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਨੂੰ ਕਰਫਿਊ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਜਿੱਥੇ ਮਾਸਕ ਅਤੇ ਸੈਨੇਟਾਈਜ਼ਰਾਂ ਦੀ ਵੰਡ ਵਲੰਟੀਅਰਾਂ ਵੱਲੋਂ ਕੀਤੀ ਗਈ ਹੈ, ਉਥੇ ਜਾਗਰੂਕਤਾ ਗਤੀਵਿਧੀਆਂ ਵੀ ਜਾਰੀ ਹਨ ਤਾਂ ਜੋ ਕਰੋਨਾ ਖਿਲਾਫ ਜੰਗ ਜਿੱਤੀ ਜਾ ਸਕੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!