15.3 C
United Kingdom
Sunday, June 7, 2026

More

    ਅੰਮ੍ਰਿਤਸਰ ‘ਚ ਕੋਰੋਨਾ ਦਾ ਕਹਿਰ ਜਾਰੀ

    ਐਤਵਾਰ 15 ਵਿਅਕਤੀ ਆਏ ਪਾਜ਼ੇਟਿਵ, ਕੁੱਲ ਗਿਣਤੀ ਹੋਈ 613
    ਅੰਮ੍ਰਿਤਸਰ (ਪੰਜ ਦਰਿਆ ਬਿਊਰੋ, ਰਜਿੰਦਰ ਰਿਖੀ)

    ਅਮ੍ਰਿਤਸਰ ‘ਚ ਕੋਰੋਨਾ ਦਾ ਕਹਿਰ ਜਾਰੀ ਹੈ। ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ ਤੇ 15 ਵਿਅਕਤੀ ਪਾਜ਼ੇਟਿਵ ਆਏ ਹਨ। ਕੋਰੋਨਾ ਵਾਇਰਸ ਦੇ ਸ਼ੱਕੀਆਂ ਦਾ ਕੋਵਿਡ-19 ਟੈਸਟ ਕੀਤਾ ਜਾ ਰਿਹਾ ਹੈ। ਉੱਥੇ ਹੀ ਟੈਸਟਾਂ ਦੀ ਰਿਪੋਰਟ ਆਉਣ ‘ਤੇ ਕੋਰੋਨਾ ਪਾਜ਼ੇਟਿਵ ਦੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਵੱਖ-ਵੱਖ ਇਲਾਕਿਆਂ ਵਿੱਚੋਂ ਅਤੇ ਪਹਿਲਾਂ ਦੇ ਕੋਰੋਨਾ ਪਾਜ਼ੇਟਿਵ ਦੇ ਸੰਪਰਕ ‘ਚ ਆਉਣ ਵਾਲੇ 14 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਤੇ 1 ਵਿਅਕਤੀਆਂ ਦੀ ਮੌਤ ਵੀ ਹੋਈ ਹੈ। ਇਸ ਨਾਲ ਜ਼ਿਲ੍ਹੇ ਵਿੱਚ ਕੁੱਲ 613 ਕੋਰੋਨਾ ਪਾਜ਼ੇਟਿਵ ਕੇਸ ਹੋ ਚੁੱਕੇ ਹਨ ਅਤੇ 392 ਸਿਹਤਮੰਦ ਹੋ ਕੇ ਘਰ ਜਾ ਚੁੱਕੇ ਹਨ ਅਤੇ 20 ਦੀ ਮੌਤ ਹੋ ਚੁੱਕੀ ਹੈ। ਜਦ ਕਿ ਪੀੜਤ ਮਰੀਜ਼ ਇਲਾਜ ਲਈ ਦਾਖਲ ਹਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!