ਮਹਿਲ ਕਲਾਂ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਸ੍ਰੋਮਣੀ ਅਕਾਲੀ ਦਲ ਬ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਨ ਵੱਲੋਂ ਮਾਲਵੇ ਦੇ ਹਰਮਨ ਪਿਆਰੇ ਆਗੂ ਤੇ ਨਿਧੜਕ ਜਰਨੈਲ ਸਾਬਕਾ ਕੈਬਨਿਟ ਮੰਤਰੀ ਸ ਸਿਕੰਦਰ ਸਿੰਘ ਮਲੂਕਾ ਨੂੰ ਲਗਾਤਾਰ ਦੂਜੀ ਵਾਰ ਕਿਸਾਨ ਵਿੰਗ ਦਾ ਪ੍ਰਧਾਨ ਅਤੇ ਮੁਲਾਜ਼ਮ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕਰਨ ਤੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਾਬਾ ਬਲਬੀਰ ਸਿੰਘ ਘੁੰਨਸ, ਸ੍ਰੋਮਣੀ ਅਕਾਲੀ ਦਲ ਬ ਦੇ ਜਿਲਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਇੰਚਾਰਜ ਸ ਕੁਲਵੰਤ ਸਿੰਘ ਕੀਤੂ ਅਤੇ ਵਿਧਾਨ ਸਭਾ ਹਲਕਾ ਭਦੌੜ ਦੇ ਇੰਚਾਰਜ ਤੇ ਉਘੇ ਵਕੀਲ ਸ ਸਤਨਾਮ ਸਿੰਘ ਰਾਹੀ ਨੇ ਸਾਝੇ ਤੋਰ ਗੁਲਦਸਤਾ ਭੇਂਟ ਕਰਕੇ ਵਧਾਈਆਂ ਦਿੱਤੀਆਂ, ਇਸ ਮੌਕੇ ਸੰਤ ਬਾਬਾ ਘੁੰਨਸ ਨੇ ਕਿਹਾ ਕਿ ਸ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ ਮਲੂਕਾ ਨੂੰ ਦੂਸਰੀ ਵਾਰ ਕਿਸਾਨ ਵਿੰਗ ਦਾ ਪ੍ਰਧਾਨ ਬਣਨ ਨਾਲ ਉਹ ਹਮੇਸ਼ਾਂ ਹੀ ਪੰਜਾਬ ਦੇ ਕਿਸਾਨਾਂ ਦੇ ਹੱਕਾ ਦੀ ਆਵਾਜ ਬੁਲੰਦ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਦੁਬਾਰਾ ਫਿਰ ਪੰਜਾਬ ਅੰਦਰ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣੇਗੀ।