ਚੰਡੀਗੜ ( ਰਾਜਿੰਦਰ ਭਦੌੜੀਆ )
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਨਮ ਕਾਂਗੜਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਹੋਣ ਤੋਂ ਬਾਦ ਉਸ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰ ਵਜੋਂ ਮੁਅੱਤਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਦੀ ਮਨਜ਼ੂਰੀ ਉਪਰੰਤ ਸੂਬਾ ਸਰਕਾਰ ਨੇ ਪੂਨਮ ਕਾਂਗੜਾ ਨੂੰ ਕਮਿਸ਼ਨ ਦੇ ਮੈਂਬਰੀ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਹੈ।
ਅੱਜ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਮੁੱਖ ਮੰਤਰੀ ਨੇ ਕਾਂਗੜਾ ਵਿਰੁੱਧ ਜਾਂਚ ਦੇ ਹੁਕਮ ਦਿੱਤੇ ਸਨ ਜਿਸ ਨੂੰ ਕੁਝ ਦਿਨ ਪਹਿਲਾਂ ਸੰਗਰੂਰ ਪੁਲੀਸ ਵੱਲੋਂ ਉਸ ਦੇ ਪਤੀ ਤੇ ਪੁੱਤਰ ਸਮੇਤ ਗਿ੍ਰਫਤਾਰ ਕਰ ਲਿਆ ਸੀ।