ਕਰੋਨਾ ਨੇ ਤੋੜੇ ਰਿਕਾਰਡ
ਨਵੀਂ ਦਿੱਲੀ (ਪੰਜ ਦਰਿਆ ਬਿਊਰੋ)
ਦੇਸ਼ ਵਿੱਚ ਕਰੋਨਾ ਪੀੜਤ ਲੋਕਾਂ ਦੀ ਗਿਣਤੀ 4,10,461 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਵਿੱਚ ਕਰੋਨਾ ਦੇ ਹੁਣ ਤੱਕ ਦੇ ਸਭ ਤੋਂ ਵੱਧ 15,413 ਨਵੇਂ ਕੇਸ ਸਾਹਮਣੇ ਆਏ ਤੇ 306 ਲੋਕਾਂ ਦੀ ਮੌਤ ਹੋਈ। ਇਸ ਤਰ੍ਹਾਂ ਮਰਨ ਵਾਲਿਆਂ ਦੀ ਗਿਣਤੀ ਵਧ ਕੇ 13,254 ਹੋ ਗਈ। ਚਾਰ ਦਿਨਾਂ ਤੋਂ ਭਾਰਤ ਵਿੱਚ ਹਰ ਰੋਜ਼ ਨਵੇਂ ਕੇਸਾਂ ਦੀ ਗਿਣਤੀ ਵਧਣੀ ਜਾ ਰਹੀ ਹੈ।