3.2 C
United Kingdom
Friday, March 6, 2026

More

    ਲਗਾਤਾਰ ਪੰਜਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ

    ਸਰਕਾਰ ਤਾਲਾਬੰਦੀ ਦੀ ਕਸਰ ਕੱਢਣ ਤੇ ਉਤਾਰੂ,
    ਨਵੀਂ ਦਿੱਲੀ (ਪੰਜ ਦਰਿਆ ਬਿਊਰੋ)

    ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਲਗਾਤਾਰ ਪੰਜਵੇਂ ਦਿਨ ਵਾਧਾ ਕੀਤਾ ਗਿਆ ਹੈ। ਦੋਵਾਂ ਦੀਆਂ ਕੀਮਤਾਂ ਵਿਚ 60 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਸਰਕਾਰੀ ਕੰਪਨੀਆਂ ਐਤਵਾਰ ਤੋਂ ਤੇਲ ਕੀਮਤਾਂ ਵਿਚ ਰੋਜ਼ ਵਾਧਾ ਕਰ ਰਹੀਆਂ ਹਨ। ਇਸਸ ਤੋਂ ਪਹਿਲਾਂ ਕਰੋਨਾਵਾਇਰਸ ਅਤੇ ਤਾਲਾਬੰਦੀ ਕਾਰਨ ਦੇਸ਼ ਵਿਚ ਤੇਲ ਦੀਆਂ ਕੀਮਤਾਂ ਲਗਾਤਾਰ 82 ਦਿਨਾਂ ਤਕ ਸਥਿਰ ਰਹੀਆਂ।ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੇ ਨੋਟੀਫਿਕੇਸ਼ਨ ਅਨੁਸਾਰ ਨਵੀਂ ਵਾਧੇ ਤੋਂ ਬਾਅਦ ਦਿੱਲੀ ਵਿਚ ਪੈਟਰੋਲ ਦੀ ਕੀਮਤ 73.40 ਰੁਪਏ ਪ੍ਰਤੀ ਲਿਟਰ ਤੋਂ ਵਧ ਕੇ 74 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 71.62 ਰੁਪਏ ਤੋਂ ਵਧਾ ਕੇ 72.22 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!