6.7 C
United Kingdom
Sunday, April 20, 2025

More

    ਦਿਹਾਤੀ ਵਿਕਾਸ ਵਿਭਾਗ ਨੇ ਚਲਾਈਆਂ ਜਮੀਨੀ ਜਾਗਰੂਕਤਾ ਗਤੀਵਿਧੀਆਂ

    ਲੋਕਾਂ ਨੂੰ ਕੋਵਾ ਐਪ ਡਾਉਨਲੋਡ ਕਰਨ ਦੀ ਕੀਤੀ ਅਪੀਲ

    ਅਸ਼ੋਕ ਵਰਮਾ 

    ਬਠਿੰਡਾ, 17 ਜੂਨ :
    ਪੰਜਾਬ ਸਰਕਾਰ ਵੱਲੋਂ ਕੋਵਿਡ 19 ਬਿਮਾਰੀ ਪ੍ਰਤੀ ਜਨ ਜਾਗਰੂਕਤਾ ਲਈ ਆਰੰਭੇ ਮਿਸ਼ਨ ਫ਼ਤਿਹ ਤਹਿਤ ਬੁੱਧਵਾਰ ਨੂੰ ਦਿਹਾਤੀ ਵਿਕਾਸ ਵਿਭਾਗ ਵੱਲੋਂ ਜ਼ਿਲੇ ਵਿਚ ਸਰਪੰਚਾਂ, ਪੰਚਾਂ ਦੇ ਸਹਿਯੋਗ ਨਾਲ ਜਮੀਨੀ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਘਰ ਘਰ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਓ ਸਬੰਧੀ ਜਾਗਰੂਕ ਕੀਤਾ।


    ਇਸ ਸਬੰਧੀ ਏ.ਡੀ.ਸੀ. ਵਿਕਾਸ ਸ੍ਰੀ ਪਰਮਵੀਰ ਸਿੰਘ ਆਈ.ਏ.ਐਸ. ਜੋ ਕਿ ਬੀਤੇ ਕੱਲ ਤੋਂ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਚਾਇਤਾਂ ਨੂੰ ਲਾਮਬੰਦ ਕਰ ਰਹੇ ਸਨ ਨੇ ਕਿਹਾ ਕਿ ਕੋਵਿਡ 19 ਬਿਮਾਰੀ ਨੂੰ ਆਪਣੇ ਤੋਂ ਦੂਰ ਰੱਖਣਾ ਅਸਾਨ ਹੈ ਜੇਕਰ ਅਸੀਂ ਕੁਝ ਸਾਵਧਾਨੀਆਂ ਰੱਖੀਏ। ਉਨਾਂ ਨੇ ਕਿਹਾ ਕਿ ਜੇਕਰ ਅਸੀਂ ਬਾਹਰ ਜਾਣ ਸਮੇਂ ਮਾਸਕ ਲਾਈਏ, ਸਮਾਜਿਕ ਦੂਰੀ ਰੱਖੀਏ ਅਤੇ ਵਾਰ ਵਾਰ ਹੱਥ ਧੌਂਦੇ ਰਹੀਏ ਤਾਂ ਇਸ ਬਿਮਾਰੀ ਤੇ ਸਾਡੀ ਫ਼ਤਿਹ ਨਿਸਚਿਤ ਹੈ।
    ਇਸ ਸਬੰਧੀ ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ: ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਅੱਜ 300 ਦੇ ਲਗਭਗ ਪੰਚਾਇਤਾਂ ਵਿਚ ਸਰਪੰਚਾਂ, ਪੰਚਾਂ ਅਤੇ ਦਿਹਾਤੀ ਵਿਕਾਸ ਵਿਭਾਗ ਦੇ ਸਰਕਾਰੀ ਕਰਮਚਾਰੀਆਂ ਨੇ ਲੋਕਾਂ ਨੂੰ ਘਰ ਘਰ ਜਾ ਕੇ ਜਰੂਰੀ ਸਾਵਧਾਨੀਆਂ ਬਾਜੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਸੇਸ਼ ਤੌਰ ਮਗਨਰੇਗਾ ਮਜਦੂਰਾਂ ਨੂੰ ਵੀ ਜਾਣਕਾਰੀ ਦਿੱਤੀ ਕਿ ਉਹ ਕੰਮ ਦੇ ਸਥਾਨ ਤੇ ਇਕ ਦੂਜੇ ਤੋਂ 6 ਗਜ ਦੀ ਦੂਰੀ ਬਣਾ ਕੇ ਰੱਖਣ ਅਤੇ ਹਮੇਸਾ ਮਾਸਕ ਜਾਂ ਕਪੜੇ ਨਾਲ ਆਪਣਾ ਨੱਕ ਅਤੇ ਮੁੰਹ ਢੱਕ ਕੇ ਰੱਖਣ, ਆਪਣੇ ਬਰਤਨ ਇਕ ਦੂਜੇ ਨਾਲ ਸਾਂਝੇ ਨਾ ਕਰਨ ਅਤੇ ਬੀੜੀ ਜਰਦੇ ਦੀ ਵਰਤੋਂ ਤੋਂ ਪ੍ਰਹੇਜ ਕਰਨ।
    ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜ਼ਿਲੇ ਦੀਆਂ ਪੰਚਾਇਤਾਂ ਨੇ ਇਸ ਬਿਮਾਰੀ ਦੇ ਪਿੰਡਾਂ ਵਿਚ ਦਾਖਲੇ ਨੂੰ ਰੋਕਣ ਲਈ ਮਹੱਤਵਪੂਰਨ ਭੁਮਿਕਾ ਨਿਭਾਈ ਸੀ ਅਤੇ ਪਿੰਡਾਂ ਵਿਚ ਚੌਕਸੀ ਰੱਖੀ ਸੀ।


    ਉਨਾਂ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਜਦ ਵੀ ਪਿੰਡ ਵਿਚ ਕੋਈ ਬਾਹਰੀ ਵਿਅਕਤੀ ਆਵੇ ਤਾਂ ਇਸਦੀ ਸੂਚਨਾ ਬਲਾਕ ਦਫ਼ਤਰ ਤੇ ਸਿਹਤ ਵਿਭਾਗ ਨੂੰ ਦਿੱਤੀ ਜਾਵੇ।
    ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ‘ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨਾਂ ਨੂੰ ਬੈਜ ਅਤੇ ਟੀਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਬਿਨਾਂ ਲੋਕ 94653 39933 ਤੇ ਮਿਸ ਕਾਲ ਕਰਕੇ ਵੀ ਮਿਸ਼ਨ ਫਤਿਹ ਨਾਲ ਜੁੜ ਸਕਦੇ ਹਨ।  

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!