dtf – Punj Darya https://punjdarya.com Thu, 07 Oct 2021 14:16:55 +0000 en-US hourly 1 https://wordpress.org/?v=6.9.1 https://punjdarya.com/wp-content/uploads/2023/01/cropped-screen-logo-copy-32x32.jpg dtf – Punj Darya https://punjdarya.com 32 32 ਮਾਸਟਰ, ਹੈੱਡਮਾਸਟਰ, ਲੈਕਚਰਾਰ ਅਤੇ ਪ੍ਰਿੰਸੀਪਲਾਂ ਲਈ ਪ੍ਰਮੋਸ਼ਨਾਂ ਲਟਕਾਉਣਾ ਸਿੱਖਿਆ ਵਿਭਾਗ ਦੀ ਘੋਰ ਨਲਾਇਕੀ https://punjdarya.com/punj-darya/28640 https://punjdarya.com/punj-darya/28640#respond Thu, 07 Oct 2021 14:16:52 +0000 https://punjdarya.com/?p=28640

ਅਧਿਆਪਕਾਂ ਦੇ ਸਾਰੇ ਕਾਡਰਾਂ ਦੀਆਂ ਤਰੱਕੀਆਂ ਬਿਨਾਂ ਦੇਰੀ ਮੁਕੰਮਲ ਕੀਤੀਆਂ ਜਾਣ: ਡੀ.ਟੀ.ਐੱਫ.

