3.1 C
United Kingdom
Sunday, March 8, 2026

More

    ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ

    ਮਹਿਲ ਕਲਾਂ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਕੁੱਲ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਤਹਿਸੀਲ ਸਕੱਤਰ ਤੇ ਸਾਬਕਾ ਵਿਧਾਇਕ ਕਾਮਰੇਡ ਚੰਦ ਸਿੰਘ ਚੋਪੜਾ ਦੀ ਅਗਵਾਈ ਹੇਠ ਪਾਰਟੀ ਦੇ ਸੂਬਾ ਕਮੇਟੀ ਦੇ ਸੱਦੇ ਉੱਪਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਤਹਿਸੀਲ ਬਰਨਾਲਾ ਦੇ ਪ੍ਰਧਾਨ ਕਾਮਰੇਡ ਅਮਰ ਸਿੰਘ ਚੋਪੜਾ ਦੀ ਦੇਖ ਰੇਖ ਹੇਠ ਪਿੰਡ ਹਮੀਦੀ ਵਿਖੇ ਕੇਂਦਰ ਤੇ ਰਾਜ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਇਸ ਮੌਕੇ ਜਥੇਬੰਦੀ ਦੇ ਤਹਿਸੀਲ ਪ੍ਰਧਾਨ ਕਾਮਰੇਡ ਅਮਰ ਸਿੰਘ ਹਮੀਦੀ ਨੇ ਕਿਹਾ ਕਿ ਆਜ਼ਾਦੀ ਦੇ 73 ਸਾਲ ਬੀਤ ਜਾਣ ਦੇ ਬਾਵਜੂਦ ਵੀ ਕੇਂਦਰ ਤੇ ਰਾਜ ਵਿੱਚ ਹੁਣ ਤੱਕ ਬਣੀਆਂ ਸਰਕਾਰਾਂ ਨੇ ਮਜ਼ਦੂਰਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ ਸਗੋਂ ਉਨ੍ਹਾਂ ਨੂੰ ਵੋਟਾਂ ਸਮੇਂ ਵੱਡੇ ਵੱਡੇ ਲਾਲਚ ਦੇ ਕੇ ਆਪਣੇ ਵੋਟ ਬੈਂਕ ਲਈ ਵਰਤਦੀਆਂ ਆ ਰਹੀਆਂ ਹਨ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਤਾਰ ਸੰਵਿਧਾਨ ਨਾਲ ਛੇੜਛਾੜ ਕਰਕੇ ਕਿਰਤ ਕਾਨੂੰਨਾਂ ਨੂੰ ਤੋੜ ਕੇ ਸਰਮਾਏਦਾਰ ਅਤੇ ਧਨਾਡ ਲੋਕਾਂ ਪੱਖੀ ਲਗਾਤਾਰ ਨਵੇਂ ਨਵੇਂ ਕਾਨੂੰਨ ਬਣਾ ਕੇ ਮਜ਼ਦੂਰਾਂ ਨੂੰ ਮਿਲੇ ਹੱਕ ਖੋਹੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸਰਮਾਏਦਾਰ ਚਿੱਤ ਨਾਲ ਲੋਕਾਂ ਦੇ ਤਾਂ ਕਰਜ਼ੇ ਮੁਆਫ ਕੀਤੇ ਜਾ ਰਹੇ ਹਨ ਪਰ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਕਿਉਂ ਨਹੀਂ ਮੁਆਫ਼ ਕੀਤੇ ਜਾ ਰਹੇ ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿੱਚ ਕਰੋਨਾ ਬਾਰਿਸ਼ ਦੇ ਮੱਦੇਨਜ਼ਰ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਲਾਕ ਡਾਓੂਨ ਦੇ ਜਾਰੀ ਕੀਤੇ ਹੁਕਮਾਂ ਤੋਂ ਬਾਅਦ ਮਜ਼ਦੂਰਾਂ ਦੇ ਸਾਰੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਮਜ਼ਦੂਰਾਂ ਦੀ ਆਰਥਕ ਹਾਲਤ ਲਗਾਤਾਰ ਨਿਘਰਦੀ ਜਾ ਰਹੀ ਹੈ ਕਿਉਂਕਿ ਮਜ਼ਦੂਰਾਂ ਕੋਲ ਕੋਈ ਪੈਸਾ ਵਗੈਰਾ ਨਾ ਹੋਣ ਕਰਕੇ ਉਨ੍ਹਾਂ ਦੇ ਚੁੱਲ੍ਹੇ ਵੀ ਠੰਢੇ ਹੋ ਚੁੱਕੇ ਹਨ ਅਤੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਵੀ ਮੁਸ਼ਕਿਲ ਹੋ ਗਿਆ ਹੈ ਉਨ੍ਹਾਂ ਕਿਹਾ ਕਿ ਔਖੇ ਸਮੇਂ ਵਿੱਚੋਂ ਲੰਘ ਰਹੀ ਮਜ਼ਦੂਰ ਜਮਾਤ ਦੇ ਲੋਕਾਂ ਲਈ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਸਹੂਲਤਾਂ ਦੇਣ ਦੀ ਬਜਾਏ ਸਰਮਾਏਦਾਰ ਤੇ ਧਨਾਡ ਲੋਕਾਂ ਨੂੰ ਵੱਡੇ ਵੱਡੀਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸ਼ਿਕਾਗੋ ਦੇ ਸ਼ਹੀਦਾਂ ਵੱਲੋਂ ਕੁਰਬਾਨੀਆਂ ਦੇ ਕੇ ਅਤੇ ਖੂਨ ਡੋਲ ਕੇ 8 ਘੰਟੇ ਕੰਮ ਕਰਨ ਦੇ ਦਿਵਾਏ ਹੱਕਾਂ ਨੂੰ ਖੋਹ ਕੇ ਹੁਣ 12 ਘੰਟੇ ਕੰਮ ਕਰਨ ਦੇ ਨਵੇਂ ਫੈਸਲੇ ਸਿੱਧੇ ਤੌਰ ਤੇ ਕੇਂਦਰ ਦੀ ਮੋਦੀ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਸਾਹਮਣੇ ਆਇਆ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਦੇ ਖਾਤਿਆਂ ਵਿੱਚ 7500.7500 ਪ੍ਰਤੀ ਮਹੀਨਾ ਪਾਏ ਜਾਣ 10 ਕਿੱਲੋ ਨਾਜੋ ਮਹੱਈਆ ਕਰਵਾਇਆ ਜਾਵੇ ਮਨਰੇਗਾ ਮਜ਼ਦੂਰਾਂ ਨੂੰ ਸੌ ਦਿਨ ਦੀ ਬਜਾਏ ਪੂਰਾ ਸਾਲ ਕੰਮ ਦਿੱਤਾ ਜਾਵੇ ਮਜ਼ਦੂਰਾਂ ਦੀ ਦਿਹਾੜੀ ਘੱਟੋ ਤੋਂ 600 ਰੁਪਏ ਪ੍ਰਤੀ ਦਿਨ ਵਧਾਈ ਜਾਵੇ ਇਸ ਮੌਕੇ ਕਾਮਰੇਡ ਪ੍ਰੇਮ ਸਿੰਘ ਕਾਮਰੇਡ ਹਰਬੰਸ ਸਿੰਘ ਕਾਮਰੇਡ ਮੁਕੰਦ ਸਿੰਘ ਹਮੀਦੀ ਗੁਰਮੀਤ ਕੌਰ ਮਨਜੀਤ ਕੌਰ ਅਮਰਜੀਤ ਕੌਰ ਸਿੰਦਰ ਕੌਰ ਬਲਦੇਵ ਕੌਰ ਸੁਰਜੀਤ ਕੌਰ ਹਾਜ਼ਰ ਹਨ

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!