3.4 C
United Kingdom
Sunday, March 8, 2026

More

    ਸੁਪਰੀਮ ਕੋਰਟ ਨੇ ਬਹੁਤ ਵੱਡਾ ਫ਼ੈਸਲਾ ਲੈਂਦਿਆਂ ਇਸ ਸਾਲ ਪੁਰੀ ‘ਚ ਜਗਨਨਾਥ ਰੱਥ ਯਾਤਰਾ ‘ਤੇ ਲਾਈ ਰੋਕ

    ਨਵੀਂ ਦਿੱਲੀ (ਪੰਜ ਦਰਿਆ ਬਿਊਰੋ)

    ਸੁਪਰੀਮ ਕੋਰਟ ਨੇ ਬਹੁਤ ਵੱਡਾ ਫ਼ੈਸਲਾ ਲੈਂਦਿਆਂ ਇਸ ਸਾਲ ਪੁਰੀ ‘ਚ ਜਗਨਨਾਥ ਰੱਥ ਯਾਤਰਾ ‘ਤੇ ਰੋਕ ਲਗਾ ਦਿੱਤੀ ਹੈ। ਓਡੀਸ਼ਾ ‘ਚ ਲਗਾਤਾਰ ਸਾਹਮਣੇ ਆਉਂਦੇ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਇਹ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਅਜਿਹੇ ਸਮੇਂ ਲੱਖਾਂ ਲੋਕਾਂ ਦੀ ਭੀੜ ਨੂੰ ਇਕ ਜਗ੍ਹਾ ‘ਤੇ ਇਕੱਤਰ ਨਹੀਂ ਹੋਣ ਦਿੱਤਾ ਜਾ ਸਕਦਾ। ਅਦਾਲਤ ਨੇ ਸੂਬਾ ਸਰਕਾਰ ਨੂੰ ਹਦਾਇਤ ਦਿੱਤੀ ਹੈ ਕਿ ਰੱਥ ਯਾਤਰਾ ਨਾਲ ਜੁੜੇ ਕਿਸੇ ਪ੍ਰੋਗਰਾਮ ਨੂੰ ਇਜਾਜ਼ਤ ਨਾ ਦਿੱਤੀ ਜਾਵੇ। ਦੱਸ ਦੇਈਏ ਕਿ ਕੋਰੋਨਾ ਵਾਇਰਸ ਕਾਰਨ ਇਸ ਸਾਲ ਰੱਥ ਯਾਤਰਾ ‘ਤੇ ਸੰਕਟ ਦੇ ਬੱਦਲ ਮੰਡਰਾ ਰਹੇ ਸਨ। ਕਿਹਾ ਜਾ ਰਿਹਾ ਸੀ ਕਿ ਕੇਂਦਰ ਸਰਕਾਰ ਫ਼ੈਸਲਾ ਕਰੇਗੀ, ਪਰ ਇਸੇ ਦੌਰਾਨ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰ ਦਿੱਤੀ ਗਈ ਤੇ ਹੁਣ ਇਹ ਫ਼ੈਸਲਾ ਆ ਗਿਆ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!