ਨਵੀਂ ਦਿੱਲੀ (ਪੰਜ ਦਰਿਆ ਬਿਊਰੋ)

ਸੁਪਰੀਮ ਕੋਰਟ ਨੇ ਹਸਪਤਾਲਾਂ ਵਿੱਚ ਲਾਸ਼ਾਂ ਵਿਚਾਲੇ ਰਹਿਣ ਨੂੰ ਮਜਬੂਰ ਕੋਵਿਡ-19 ਰੋਗੀਆਂ ਦਾ ਜ਼ਿਕਰ ਕਰਦਿਆਂ ਦਿੱਲੀ ਦੇ ਹਾਲਾਤ ਨੂੰ ਭਿਆਨਕ ਕਰਾਰ ਦਿੱਤਾ। ਅਦਾਲਤ ਨੇ ਕਿਹਾ ਕਿ ਹਸਪਤਾਲ ਲਾਸ਼ਾਂ ਦੀ ਸੰਭਾਲ ਦੇ ਮਾਮਲੇ ਵਿੱਚ ਪੂਰਾ ਧਿਆਨ ਨਹੀਂ ਰੱਖ ਰਹੇ ਤੇ ਇਥੋਂ ਤੱਕ ਕਿ ਲੋਕਾਂ ਦੀ ਮੌਤ ਬਾਰੇ ਵੀ ਉਨ੍ਹਾਂ ਦੇ ਸਕੇ ਸਬੰਧੀਆਂ ਨੂੰ ਸੂਚਿਤ ਨਹੀਂ ਕੀਤਾ ਜਾ ਰਿਹਾ। ਸੁਪਰੀਮ ਕਰੋਟ ਨੇ ਕੋਵਿਡ-19 ਦੇ ਰੋਗੀਆਂ ਦੀ ਸਹੀ ਢੰਗ ਨਾਲ ਦੇਖਭਾਲ ਨਾ ਹੋਣ ਦੇ ਮਾਮਲਿਆਂ ਦਾ ਖੁਦ ਨੋਟਿਸ ਲੈਂਦਿਆਂ ਮਹਾਰਾਸ਼ਟਰ, ਪੱਛਮੀ ਬੰਗਾਲ ਤੇ ਤਾਮਿਲ ਨਾਡੂ ਤੋਂ ਜਵਾਬ ਮੰਗਿਆ ਹੈ। ਸਰਵਉੱਚ ਅਦਾਲਤ ਨੇ ਕੇਂਦਰ ਤੋਂ ਕਰੋਨਾ ਰੋਗੀਆਂ ਤੇ ਵਾਇਰਸ ਤੋਂ ਪੀੜਤ ਲੋਕਾਂ ਦੀਆਂ ਲਾਸ਼ਾਂ ਦੇ ਪ੍ਰਬੰਧਨ ਲਈ ਚੁੱਕੇ ਕਦਮਾਂ ਬਾਰੇ 17 ਜੂਨ ਤੱਕ ਜੁਆਬ ਮੰਗਿਆ ਹੈ।