16.9 C
United Kingdom
Sunday, June 7, 2026

More

    ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਬੰਦ ਰਹਿਣਗੀਆਂ- ਜ਼ਿਲ੍ਹਾ ਮੈਜਿਸਟ੍ਰੇਟ

    ਸ਼ਨੀਵਾਰ ਨੂੰ 5 ਵਜੇ ਤੱਕ ਖੋਲ੍ਹਣ ਦੀ ਆਗਿਆ
    ਬਰਨਾਲਾ, ਬੰਧਨ ਤੋੜ ਸਿੰਘ

    ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਸਾਰੀਆਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ ਅਤੇ ਸ਼ਨੀਵਾਰ ਨੂੰ ਸ਼ਾਮ 5 ਵਜੇ ਬੰਦ ਹੋਣਗੀਆਂ।
    ਜ਼ਿਲ੍ਹਾ ਮੈÎਜਿਸਟਰੇਟ ਨੇ ਕਿਹਾ ਕਿ ਸ਼ਨੀਵਾਰ ਅਤੇ ਐਤਵਾਰ ਤੋਂ ਇਲਾਵਾ ਹਰ ਗਜ਼ਟਿਡ ਛੁੱਟੀ ਵਾਲੇ ਦਿਨ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿਚ ਜਾਣ ਲਈ ਈ-ਪਾਸ ਲੈਣਾ ਲਾਜ਼ਮੀ ਹੋਵੇਗਾ, ਜਿਸ ਲਈ ਕੋਵਾ ਪੰਜਾਬ ਐਪ ਡਾਊਨਲੋਡ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੈਡੀਕਲ ਐਮਰਜੈਂਸੀ ਲਈ ਈ-ਪਾਸ ਦੀ ਜ਼ਰੂਰਤ ਨਹੀਂ ਹੋਵੇਗੀ। ਵਿਆਹ ਦੇ ਸਮਾਗਮਾਂ ਵਿਚ 50 ਵਿਅਕਤੀਆਂ ਦੇ ਇਕੱਠ ਦੀ ਆਗਿਆ ਹੈ, ਜਿਸ ਲਈ ਈ-ਪਾਸ ਲੈਣਾ ਲਾਜ਼ਮੀ ਹੋਵੇਗਾ।
    ਰੈਸਟੋਰੈਂਟ (ਸਿਰਫ ਹੋਮ ਡਲਿਵਰੀ ਅਤੇ ਟੇਕ ਅਵੇਅ ਲਈ) ਅਤੇ ਸ਼ਰਾਬ ਦੇ ਠੇਕੇ ਸਾਰੇ ਦਿਨ ਰਾਤ 8 ਵਜੇ ਤੱਕ ਖੋਲ੍ਹੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਹੋਰ ਦੁਕਾਨਾਂ ਅਤੇ ਸ਼ਾਪਿੰਗ ਮਾਲ ਐਤਵਾਰ ਬੰਦ ਰਹਿਣਗੇ, ਜਦਕਿ ਸ਼ਨੀਵਾਰ ਨੂੰ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਆਗਿਆ ਹੋਵੇਗੀ। ਹਰ ਸੋਮਵਾਰ ਤੋਂ ਸ਼ੁੱਕਰਵਾਰ ਪਹਿਲਾਂ ਤੋਂ ਜਾਰੀ ਹਦਾਇਤਾਂ ਅਨੁਸਾਰ ਹੀ ਦੁਕਾਨਾਂ ਸਵੇਰੇ 7 ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਣਗੀਆਂ।
    ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਸਬੰਧੀ ਇਹਤਿਆਤ ਅਤੇ ਮਾਸਕ ਦੀ ਵਰਤੋਂ ਯਕੀਨੀ ਬਣਾਉਣ, ਕਿਉਂਕਿ ਕੋਰੋਨਾ ਦਾ ਕਹਿਰ ਹਾਲੇ ਟਲਿਆ ਨਹੀਂ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!