daljeet kaur – Punj Darya https://punjdarya.com Sat, 14 Aug 2021 13:37:16 +0000 en-US hourly 1 https://wordpress.org/?v=7.0.2 https://punjdarya.com/wp-content/uploads/2023/01/cropped-screen-logo-copy-32x32.jpg daljeet kaur – Punj Darya https://punjdarya.com 32 32 ਜਮਹੂਰੀ ਅਧਿਕਾਰ ਸਭਾ ਅਤੇ ਜਨਤਕ ਜੱਥੇਬੰਦੀਆਂ ਵੱਲੋਂ ਸੰਗਰੂਰ ‘ਚ ਜ਼ਬਰ ਵਿਰੋਧੀ ਕਨਵੈਨਸ਼ਨ https://punjdarya.com/punj-darya/26132 https://punjdarya.com/punj-darya/26132#respond Sat, 14 Aug 2021 13:37:11 +0000 https://punjdarya.com/?p=26132 ਝੂਠੇ ਕੇਸਾਂ ਵਿੱਚ ਗ੍ਰਿਫਤਾਰ ਕੀਤੇ ਸੰਘਰਸ਼ਸ਼ੀਲ ਲੋਕਾਂ, ਬੁੱਧੀਜੀਵੀਆਂ, ਲੇਖਕਾਂ, ਸਮਾਜਿਕ ਕਾਰਕੁੰਨਾਂ ਅਤੇ ਵਿਦਿਆਰਥੀਆਂ ਨੂੰ ਰਿਹਾਅ ਕਰਨ ਦੀ ਜ਼ੋਰਦਾਰ ਮੰਗ

ਸੰਘਰਸ਼ਸ਼ੀਲ ਲੋਕਾਂ ਉੱਪਰ ਕੀਤੇ ਜਾ ਰਹੇ ਜਬਰ ਨੂੰ ਬੰਦ ਕਰਕੇ ਬੇਰੁਜ਼ਗਾਰਾਂ, ਕਿਸਾਨਾਂ, ਮਜਦੂਰਾਂ, ਮੁਲਾਜ਼ਮਾਂ, ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਕੀਤੀ ਮੰਗ ਕੀਤੀ

ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) ਭਾਜਪਾ ਸਰਕਾਰ ਵੱਲੋਂ ਸੱਚ ਦੀ ਅਵਾਜ਼ ਉਠਾਉਣ ਵਾਲੇ ਅਤੇ ਸਰਕਾਰੀ ਨੀਤੀਆਂ/ਫੈਸਲਿਆਂ ਨਾਲ ਅਸਹਿਮਤੀ ਪ੍ਰਗਟ ਕਰਨ ਵਾਲੇ ਸੰਘਰਸ਼ਸ਼ੀਲ ਲੋਕਾਂ, ਬੁੱਧੀਜੀਵੀਆਂ, ਲੇਖਕਾਂ,ਨੂੰ ਯੂ. ਏ. ਪੀ. ਏ., ਦੇਸ਼ ਧ੍ਰੋਹੀ, ਐੱਨ. ਐਸ. ਏ. ਵਰਗੇ ਕਾਲੇ ਕਾਨੂੰਨਾਂ ਅਧੀਨ ਜੇਲਾਂ ਵਿਚ ਬੰਦ ਕਰਨ, ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ/ਨੀਤੀਆਂ ਨੂੰ ਬੇਪਰਦ ਕਰਨ ਵਾਲੇ ਸਮਾਜਿਕ ਸੰਗਠਨਾਂ, ਮੀਡੀਆ ਸੰਸਥਾਨਾਂ, ਅਤੇ ਸਿਆਸੀ ਵਿਰੋਧੀਆਂ ਉਪਰ ਇਨਫੋਰਸਮੈਂਟ ਡਾਇਰੈਕਟੋਰੇਟ ( ਈਡੀ ), ਆਮਦਨ ਕਰ ਵਿਭਾਗ, ਸੀ. ਬੀ. ਆਈ ਦੇ ਛਾਪੇ ਪਵਾਕੇ ਉਨ੍ਹਾਂ ਨੂੰ ਚੁੱਪ ਕਰਵਾਉਣ, ਸਰਕਾਰੀ ਨੀਤੀਆਂ /ਫੈਸਲਿਆਂ ਦਾ ਵਿਰੋਧ ਕਰਨ ਵਾਲੇ ਪੱਤਰਕਾਰਾਂ, ਸਿਆਸੀ ਲੋਕਾਂ, ਅਤੇ ਸਰਕਾਰ ਅਨੁਸਾਰ ਨਾ ਚੱਲਣ ਵਾਲੇ ਅਧਿਕਾਰੀਆਂ/ਜੱਜਾਂ /ਵਕੀਲਾਂ/ਹੋਰ ਪ੍ਰਸ਼ਾਸਨਿਕ ਕੰਮਾਂ ਉਪਰ ਤਾਇਨਾਤ ਵਿਆਕਤੀਆਂ ਦੀ ਜਾਸੂਸੀ ਪੈਗਾਸਸ ਸਾਫਟਵੇਅਰ ਰਾਹੀਂ ਕਰਵਾ ਕੇ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ ਨੂੰ ਖ਼ਤਮ ਕਰਨ ਵਿਰੁੱਧ ਅੱਜ ਇਥੇ ਹੋਟਲ ਹੌਟ ਚੌਪ ਵਿੱਚ ਸਰਵ ਸ੍ਰੀ ਨਾਮਦੇਵ ਸਿੰਘ ਭੁਟਾਲ, ਤਰਸੇਮ ਲਾਲ ਧੂਰੀ, ਰਜਤ ਕੁਮਾਰ ਅਤੇ ਸ੍ਰੀਮਤੀ ਸ਼ੌਰੀਆ ਦੀ ਪ੍ਰਧਾਨਗੀ ਹੇਠ ਜਬਰ ਵਿਰੋਧੀ ਕਨਵੈਨਸ਼ਨ ਕੀਤੀ ਗਈ।  ਜਮਹੂਰੀ ਅਧਿਕਾਰ ਸਭਾ ਪੰਜਾਬ, ਜਿਲ੍ਹਾ ਇਕਾਈ ਸੰਗਰੂਰ ਵਲੋਂ ਕਰਵਾਈ ਇਸ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਸਭ ਤੋਂ ਪਹਿਲਾਂ ਸਵਰਨਜੀਤ ਸਿੰਘ ਨੇ ਅਜੋਕੇ ਸਮੇਂ ਵਿੱਚ ਇਹਨਾਂ ਵਿਸ਼ਿਆਂ ਉਪਰ ਵਿਚਾਰ ਵਟਾਂਦਰਾ ਕਰਨ ਦੀ ਮਹੱਤਤਾ ਬਾਰੇ ਦੱਸਿਆ। ਕਨਵੈਨਸ਼ਨ ਦੇ ਮੁੱਖ ਬੁਲਾਰੇ ਦਿੱਲੀ ਹਾਈ ਕੋਰਟ ਦੇ ਉੱਘੇ ਵਕੀਲ ਸ੍ਰੀ ਰਜਤ ਕੁਮਾਰ ਨੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਰਾਵਾਂ ਵਾਰੇ ਵਿਸਥਾਰ ਤਹਿਤ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੁਲਸ ਜਾਂ ਐੱਨ. ਆਈ. ਏ. ਵੱਲੋਂ ਝੂਠੀਆਂ ਕਹਾਣੀਆਂ ਘੜ ਕੇ ਯੂ. ਏ. ਪੀ. ਏ. ਲਗਾ ਕੇ ਹਜਾਰਾਂ ਹੀ ਲੋਕਾਂ ਨੂੰ ਸਾਲਾਂ ਬੱਧੀ ਜੇਲ੍ਹਾਂ ਵਿੱਚ ਸਾੜਿਆ ਜਾ ਰਿਹਾ ਹੈ। ਕਈ ਕੇਸਾਂ ਵਿੱਚ ਕਿਸੇ ਜੁਰਮ ਨੂੰ ਵੱਧ ਤੋਂ ਵੱਧ ਮਿਲਣ ਵਾਲੀ ਸਜਾ ਤੋਂ ਵੀ ਜਿਆਦਾ ਸਮਾਂ ਲੰਘਣ ਦੇ ਬਾਵਜੂਦ ਵੀ ਕੇਸਾਂ ਦਾ ਨਿਪਟਾਰਾ ਨਹੀਂ ਹੁੰਦਾ। ਇਕ ਮਹੀਨੇ ਤੱਕ ਪੁਲਸ ਹਿਰਾਸਤ ਵਿਚ ਰੱਖਣ ਅਤੇ ਛੇ ਮਹੀਨੇ ਤੱਕ ਚਲਾਣ ਪੇਸ਼ ਕਰਨ ਦੀਆਂ ਵਿਵਸਥਾਵਾਂ ਬੇਦੋਸ਼ੇ ਲੋਕਾਂ ਨੂੰ ਸਾਲਾਂ ਬੱਧੀ ਜੇਲਾਂ ਵਿਚ ਰੱਖਣ ਵਿੱਚ ਸਹਾਈ ਹੁੰਦੀਆਂ ਹਨ। ਗਵਾਹ ਦੀ ਪਛਾਣ ਛਪਾਉਣ ਦੇ ਪਰਦੇ ਹੇਠ ਹਿਰਾਸਤ ਵਿਚ ਲਏ ਵਿਆਕਤੀ ਨੂੰ ਗਵਾਹੀ ਦੀਆਂ ਨਕਲਾਂ ਨਾ ਦੇ ਕੇ ਉਹਨਾਂ ਨੂੰ ਜਮਾਨਤ ਕਰਵਾਉਣ ਦੇ ਅਧਿਕਾਰ ਨੂੰ ਵੀ ਖੋਹ ਲਿਆ ਜਾਂਦਾ ਹੈ। ਇਸ ਲਈ ਇਸ ਕਾਨੂੰਨ ਦੇ ਵਿਰੋਧ ਆਵਾਜ਼ ਉਠਾਉਣਾ ਸਮੇਂ ਦੀ ਮੁੱਖ ਲੋੜ ਹੈ।  ਸਭਾ ਦੇ ਸੂਬਾ ਸਕੱਤਰੇਤ ਦੇ ਮੈਂਬਰ ਤਰਸੇਮ ਲਾਲ ਧੂਰੀ ਨੇ ਦੱਸਿਆ ਕਿ ਕੰਪਿਊਟਰ ਦੇ ਹਾਰਡ ਵੇਅਰ ਅਤੇ ਸਾਫਟਵੇਅਰ ਰਾਹੀਂ ਲੋਕਾਂ ਦੀਆਂ ਹਰ ਕਿਸਮ ਦੀਆਂ ਗਤੀਵਿਧੀਆਂ ਨੂੰ ਸੀ. ਆਈ. ਏ. ਵਲੋਂ ਰਿਕਾਰਡ ਕੀਤਾ ਜਾ ਰਿਹਾ ਹੈ। ਐੱਨ. ਐੱਸ. ਓ. ਇਜਰਾਇਲੀ ਕੰਪਨੀ ਦੇ ਪੈਗਾਸਸ ਸਾਫਟਵੇਅਰ ਰਾਹੀਂ ਸੰਘਰਸ਼ਸ਼ੀਲ ਲੋਕਾਂ, ਬੁੱਧੀਜੀਵੀਆਂ, ਪੱਤਰਕਾਰਾਂ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਅਫਸਰਾਂ ਦੀ ਜਾਸੂਸੀ ਕੀਤੀ ਜਾ ਰਹੀ ਹੈ। 

ਬੁਲਾਰਿਆਂ ਨੇ ਗੁਜਰਾਤ ਵਿਚ 2002 ਹੋਏ ਨਰਸਿੰਘਾਰ, ਦਿੱਲੀ ਦੰਗਿਆਂ ਦੇ ਘਟਨ ਕਰਮ ਤੇ ਚਰਚਾ ਕਰਦਿਆਂ ਉਨ੍ਹਾਂ ਇਸ ਲਈ ਮੌਜੂਦਾ ਸਰਕਾਰ ਨੂੰ ਦੋਸ਼ੀ ਠਹਿਰਾਇਆ ਅਤੇ ਝੂਠੇ ਕੇਸਾਂ ਵਿੱਚ ਗ੍ਰਿਫਤਾਰ ਕੀਤੇ ਸਮਾਜਿਕ ਕਾਰਕੁੰਨਾਂ ਅਤੇ ਵਿਦਿਆਰਥੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਉਘੇ ਵਕੀਲ ਸੰਪੂਰਨ ਸਿੰਘ ਛਾਜਲੀ ਨੇ ਕਿਹਾ ਕਿ ਕਿ ਮੌਜੂਦਾ ਸਰਕਾਰ ਨੇ ਦੇਸ਼ ਧ੍ਰੋਹੀ ਕਾਨੂੰਨ ਦਾ ਅੰਗਰੇਜ਼ਾਂ ਤੋਂ ਕਈ ਗੁਣਾ ਜਿਆਦਾ ਦੁਰਵਰਤੋਂ ਕੀਤੀ ਹੈ। ਇਸ ਵਰਤਾਰੇ ਨੂੰ ਰੋਕਣ ਲਈ ਲੋਕਾਂ ਨੂੰ ਸੜਕਾਂ ਤੇ ਆਉਣਾ ਦਾ ਸੱਦਾ ਦਿੱਤਾ। ਕਨਵੈਨਸ਼ਨ ਵਿੱਚ ਪਾਸ ਕੀਤੇ ਮਤਿਆਂ ਵਿਚ ਅਫਸਪਾ, ਯੂ. ਏ. ਪੀ. ਏ, ਐਨ. ਐਸ. ਏ, ਸਮੇਤ ਸਾਰੇ ਕਾਲੇ ਕਾਨੂੰਨ ਵਾਪਸ ਲੈਣ, ਕਿਰਤ ਕਾਨੂੰਨਾਂ ਦੀ ਥਾਂ ਬਣਾਏ ਚਾਰ ਕੋਡ ਅਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ, ਸੰਘਰਸ਼ਸ਼ੀਲ ਲੋਕਾਂ ਉਪਰ ਕੀਤੇ ਜਾ ਰਹੇ ਜਬਰ ਨੂੰ ਬੰਦ ਕਰਕੇ ਬੇਰੁਜ਼ਗਾਰਾਂ, ਕਿਸਾਨਾਂ, ਮਜਦੂਰਾਂ, ਮੁਲਾਜ਼ਮਾਂ, ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ। ਸਭਾ ਦੇ ਜਿਲਾ ਪ੍ਰਧਾਨ ਨਾਮਦੇਵ ਸਿੰਘ ਭੁਟਾਲ ਨੇ ਸਮੂਹ ਇਨਸਾਫ ਪਸੰਦ ਜਥੇਬੰਦੀਆਂ ਅਤੇ ਵਿਆਕਤੀਆਂ ਨੂੰ ਸਰਕਾਰੀ ਜਬਰ ਵਿਰੁੱਧ ਲਾਮਬੰਦ ਹੋਣ ਲਈ ਕਿਹਾ ਅਤੇ ਕਨਵੈਨਸ਼ਨ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਅਤੇ ਵਿਆਕਤੀਆਂ ਦਾ ਧੰਨਵਾਦ ਕੀਤਾ।  ਕਨਵੈਨਸ਼ਨ ਵਿੱਚ ਵੱਖ ਵੱਖ ਕਿਸਾਨ ਮਜਦੂਰ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਸਰਵ ਸ੍ਰੀ ਕੁਲਦੀਪ ਕੁਮਾਰ ਜੋਸ਼ੀ, ਗੁਰਵਿੰਦਰ ਸਿੰਘ ਮੰਗਵਾਲ, ਰੋਹੀ ਸਿੰਘ ਮੰਗਵਾਲ, ਮੱਘਰ ਸਿੰਘ, ਲਾਲ ਸਿੰਘ ਧਨੌਲਾ, ਹਰਜੀਤ ਸਿੰਘ ਬਾਲੀਆਂ, ਸੰਜੀਵ ਮਿੰਟੂ, ਬਹਾਲ ਸਿੰਘ ਬੇਨੜਾ, ਮੁਕੇਸ਼ ਮਲੌਦ, ਪ੍ਰਗਟ ਸਿੰਘ ਕਾਲਾਝਾੜ, ਬਲਵੀਰ ਚੰਦ ਲੌਂਗੋਵਾਲ, ਦਾਤਾ ਸਿੰਘ ਨਮੋਲ, ਮਾਸਟਰ ਪਰਮ ਵੇਦ, ਮਹਿੰਦਰ ਸਿੰਘ ਭੱਠਲ, ਸੁਖਦੀਪ ਸਿੰਘ ਹਥਨ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

]]>
https://punjdarya.com/punj-darya/26132/feed 0
ਸੂਬਾ ਪ੍ਰਧਾਨ ਬਣੇ ਰਣਧੀਰ ਸਿੰਘ ਫੱਗੂਵਾਲਾ ਸਨਮਾਨਿਤ https://punjdarya.com/punj-darya/26068 https://punjdarya.com/punj-darya/26068#respond Sat, 14 Aug 2021 03:57:05 +0000 https://punjdarya.com/?p=26068 ਭਵਾਨੀਗੜ੍ਹ (ਦਲਜੀਤ ਕੌਰ ਭਵਾਨੀਗੜ੍ਹ)

