ਵਾਸ਼ਿੰਗਟਨ (ਪੰਜ ਦਰਿਆ ਬਿਊਰੋ)
ਦੁਨੀਆ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਇਕ ਰਿਪੋਰਟ ਅਨੁਸਾਰ ਅਮਰੀਕਾ ਦੇ 19 ਸੂਬਿਆਂ ‘ਚ ਕੋਰੋਨਾ ਸੰਕ੍ਰਮਣ ਤੇਜ਼ੀ ਨਾਲ ਫੈਲ ਰਿਹਾ ਹੈ। ਜਿਸ ਦੀ ਵਜ੍ਹਾ ਨਾਲ ਆਰਥਿਕ ਵਿਵਸਥਾ ਨੂੰ ਫਿਰ ਤੋਂ ਖੋਲ੍ਹਣ ਦੀਆਂ ਤਿਆਰੀਆਂ ‘ਤੇ ਜ਼ੋਰਦਾਰ ਝਟਕਾ ਲੱਗਾ ਹੈ।
ਸਮਾਚਾਰ ਏਜੰਸੀ ਸਿਨਹੁਆ ਦੀ ਰਿਪੋਰਟ ਅਨੁਸਾਰ, ਵਾਸ਼ਿੰਗਟਨ ਦੇ ਸਿਹਤ ਵਿਭਾਗ ਨੇ ਸ਼ਨਿਚਰਵਾਰ ਨੂੰ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਇਕ ਰਿਪੋਰਟ ਜਾਰੀ ਕੀਤੀ ਹੈ, ਜਿਸ ‘ਚ ਦਿਖਾਇਆ ਗਿਆ ਹੈ ਕਿ ਵਾਸ਼ਿੰਗਟਨ ‘ਚ ਕੋਰੇਨਾ ਵਾਇਰਸ ਦਾ ਟ੍ਰਾਂਸਮਿਸ਼ਨ ਜਾਰੀ ਰਹੇਗਾ। ਇਸ ਦੇ ਨਾਲ ਹੀ ਵਾਸ਼ਿੰਗਟਨ ‘ਚ ਤੇਜ਼ੀ ਦੇਖਣ ਨੂੰ ਮਿਲ ਸਕਦੀ ਹੈ।
ਵਾਸ਼ਿੰਗਟਨ ਦੇ ਗਵਰਨਰ ਜੇ ਇੰਸਲੀ ਨੇ ਵਾਇਰਸ ਦੇ ਪ੍ਰਕੋਪ ‘ਤੇ ਚਿੰਤਾ ਕਰਦੇ ਹੋਏ ਕਿਹਾ ਕਿ ਰਿਪੋਰਟ ਦਾ ਅੰਦਾਜ਼ਾ ਹੈ ਕਿ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਤੇ ਇਸ ਦੇ ਮਰੀਜ਼ਾਂ ਦਾ ਅੰਕੜਾ ਵੀ ਵਧੇਗਾ। ਉਨ੍ਹਾਂ ਨੇ ਕਿਹਾ ਕਿ ਵਾਸ਼ਿੰਗਟਨ ਦੇ ਲੋਕਾਂ ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਘੱਟ ਕਰਨ ਲਈ ਬਹੁਤ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ… ਪਰ ਅੱਜ ਦੀ ਰਿਪੋਰਟ ਸਾਨੂੰ ਦੱਸ ਦੀ ਹੈ ਕਿ ਸਾਡੇ ਸੂਬੇ ਦੇ ਕੁਝ ਹਿੱਸਿਆਂ ‘ਚ ਸਾਨੂੰ ਹੋਰ ਮਜ਼ਬੂਤੀ ਨਾਲ ਲੜਨਾ ਪਵੇਗਾ।