ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)
ਪੇਜ਼ਲੀ ਦੇ ਇੱਕ ਹੋਟਲ ਦੇ ਬਾਹਰ ਛੁਰੇਬਾਜ਼ੀ ਦੀ ਘਟਨਾ ਤੋਂ ਬਾਅਦ ਇਕ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਵਿਚ 28 ਸਾਲਾ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਇੰਚੀਨਨ ਰੋਡ ਦੇ ਮੋਟਲ ਏਅਰ ਦੇ ਬਾਹਰ ਹੋਈ ਇਸ ਘਟਨਾ ਤੋਂ ਬਾਅਦ ਪੁਲਿਸ ਅਤੇ ਐਂਬੂਲੈਂਸ ਦੇ ਅਮਲੇ ਘਟਨਾ ਸਥਾਨ ‘ਤੇ ਪਹੁੰਚੇ। ਗੰਭੀਰ ਰੂਪ ਨਾਲ ਜ਼ਖਮੀ ਹੋਏ ਵਿਅਕਤੀ ਨੂੰ ਕੁਈਨ ਐਲਿਜ਼ਾਬੈਥ ਯੂਨੀਵਰਸਿਟੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੇ ਜ਼ਖਮਾਂ ਦਾ ਇਲਾਜ ਕੀਤਾ ਜਾ ਰਿਹਾ ਹੈ।