ਪੰਜਾਬ ਫੋਟੋਗ੍ਰਾਫਰਜ ਐਸੋਸੀਏਸ਼ਨ ਦੇ ਨਵੇਂ ਬਣੇ ਸੂਬਾ ਪ੍ਰਧਾਨ ਰਣਧੀਰ ਸਿੰਘ ਫੱਗੂਵਾਲਾ ਨੂੰ ਸਨਮਾਨਿਤ ਕਰਨ ਸਬੰਧੀ ਐਸੋਸੀਏਸ਼ਨ ਦੀ ਸਥਾਨਕ ਇਕਾਈ ਵਲੋਂ ਸਮਾਗਮ ਕਰਾਇਆ ਗਿਆ, ਜਿਸ ਵਿਚ ਸ: ਫੱਗੂਵਾਲਾ ਤੋਂ ਇਲਾਵਾ ਇੰਡੀਆ ਡੈਲੀਗੇਟ ਸ਼੍ਰੀ ਆਰ ਕੇ ਪਰਦੀਪ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਤੇ ਬੋਲਦਿਆਂ ਇਕਾਈ ਪ੍ਰਧਾਨ ਵਿਜੈ ਸਿੰਗਲਾ ਨੇ ਕਿਹਾ ਕਿ ਭਵਾਨੀਗੜ੍ਹ ਇਕਾਈ ਨੂੰ ਮਾਣ ਹੈ ਕਿ ਉਨ੍ਹਾਂ ਦੇ ਸ਼ਹਿਰ ਦੇ ਫੋਟੋਗ੍ਰਾਫਰਜ ਦੇ ਆਗੂ ਰਣਧੀਰ ਸਿੰਘ ਫੱਗੂਵਾਲਾ ਸਰਬਸੰਮਤੀ ਨਾਲ ਪੰਜਾਬ ਦੇ ਪ੍ਰਧਾਨ ਬਣੇ, ਜਿਨ੍ਹਾਂ ਨੂੰ ਪੂਰੇ ਪੰਜਾਬ ਦੇ ਡੈਲੀਗੇਟਾਂ ਨੇ ਸਹਿਮਤੀ ਦੇ ਕੇ ਇਹ ਮਾਣ ਦਿੱਤਾ ਹੈ। ਉਨ੍ਹਾਂ ਇਸ ਮੌਕੇ ਤੇ ਨਵਯੁੱਕਤ ਪ੍ਰਧਾਨ ਫੱਗੂਵਾਲਾ ਨੂੰ ਹਰ ਪੱਧਰ ਤੇ ਸਾਥ ਦੇਣ ਦਾ ਭਰੋਸਾ ਦਿਵਾਇਆ।  ਇਸ ਮੌਕੇ ਤੇ ਬੋਲਦਿਆਂ ਪੰਜਾਬ ਫੋਟੋਗ੍ਰਾਫਰਜ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਰਣਧੀਰ ਸਿੰਘ ਫੱਗੂਵਾਲਾ ਨੇ ਫੋਟੋਗ੍ਰਾਫਰਜ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰਨ ਅਤੇ ਫੋਟੋਗ੍ਰਾਫੀ ਨੂੰ ਹੋਰ ਵਧਾਉਣ ਲਈ ਵੱਖ-ਵੱਖ ਕੰਪਨੀਆਂ ਦੀਆਂ ਵਰਕਸ਼ਾਪਾਂ ਲਗਵਾ ਕੇ ਫੋਟੋਗ੍ਰਾਫਰਜ ਨੂੰ ਨਵੀ ਤਕਨੀਕ ਸਬੰਧੀ ਜਾਣਕਾਰੀ ਦਿਵਾਉਣ ਅਤੇ ਹਰ ਪੱਧਰ ਤੇ ਐਸੋਸੀਏਸ਼ਨ ਲਈ ਦਿਨ ਰਾਤ ਮਿਹਨਤ ਕਰਨ ਦੀ ਭਰੋਸਾ ਦਿਵਾਇਆ। ਇਸ ਮੌਕੇ ਤੇ ਇਕਾਈ ਪ੍ਰਧਾਨ ਵਿਜੈ ਸਿੰਗਲਾ, ਸੈਕਟਰੀ ਦਵਿੰਦਰ ਰਾਣਾ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਕੈਸ਼ੀਅਰ ਵਿਸ਼ਵ ਨਾਥ ਅਤੇ ਰੂਪ ਸਿੰਘ ਨੇ ਰਣਧੀਰ ਸਿੰਘ ਫੱਗੂਵਾਲਾ ਅਤੇ ਆਰ ਕੇ ਪਰਦੀਪ ਨੂੰ ਸਨਮਾਨਿਤ ਕੀਤਾ। ਸਮਾਗਮ ਦੌਰਾਨ ਉਕਤ ਤੋਂ ਇਲਾਵਾ ਜਸਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਲੱਕੀ, ਜਤਿੰਦਰ ਕੁਮਾਰ ਸੈਂਟੀ, ਕਿ੍ਰਸ਼ਨ ਸਿੰਘ, ਆਦਿ ਹਾਜ਼ਰ ਸਨ।

]]>
https://punjdarya.com/punj-darya/26068/feed 0