13.1 C
United Kingdom
Sunday, June 7, 2026

More

    ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਪੁਤਲਾ ਫੂਕਿਆ


    ਅਸ਼ੋਕ ਵਰਮਾ
    ਬਠਿੰਡਾ, 13 ਜੂਨ

    ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ  ਮੌੜ ਤਹਿਸੀਲਦਾਰ ਦੇ ਦਫਤਰ ਅੱਗੇ ਬਲਵਿੰਦਰ ਸਿੰਘ ਜੋਧਪੁਰ ਦੀ ਅਗਵਾਈ ਹੇਠ ਕਿਸਾਨ ਵਿਰੋਧੀ ਬਿਆਨਬਾਜੀ ਨੂੰ ਲੈਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਪੁਤਲਾ ਫੂਕਿਆ। ਭਜਪਾ ਆਗੂ ਤੇ ਭੜਕੇ ਕਿਸਾਨਾਂ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਕੱਢੀ। ਕਿਸਾਨ ਆਗੂ ਰੇਸ਼ਮ ਸਿੰਘ ਯਾਤਰੀ ਅਤੇ ਮੁਖਤਿਆਰ ਸਿੰਘ ਕੁੱਬੇ ਨੇ ਨਿਤਿਨ ਗਡਕਰੀ ਦੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਖਤਮ ਕਰਨ ਦੇ ਫੈਸਲੇ ਨੂੰ ਕਿਸਾਨ ਬਰਦਾਸ਼ਤ ਨਹੀਂ ਕਰਨਗੇ ਅਤੇ  ਤਿੰਨ ਕਾਨੂੰਨਾਂ ਵਿਚ ਕੀਤੀ ਗਈ ਸੋਧ ਖਿਲਾਫ ਸੰਘਰਸ਼ ਕੀਤਾ ਜਾਏਗਾ ।  ਉਨਾਂ ਲਾਗਤ ਖਰਚ ਮੁਤਾਬਕ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸਾਂ ਅਨੁਸਾਰ ਫ਼ਸਲ ਦਾ ਭਾਅ ਦੇਣਾ ਨਿਸ਼ਚਿਤ ਕਰਨ, ਕਿਸਾਨ ਖੁਦਕੁਸ਼ੀਆਂ ਦੀ ਰੌਸ਼ਨੀ ’ਚ ਕਿਸਾਨਾਂ ਦਾ ਕਰਜ਼ਾ ਖਤਮ ,ਬਿਜਲੀ ਐਕਟ 2020 ਦੀਆਂ ਨਵੀਆਂ ਤਜਵੀਜਾਂ ਰੱਦ ਕੀਤੇ ਜਾਣ ਅਤੇ ਨਵੇਂ ਮਾਰਕੀਟ ਨਿਯਮ ਰੱਦ ਕਰਨ ਦੀ ਮੰਗ ਕੀਤੀ। ਉਨਾਂ ਕਿਹਾ ਕਿ ਮੋਦੀ ਸਰਕਾਰ ਨੇ ਖੇਤੀਬਾੜੀ ਸੁਧਾਰ ਬਿੱਲ ਦੇ ਨਾਂ ‘ਤੇ ਆਰਡੀਨੈਂਸ ਜਾਰੀ ਕਰਕੇ ਖੇਤੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਕਿਸਾਨਾਂ ਦੀ ਲੁੱਟ ਕਰਨ ਦੀ ਖੁੱਲ ਦੇਣਾ ਚਾਹੁੰਦੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਲਾਕਡਾਊਨ ਦੀ ਆੜ ਵਿੱਚ ਕਿਸਾਨਾਂ ‘ਤੇ ਕੁਹਾੜਾ ਚਲਾ ਰਹੀ ਹੈ। ਉਨਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਇਸ ਕਿਸਾਨ ਵਿਰੋਧੀ ਫੈਸਲੇ ਖਿਲਾਫ਼ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਲਈ 15 ਜੂਨ ਨੂੰ ਸੂਬਾ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਇਸ ਮੌਕੇ ਬੂਟਾ ਸਿੰਘ ਜੋਧਪੁਰ, ਬਲਵਿੰਦਰ ਸਿੰਘ ਮਾਨਸਾ, ਕਾਲਾ ਕਮਾਲੂ, ਮਿੱਠੂ ਸਿੰਘ ਕੁੱਬੇ, ਭੋਲਾ ਸਿੰਘ, ਬਲਕਰਨ ਸਿੰਘ ,ਪ੍ਰਗਟ ਸਿੰਘ  ਅਤੇ  ਜੱਗਾ ਸਿੰਘ ਬੁਰਜ ਆਦਿ ਆਗੂ ਹਾਜਰ ਸਨ।      

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!