9.6 C
United Kingdom
Saturday, March 7, 2026

More

    ਫ਼ਰੀਦਕੋਟ ਬਣਿਆ ਨਵੀਂ ਪੁਲੀਸ ਰੇਂਜ

    ਤਰਨਤਾਰਨ ਨੂੰ ਫ਼ਿਰੋਜ਼ਪੁਰ ਰੇਂਜ ’ਚ ਸ਼ਾਮਲ , ਪੰਜਾਬ ’ਚ ਹੁਣ ਅੱਠ ਪੁਲੀਸ ਰੇਜ਼ਾਂ- ਸੰਜੀਵ ਹਾਂਡਾ

    ਫ਼ਿਰੋਜ਼ਪੁਰ (ਪੰਜ ਦਰਿਆ ਬਿਊਰੋ)

    ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਨਵੇਂ ਹੁਕਮ ਜਾਰੀ ਕਰਕੇ ਫ਼ਰੀਦਕੋਟ ਦੀ ਨਵੀਂ ਪੁਲੀਸ ਰੇਂਜ ਸਥਾਪਤ ਕਰ ਦਿੱਤੀ ਹੈ। ਇਸ ਨਵੀਂ ਬਣੀ ਰੇਂਜ ਵਿਚ ਮੋਗਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੀਨੀਅਰ ਆਈਪੀਐੱਸ ਅਧਿਕਾਰੀ ਡਾਕਟਰ ਕੌਸਤੁਭ ਸ਼ਰਮਾ ਨੂੰ ਫ਼ਰੀਦਕੋਟ ਰੇਂਜ ਦੇ ਪਹਿਲੇ ਆਈਜੀ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਨਵੀਂ ਰੇਂਜ ਦੇ ਹੁਕਮ ਬੁੱਧਵਾਰ ਨੂੰ ਪੰਜਾਬ ਸਰਕਾਰ ਦੇ ਵਧੀਕ ਮੁੱਖ ਗ੍ਰਹਿ ਸਕੱਤਰ ਸਤੀਸ਼ ਚੰਦਰਾ ਵੱਲੋਂ ਜਾਰੀ ਕੀਤੇ ਗਏ ਹਨ। ਪੰਜਾਬ ਵਿਚ ਹੁਣ ਪੁਲੀਸ ਰੇਂਜਾਂ ਦੀ ਗਿਣਤੀ ਵਧ ਕੇ ਅੱਠ ਹੋ ਗਈ ਹੈ। ਤਰਨਤਾਰਨ ਜ਼ਿਲ੍ਹੇ ਨੂੰ ਹੁਣ ਫ਼ਿਰੋਜ਼ਪੁਰ ਰੇਂਜ ਵਿਚ ਸ਼ਾਮਲ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਜ਼ਿਲ੍ਹਾ ਅੰਮ੍ਰਿਤਸਰ ਬਾਰਡਰ ਰੇਂਜ ਵਿਚ ਸ਼ਾਮਲ ਸੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!