ਚੰਡੀਗੜ੍ਹ (ਦਲਜੀਤ ਕੌਰ ਭਵਾਨੀਗੜ੍ਹ) ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸੀ.ਐਂਡ.ਵੀ., ਮਾਸਟਰ, ਹੈੱਡਮਾਸਟਰ, ਲੈਕਚਰਾਰ ਅਤੇ ਪ੍ਰਿੰਸੀਪਲ ਕਾਡਰਾਂ ਲਈ ਪੈਂਡਿੰਗ ਪ੍ਰਮੋਸ਼ਨਾਂ ਲੰਬੇ ਸਮੇਂ ਤੋਂ ਲਟਕਾਉਣ ਦੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਾਰੀਆਂ ਸੀਨੀਆਰਤਾ ਸੂਚੀਆਂ ਅਤੇ ਪੈਂਡਿੰਗ ਤਰੱਕੀਆਂ ਫੌਰੀ ਮੁਕੰਮਲ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਈ.ਟੀ.ਟੀ. ਅਤੇ ਸੀ.ਐਂਡ.ਵੀ. ਤੋਂ ਮਾਸਟਰ ਕਾਡਰ, ਮਾਸਟਰ ਤੋਂ ਹੈੱਡਮਾਸਟਰ, ਹੈੱਡਮਾਸਟਰ/ਲੈਕਚਰਾਰ ਤੋਂ ਪ੍ਰਿੰਸੀਪਲ ਕਾਡਰਾਂ ਦੀਆਂ ਤਰੱਕੀਆਂ ਨੂੰ, ਸੀਨੀਅਰ ਅਧਿਆਪਕਾਂ ਦੀ ਮਾਨਸਿਕ ਪਰੇਸ਼ਾਨੀ ਵਧਾਉਣ ਦੀ ਗਿਣੀ ਮਿੱਥੀ ਸਾਜ਼ਿਸ਼ ਤਹਿਤ, ਵੱਖ-ਵੱਖ ਕਾਰਨਾਂ ਦੇ ਹਵਾਲੇ ਨਾਲ ਲਟਕਾ ਕੇ ਰੱਖਿਆ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੇ ਸਾਰੇ ਕਾਡਰਾਂ ਲਈ ਪਦਉੱਨਤੀ ਕੋਟਾ 75% ਹੀ ਰੱਖਿਆ ਜਾਵੇ ਅਤੇ ਹਰੇਕ ਪੱਧਰ ‘ਤੇ ਤਰੱਕੀ ਪ੍ਰਕਿਰਿਆ ਨੂੰ ਵਿਭਾਗੀ ਨਿਯਮਾਂ ਅਨੁਸਾਰ ਸਮਾਂਬੱਧ ਕਰਨੀ ਯਕੀਨੀ ਬਣਾਉਣ ਦੀ ਠੋਸ ਨੀਤੀ ਤਿਆਰ ਕੀਤੀ ਜਾਵੇ। ਸੀ.ਐਂਡ.ਵੀ. ਤੋਂ ਮਾਸਟਰ ਕਾਡਰ ਦੀ ਪੈਡਿੰਗ ਤਰੱਕੀ (ਤਰੱਕੀ ਕੋਟਾ ਤਰਕਸੰਗਤ ਢੰਗ ਨਾਲ ਮੁੜ ਤੈਅ ਕਰਦਿਆਂ) ਮੁੁਕੰਮਲ ਕੀਤੀ ਜਾਵੇ। ਮਾਸਟਰ ਅਤੇ ਲੈਕਚਰਾਰ ਕਾਡਰ ਦੀ ਸੀਨੀਆਰਤਾ ਸੂਚੀਆਂ ਵਿੱਚ ਨਵੇਂ ਅਧਿਆਪਕਾਂ ਨੂੰ ਸ਼ਾਮਿਲ ਕਰਕੇ ਫੌਰੀ ਅਪਡੇਟ ਕੀਤਾ ਜਾਵੇ। ਮਾਸਟਰ ਤੋਂ ਮੁੱਖ ਅਧਿਆਪਕ ਅਤੇ ਲੈਕਚਰਾਰ ਕਾਡਰ ਦੇ ਸਾਰੇ ਵਿਸ਼ਿਆਂ ਦੀਆਂ, ਅਸਾਮੀਆਂ ਦੀ ਸਹੀ ਗਿਣਤੀ ਅਨੁੁਸਾਰ ਬਣਦੀਆਂ ਪੈਂਡਿੰਗ ਪਦਉਨਤੀਆਂ ਦੀ ਪ੍ਰਕਿਰਿਆ ਵੀ ਜਲਦ ਸ਼ੁਰੂ ਕੀਤੀ ਜਾਵੇ ਅਤੇ ਤਰੱਕੀ ਛੱਡਣ ਦੇ ਮਾਮਲਿਆਂ ‘ਚ ਮੈਰਿਟ ਅਨੁਸਾਰ ਅਗਲੇ ਯੋਗ ਅਧਿਆਪਕਾਂ ਨੂੰ ਤਰੱਕੀ ਪੱਤਰ ਜਾਰੀ ਕੀਤੇ ਜਾਣ। ਸਾਲ 2019 ਵਿੱਚ ਮਾਸਟਰ ਤੋਂ ਸਰੀਰਿਕ ਸਿੱਖਿਆ ਲੈਕਚਰਾਰ ਲਈ ਕੀਤੀਆਂ ਤਰੱਕੀਆਂ ਨੂੰ ਲਾਗੂ ਕਰਨ ਸਬੰਧੀ ਕਾਰਵਾਈ ਆਰੰਭੀ ਜਾਵੇ। ਨਾਨ ਟੀਚਿਗ ਤੋਂ ਵੱਖ-ਵੱਖ ਕਾਡਰਾਂ ਲਈ ਤਰੱਕੀਆਂ ਵਿੱਚ ਟੀ.ਈ.ਟੀ. ਪਾਸ ਹੋਣ ਦੀ ਸ਼ਰਤ ਹਟਾਈ ਜਾਵੇ ਅਤੇ ਮਾਸਟਰ ਕਾਡਰ ਦੇ ਪੈਡਿੰਗ ਵਿਸ਼ਿਆਂ ਲਈ ਤਰੱਕੀਆਂ ਵੀ ਕੀਤੀਆਂ ਜਾਣ। ਲੈਕਚਰਾਰ ਤੋਂ ਪ੍ਰਿੰਸੀਪਲ ਦੀਆਂ ਪੈਡਿੰਗ ਪਦਉੱਨਤੀਆਂ ਸੀਨੀਆਰਤਾ ਅਨੁੁਸਾਰ ਸਮੇਂ ਸਿਰ ਹੋਣੀਆਂ ਯਕੀਨੀ ਬਣਾਈਆਂ ਜਾਣ। ਸਹਾਇਕ ਡੀ.ਈ.ਓ. ਅਤੇ ਡੀ.ਈ.ਓ., ਸਹਾਇਕ ਡਾਇਰੈਕਟਰ ਅਤੇ ਡਾਇਰੈਕਟਰਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਨੂੰ ਸੀਨੀਆਰਤਾ ਸੂਚੀਆਂ ਅਪਡੇਟ ਕਰਦੇ ਹੋਏ, ਇੱਕ-ਇੱਕ ਅਫ਼ਸਰ ਨੂੰ ਦੋ-ਦੋ ਚਾਰਜ ਦੇਣ ਦੀ ਥਾਂ, ਤਰੱਕੀ ਪ੍ਰਕਿਰਿਆ ਰਾਹੀਂ ਫੌਰੀ ਭਰਿਆ ਜਾਵੇ। ਡੀ.ਪੀ.ਆਈਜ. ਅਤੇ ਡਾਇਰੈਕਟਰ ਦੀਆਂ ਅਸਾਮੀਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਿੱਚੋਂ ਹੀ ਭਰਨੀਆਂ ਯਕੀਨੀ ਬਣਾਈ ਜਾਵੇ। ਇਸ ਮੌਕੇ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਮੀਤ ਪ੍ਰਧਾਨ ਜਗਪਾਲ ਬੰਗੀ, ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ, ਮੀਤ ਪ੍ਰਧਾਨ ਜਸਵਿੰਦਰ ਅੌਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ, ਜੱਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਤੋਂ ਇਲਾਵਾ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਵੀ ਹਾਜ਼ਰ ਰਹੇ।

