
ਬਰਨਾਲਾ (ਰਾਜਿੰਦਰ ਵਰਮਾ)
ਬਰਨਾਲਾ ਪੁਲੀਸ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਤੇ ਆਖ਼ਰ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ। ਪੁਲੀਸ ਵੱਲੋਂ ਦੋ ਦਿਨ ਪਹਿਲਾਂ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਪਾਇਪਾਂ ਲਗਾ ਕੇ ਸ਼ਹਿਰ ਨੂੰ ਪੂਰੀ ਤਰਾਂ ਸੀਲ ਕਰ ਦਿੱਤਾ ਗਿਆ ਸੀ ਤਾਂ ਜੋ ਲੋਕ ਘਰ ਤੋਂ ਬਾਹਰ ਨਾ ਨਿਕਲਣ ਪਰ ਕੁਝ ਲੋਕ ਅਜੇ ਵੀ ਘਰਾਂ ਤੋਂ ਬਾਹਰ ਨਿਕਲ ਰਹੇ ਸਨ। ਉਨ੍ਹਾਂ ‘ਤੇ ਬਰਨਾਲਾ ਪੁਲੀਸ ਨੇ ਕਾਰਵਾਈ ਕਰਕੇ ਅੱਜ ਪੁਲੀਸ ਵੱਲੋਂ ਆਰਜ਼ੀ ਬਣਾਈ ਗਈ ਜੇਲ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਡੱਕ ਦਿੱਤਾ ਹੈ। ਪੁਲੀਸ ਦੀ ਇਸ ਕਾਰਵਾਈ ਤੇ ਸੂਝਵਾਨ ਲੋਕਾਂ ਨੇ ਖੁਸ਼ੀ ਪ੍ਰਗਟ ਕੀਤੀ ਹੈ। ਜ਼ਿਕਰਯੋਗ ਹੈਕਿ ਐਸਐਸਪੀ ਸ੍ਰੀ ਸੰਦੀਪ ਗੋਇਲ ਨੇ ਬਰਨਾਲਾ ਜਿਲ੍ਹਾ ਵਾਸੀਆਂ ਨੂੰ ਕਰੋਨਾ ਵਾਇਰਸ ਤੋਂ ਬਚਾਉਣ ਲਈ ਪਿੰਡਾਂ ਵਿੱਚ ਥਾਂ-ਥਾਂ ਮੀਟਿੰਗਾਂ ਕੀਤੀਆਂ ਗਈਆਂ ਸਨ।