ਚੰਡੀਗੜ੍ਹ, (ਪੰਜ ਦਰਿਆ ਬਿਊਰੋ)
ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕੇਸ ਵਿੱਚ ਸ਼ਾਮਲ ਦੋ ਪੁਲਿਸ ਮੁਲਜ਼ਮਾਂ ਦੇ ਕੇਸ ਵਿੱਚ ਹੈਡ ਕਾਂਸਟੇਬਲ ਗੁਰਜਿੰਦਰ ਸਿੰਘ ਅਤੇ ਕਾਂਸਟੇਬਲ ਜਸਵੀਰ ਸਿੰਘ ਦੀ ਗ੍ਰਿਫਤਾਰੀ ‘ਤੇ 7 ਸਤੰਬਰ ਨੂੰ ਕੇਸ ਦੀ ਅਗਲੀ ਸੁਣਵਾਈ ਤੱਕ ਰੋਕ ਦਿੱਤੀ ਹੈ। ਇਸ ਦੇ ਨਾਲ ਹੀ ਦੋਵਾਂ ਨੂੰ ਜਾਂਚ ਵਿਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ।