ਕੈਪਟਨ ਸਰਕਾਰ ਦੌਰਾਨ ਹੋਏ ਸਕੈਂਡਲਾਂ ਦੀ ਨਿਰਪੱਖ ਜਾਂਚ ਕਰਾਉਣ ਤੇ ਨੀਲੇ ਕਾਰਡ ਬਹਾਲ ਕਰਾਉਣ ਲਈ ਅਕਾਲੀ ਭਾਜਪਾ ਵੱਲੋਂ ਪੰਜਾਬ ਸਰਕਾਰ ਨਾਅਰੇਬਾਜ਼ੀ ਕੀਤੀ ਅਤੇ ਡੀ ਸੀ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਗਿਆ
ਬਰਨਾਲਾ (ਜਗਸੀਰ ਸਿੰਘ ਧਾਲੀਵਾਲ,ਲਿਆਕਤ ਅਲੀ )
ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਨੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵਿਤਕਰੇ ਵਜੋਂ ਕੱਟੇ ਨੀਲੇ ਕਾਰਡ ਬਹਾਲ ਕਰਵਾਉਣ ਅਤੇ ਕਾਂਗਰਸ ਸਰਕਾਰ ਦੇ ਸਕੈਂਡਲਾਂ ਦੀ ਨਿਰਪੱਖ ਜਾਂਚ ਕਰਵਾਉਣ ਲਈ ਸਥਾਨਕ ਜ਼ਿਲ੍ਹਾ ਹੈੱਡਕੁਆਟਰ ਉਪਰ ਕਾਗਰਸ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜੀ ਕੀਤੀ ਗਈ ਉਪਰੰਤ ਰਾਜ ਦੇ ਗਵਰਨਰ ਨੂੰ ਡਿਪਟੀ ਕਮਿਸਨਰ ਰਾਹੀਂ ਇੱਕ ਮੈਮੋਰੰਡਮ ਭੇਜਿਆ ਗਿਆ।
ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਇੰਚਾਰਜ ਸ ਕੁਲਵੰਤ ਸਿੰਘ ਕੀਤੂ ਨੇ ਮੰਗ ਕੀਤੀ ਕਿ ਗਰੀਬ ਪਰਿਵਾਰਾਂ ਦੇ ਕੱਟੇ ਗਏ ਨੀਲੇ ਕਾਰਡ ਬਹਾਲ ਕੀਤੇ ਜਾਣ, ਪੰਜਾਬ ਦੇ ਖਜ਼ਾਨੇ ਨੂੰ 5600 ਕਰੋੜ ਰੁਪਏ ਦੇ ਘਾਟੇ ਦੀ ਸੀ ਬੀ ਆਈ ਤੋਂ ਜਾਂਚ ਕਰਵਾਈ ਜਾਵੇ, ਸ਼ਰਾਬ ਤੇ ਰੇਤ ਮਾਫੀਆ ਨੂੰ ਦਿੱਤੀਆਂ ਰਿਆਇਤਾਂ ਦੀ ਉੱਚ ਪੱਧਰੀ ਪੜਤਾਲ ਕਰਵਾਈ ਜਾਵੇ,ਇਸ ਮੋਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਾਬਾ ਬਲਬੀਰ ਸਿੰਘ ਘੁੰਨਸ ਨੇ ਕਿਹਾ ਕਿ ਗਰੀਬ ਤੇ ਮੱਧਵਰਗੀ ਪਰਿਵਾਰਾਂ ਦੇ ਚਾਰ ਮਹੀਨੇ ਦੇ ਬਿਜਲੀ ਸੀਵਰੇਜ ਤੇ ਪਾਣੀ ਦੇ ਬਲ ਰਾਜ ਸਰਕਾਰ ਦੇ ਸਟੇਟ ਡਿਜਾਸਟਰ ਫੰਡ ਵਿੱਚੋਂ ਦਿੱਤੇ ਜਾਣ, ਇੰਡਰਸਟਰੀ ਦੇ ਤਿੰਨ ਮਹੀਨੇ ਦੇ ਬਿਜਲੀ ਦੇ ਚਾਰਜਜ ਮੁਆਫ਼ ਕੀਤੇ ਜਾਣ, ਗੰਨੇ ਦੇ ਬਕਾਏ ਤੁਰੰਤ ਦਿੱਤੇ ਜਾਣ, ਨਕਲੀ ਬੀਜ ਸਕੈਂਡਲ ਦੀ ਸੀ ਬੀ ਆਈ ਦੁਆਰਾ ਜਾਂਚ ਕਰਵਾਈ ਜਾਵੇ ਤੇ ਦੋਸੀਆਂ ਨੂੰ ਸਖ਼ਤ ਸਜਾਵਾਂ ਦੇਣ ਦੇ ਨਾਲ ਨਾਲ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾਵੇ, ਲਾਕਡਾਊਨ ਦੌਰਾਨ ਪੱਤਰਕਾਰਾਂ ਵਿਰੁੱਧ ਦਰਜ ਕੀਤੇ ਝੂਠੇ ਮੁਕੱਦਮੇ ਵਾਪਸ ਲਏ ਜਾਣ ਇਸ ਮੌਕੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸੋਰੀ, ਰੁਪਿੰਦਰ ਸਿੰਘ ਸੰਧੂ, ਗੁਰਤੇਜ ਸਿੰਘ ਖੁਡੀ ਕਲਾ,ਅਤੇ ਅਕਾਲੀ ਭਾਜਪਾ ਗੱਠਜੋੜ ਦੇ ਆਗੂ ਹਾਜਰ ਸਨ।