2 C
United Kingdom
Saturday, March 7, 2026

More

    ਬ੍ਰਿਟੇਨ ਨੂੰ ਪਛਾੜ ਕੇ ਦੁਨੀਆ ਦਾ ਚੌਥਾ ਕੋਰੋਨਾ ਪ੍ਰਭਾਵਿਤ ਦੇਸ਼ ਬਣਿਆ ਭਾਰਤ

    ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਬੀਤੇ 24 ਘੰਟਿਆਂ ‘ਚ ਦੇਸ਼ ਵਿਚ ਰਿਕਾਰਡ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਇਨਫੈਕਟਿਡ ਲੋਕਾਂ ਦਾ ਕੁੱਲ ਅੰਕੜਾ 2.97 ਲੱਖ ਨੂੰ ਪਾਰ ਕਰ ਗਿਆ ਹੈ।

    ਨਵੀਂ ਦਿੱਲੀ (ਪੰਜ ਦਰਿਆ ਬਿਊਰੋ)

    ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਬੀਤੇ 24 ਘੰਟਿਆਂ ‘ਚ ਦੇਸ਼ ਵਿਚ ਰਿਕਾਰਡ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਇਨਫੈਕਟਿਡ ਲੋਕਾਂ ਦਾ ਕੁੱਲ ਅੰਕੜਾ 2.97 ਲੱਖ ਨੂੰ ਪਾਰ ਕਰ ਗਿਆ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਿਕ ਦੇਸ਼ ਵਿਚ ਹੁਣ ਤਕ ਕੁੱਲ 2,97,535 ਮਾਮਲੇ ਸਾਹਮਣੇ ਆ ਚੁੱਕੇ ਹਨ, ਉੱਥੇ ਹੀ ਮੌਤਾਂ ਦਾ ਅੰਕੜਾ ਵੀ ਵਧ ਕੇ 8,498 ਤਕ ਜਾ ਪੁੱਜਾ ਹੈ। 2.96 ਲੱਖ ਮਾਮਲਿਆਂ ਦੇ ਨਾਲ ਭਾਰਤ ਕੋਰੋਨਾ ਪੀੜਤਾਂ ਦੇ ਮਾਮਲੇ ‘ਚ ਬ੍ਰਿਟੇਨ ਨੂੰ ਪਿੱਛੇ ਛੱਡ ਪ੍ਰਭਾਵਿਤ ਦੇਸ਼ਾਂ ਦੀ ਸੂਚੀ ‘ਚ ਚੌਥੇ ਨੰਬਰ ‘ਤੇ ਪਹੁੰਚ ਗਿਆ ਹੈ।
    ਸਿਹਤ ਮੰਤਰਾਲੇ ਮੁਤਾਬਿਕ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਹੁਣ ਤਕ ਦੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿਚ ਰਿਕਾਰਡ 10,956 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਦੇਸ਼ ਵਿਚ 396 ਲੋਕਾਂ ਦੀ ਕੋਰੋਨਾ ਨਾਲ ਮੌਤ ਵੀ ਹੋਈ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!