3.4 C
United Kingdom
Sunday, March 8, 2026

More

    ਭਾਰਤੀ ਕਿਸਾਨ ਯੂਨੀਅਨ ਵੱਲੋਂ ਟਰਾਂਸਕੋ ਮੁਲਾਜ਼ਮਾਂ ਕੋਲੋਂ ਡੰਡ ਬੈਠਕਾਂ ਕਢਵਾਈਆਂ

    ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਪਾਵਰਕੌਮ ਅਤੇ ਟਰਾਂਸਕੋ ਦੇ ਆਗੂਆਂ ਨੇ ਵੀਡੀਓ ਬਣਾ ਕੇ ਵਾਇਰਲ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ

    ਕਰਤਾਰਪੁਰ (ਪੰਜ ਦਰਿਆ ਬਿਊਰੋ)

    ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟ ਦੀ ਅਗਵਾਈ ਵਿੱਚ ਕਿਸਾਨਾਂ ਨੇ ਪੰਜਾਬ ਸਟੇਟ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ 220 ਕੇਵੀ ਸਬ-ਸਟੇਸ਼ਨ ਕਰਤਾਰਪੁਰ ਵਿੱਚ ਅੱਜ ਹੰਗਾਮਾ ਕੀਤਾ। ਕਿਸਾਨਾਂ ਨੇ ਝੋਨੇ ਦੀ ਲਵਾਈ ਲਈ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ। ਉਨ੍ਹਾਂ ਇਸ ਦੀ ਇੱਕ ਵੀਡੀਓ ਬਣਾ ਕੇ ਵਾਇਰਲ ਵੀ ਕੀਤੀ ਹੈ। ਸਬ-ਸਟੇਸ਼ਨ ਕਰਤਾਰਪੁਰ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਦੋ ਮੁਲਾਜ਼ਮਾਂ ਦੀਆਂ ਡੰਡ ਬੈਠਕਾਂ ਕਢਵਾਈਆਂ ਅਤੇ ਕਿਸਾਨਾਂ ਦੇ ਹੱਕ ਵਿੱਚ ਨਾਅਰੇ ਲਗਾਏ। ਉਧਰ ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਪਾਵਰਕੌਮ ਅਤੇ ਟਰਾਂਸਕੋ ਦੇ ਆਗੂਆਂ ਨੇ ਲਿਖਤੀ ਬਿਆਨ ਰਾਹੀਂ ਮੁੱਖ ਮੰਤਰੀ ਅਤੇ ਡੀਜੀਪੀ ਕੋਲੋਂ ਮੰਗ ਕੀਤੀ ਕਿ ਸਬ-ਸਟੇਸ਼ਨ ’ਤੇ ਹੰਗਾਮਾ ਕਰਕੇ ਮੁਲਾਜ਼ਮਾਂ ਨਾਲ ਦੁਰਵਿਹਾਰ ਕਰਨ ਅਤੇ ਵੀਡੀਓ ਬਣਾ ਕੇ ਵਾਇਰਲ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!