

ਨਿਹਾਲ ਸਿੰਘ ਵਾਲਾ (ਜਗਵੀਰ ਆਜ਼ਾਦ, ਕੂਲਦੀਪ ਗੋਹਲ ) ਮਜ਼ਦੂਰ ਮੁਕਤੀ ਮੋਰਚੇ ਵੱਲੋਂ ਵਿੱਢੀ ਔਰਤ ਕਰਜ਼ਾ ਮੁਕਤੀ ਮੁਹਿੰਮ ਨੂੰ ਪਿੰਡਾਂ ਸ਼ਹਿਰਾਂ ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮਜ਼ਦੂਰ ਔਰਤਾਂ ਸਿਰ ਚੜੇ ਮਾਈਕਰੋ ਫਾਇਨਾਂਸ ਕੰਪਨੀਆਂ ਤੇ ਸਰਕਾਰੀ ਕਰਜ਼ਾ ਮੁਆਫ ਕਰਾਉਣ ਤੇ ਹੋਰ ਮਜ਼ਦੂਰ ਮੰਗਾਂ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚੇ ਵੱਲੋਂ 16ਜੂਨ ਨੂੰ ਨਿਹਾਲ ਸਿੰਘ ਵਾਲਾ ਵਿਖੇ ਰੋਸ ਪ੍ਰਦਰਸ਼ਨ ਕਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਐਸ ਡੀ ਐਮ ਨਿਹਾਲ ਸਿੰਘ ਵਾਲਾ ਨੂੰ ਮੰਗ ਪੱਤਰ ਭੇਜਿਆ ਜਾਵੇਗਾ। ਇਸ ਸਬੰਧੀ ਇਲਾਕੇ ਚ ਮੁਹਿੰਮ ਚਲਾ ਰਹੇ ਇਨਕਲਾਬੀ ਨੌਜ਼ਵਾਨ ਸਭਾ ਦੇ ਹਰਮਨਦੀਪ ਸਿੰਘ ਹਿੰਮਤਪੁਰਾ ਤੇ ਅੰਬੇਡਕਰ ਨੌਜਵਾਨ ਸਭਾ ਦੇ ਸੋਨੀ ਹਿੰਮਤਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦਾ 68700ਕਰੋੜ ਤੇ ਪੰਜਾਬ ਸਰਕਾਰ ਨੇ ਕਿਸਾਨ ਸ਼ੰਘਰਸਾਂ ਕਾਰਨ ਕਿਸਾਨਾਂ ਸਿਰ ਚੜਿਆ 2ਲੱਖ ਤੱਕ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਪਰ ਮਜ਼ਦੂਰ ਔਰਤਾਂ ਜੋ ਸਰਕਾਰਾਂ ਦੀਆਂ ਰੁਜ਼ਗਾਰ ਉਜਾੜੂ ਨੀਤੀਆਂ ਕਾਰਨ ਕਰਜ਼ੇ ਦੇ ਬੋਝ ਚ ਦੱਬਦੀਆਂ ਜਾ ਰਹੀਆਂ ਹਨ ਉਨ੍ਹਾਂ ਸਿਰ ਚੜੇ ਕਰਜ਼ੇ ਦੀ ਮੁਆਫੀ ਲਈ ਕੇਂਦਰ ਤੇ ਸੂਬਾ ਸਰਕਾਰਾਂ ਦੀ ਕੋਈ ਦਿਲਚਸਪੀ ਨਹੀਂ। ਆਗੂਆਂ ਨੇ ਕਿਹਾ ਕਿ ਮਾਈਕਰੋ ਫਾਇਨਾਂਸ ਕੰਪਨੀਆਂ ਆਰ ਬੀ ਆਈ ਦੀਆਂ ਹਿਦਾਇਤਾਂ ਦੀਆਂ ਧੱਜੀਆਂ ਉਡਾ ਮਜ਼ਦੂਰ ਔਰਤਾਂ ਜੋ ਲਾਕਡਾਊਨ ਨੇ ਬੁਰੇ ਤਰੀਕੇ ਨਾਲ ਮੰਦਹਾਲੀ ਦਾ ਸਾਹਮਣਾ ਕਰ ਰਹੀਆਂ ਹਨ ਨੂੰ ਜਲੀਲ ਕਰਕੇ ਪੈਸੇ ਮੰਗ ਰਹੀਆਂ ਹਨ ਤੇ ਡਰਾ ਧਮਕਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਿਹਾਲ ਸਿੰਘ ਵਾਲਾ ਧੂੜਕੋਟ ਰਣਸ਼ੀਹ ਰਣਸ਼ੀਹ ਖੁਰਦ ਹਿੰਮਤਪੁਰਾ ਆਦਿ ਪਿੰਡਾਂ ਚ ਨੁੱਕੜ ਰੈਲੀਆਂ ਕੀਤੀਆਂ ਗਈਆਂ ਹਨ। 16ਜੂਨ ਨੂੰ ਝੋਨੇ ਦੀ ਲਵਾਈ ਦੇ ਸ਼ੀਜਨ ਦੌਰਾਨ ਵੀ ਮਜ਼ਦੂਰ ਔਰਤਾਂ ਰੋਸ ਪ੍ਰਦਰਸ਼ਨ ਕਰਨਗੀਆਂ।