]]>
https://punjdarya.com/punj-darya/28640/feed 0
ਸਕੂਲ ਪ੍ਰਿੰਸੀਪਲਾਂ ਦੀ ਅਸਾਮੀਆਂ ਲਈ ਤਜਰਬੇ ਦੀ ਸਮਾਂ ਸੀਮਾ ਵਧਾਈ ਜਾਵੇ: ਡੈਮੋਕਰੇਟਿਕ ਟੀਚਰਜ਼ ਫਰੰਟ https://punjdarya.com/punj-darya/27865 https://punjdarya.com/punj-darya/27865#respond Mon, 20 Sep 2021 09:40:54 +0000 https://punjdarya.com/?p=27865 ਡੀ ਟੀ ਐੱਫ ਦੇ ਵਫਦ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਨੂੰ ਦਿੱਤਾ ਮੰਗ ਪੱਤਰ

ਪਟਿਆਲਾ (ਦਲਜੀਤ ਕੌਰ ਭਵਾਨੀਗੜ੍ਹ) ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਪ੍ਰਿੰਸੀਪਲਾਂ ਦੀਆਂ 119 ਅਸਾਮੀਆਂ ਲਈ ਦਿੱਤੇ ਇਸ਼ਤਿਹਾਰ ਵਿੱਚ ਤਜਰਬੇ ਦੀ ਸਮਾਂ ਸੀਮਾ ਵਿੱਚ ਵਾਧਾ ਕਰਵਾਉਣ ਲਈ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਵਿੱਚ ਵਫ਼ਦ ਨੇ ਅੰਡਰ ਸੈਕਟਰੀ ਕਮ ਓ ਐੱਸ ਡੀ ਟੂ ਚੇਅਰਮੈਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਮੀਨਾ ਕੁਮਾਰੀ ਸ਼ਰਮਾ ਨੂੰ ਮਿਲ ਕੇ ਆਪਣਾ ਪੱਖ ਰੱਖਿਆ ਗਿਆ ਅਤੇ ਵਾਜਬ ਹੱਲ ਲਈ ਮੰਗ ਪੱਤਰ ਸੌਂਪਿਆ ਗਿਆ। ਡੀਟੀਐੱਫ ਵੱਲੋੰ ਉਠਾਏ ਇਸ ਮਸਲੇ ਸਬੰਧੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਰਵਿੰਦਰ ਕੰਬੋਜ ਨੇ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੁਆਰਾ ਪਿਛਲੇ ਮਹੀਨੇ 27 ਅਗਸਤ ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਪ੍ਰਿੰਸੀਪਲਾਂ ਦੀਆਂ 119 ਅਸਾਮੀਆਂ ਦੀ ਨਿਯੁਕਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਜਿਸ ਤਹਿਤ ਇਹਨਾਂ ਅਸਾਮੀਆਂ ਲਈ ਅਪਲਾਈ ਕਰਨ ਲਈ 20/09/2021 ਤੱਕ ਤਿੰਨ ਸਾਲ ਦਾ ਤਜਰਬਾ ਹੋਣ ਦੀ ਸ਼ਰਤ ਰੱਖੀ ਗਈ ਸੀ ਜੋ ਉਕਤ ਪੋਸਟਾਂ ਲਈ ਅਪਲਾਈ ਕਰਨ ਦੀ ਅੰਤਮ ਮਿਤੀ ਵੀ ਹੈ।
ਜੱਥੇਬੰਦੀ ਵੱਲੋੰ ਮੰਗ ਕੀਤੀ ਗਈ ਕਿ ਪ੍ਰਿੰਸੀਪਲ ਦੀ ਅਸਾਮੀ ਲਈ ਤਜਰਬਾ ਪੂਰਾ ਹੋਣ ਦੀ ਅੰਤਿਮ ਮਿਤੀ ਵਿੱਚ ਵਾਧਾ ਕਰਕੇ 10 ਅਕਤੂਬਰ 2021 ਰੱਖੀ ਜਾਵੇ, ਤਾਂ ਜੋ ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 3582 ਮਾਸਟਰ ਕਾਡਰ ਕੈਟਾਗਰੀ (ਅੰਗਰੇਜ਼ੀ ਅਤੇ ਹਿੰਦੀ) ਨਾਲ ਸਬੰਧਤ ਅਧਿਆਪਕ ਜਿਨ੍ਹਾਂ ਦਾ ਤਿੰਨ ਸਾਲਾ ਦਾ ਤਜਰਬਾ ਅਕਤੂਬਰ ਦੇ ਪਹਿਲੇ ਹਫ਼ਤੇ ਵਿੱਚ ਪੂਰਾ ਹੋ ਰਿਹਾ ਹੈ, ਉਹ ਵੀ ਪ੍ਰਿੰਸੀਪਲ ਦੀਆਂ ਅਸਾਮੀਆਂ ਲਈ ਅਪਲਾਈ ਕਰ ਸਕਣ।
ਇਸ ਸਬੰਧੀ ਪੀ.ਪੀ.ਐੱਸ.ਸੀ.ਦੇ ਅਧਿਕਾਰੀਆਂ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਅਤੇ ਜਲਦ ਇਸ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ 3582 ਮਾਸਟਰ ਕਾਡਰ ਯੂਨੀਅਨ ਵੱਲੋਂ ਦਲਵੀਰ ਸਿੰਘ, ਅਮ੍ਰਿਤਪਾਲ ਸਿੰਘ, ਰਵਿੰਦਰ ਕੰਬੋਜ ਡੀ.ਟੀ.ਐੱਫ.ਪਟਿਆਲਾ ਆਦਿ ਹਾਜ਼ਰ ਰਹੇ।

]]>
https://punjdarya.com/punj-darya/27865/feed 0
ਡੀ.ਟੀ.ਐੱਫ. ਵੱਲੋਂ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਤਰੱਕੀਆਂ ਲਟਕਾਉਣ ਦੀ ਸਖ਼ਤ ਨਿਖੇਧੀ https://punjdarya.com/punj-darya/27593 https://punjdarya.com/punj-darya/27593#respond Wed, 15 Sep 2021 16:27:32 +0000 https://punjdarya.com/?p=27593 ਐਚ.ਟੀ., ਸੀ.ਐਚ.ਟੀ., ਬੀ.ਪੀ.ਈ.ਓ. ਅਤੇ ਮਾਸਟਰ ਕਾਡਰ ਦੀ ਤਰੱਕੀ ਉਡੀਕਦੇ ਪ੍ਰਾਇਮਰੀ ਅਧਿਆਪਕਾਂ ‘ਚ ਸਖ਼ਤ ਰੋਸ

ਤਰੱਕੀਆਂ ਉਡੀਕਦੇ-ਉਡੀਕਦੇ ਅਧਿਆਪਕ ਹੋ ਰਹੇ ਹਨ ਸੇਵਾ ਮੁਕਤ: ਡੀਟੀਐੱਫ

ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਇਮਰੀ ਕਾਡਰ ਦੀਆਂ ਤਰੱਕੀਆਂ ਵੱਖ-ਵੱਖ ਬਹਾਨਿਆਂ ਰਾਹੀਂ ਲਟਕਾਉਣ ਅਤੇ ਸੀਨੀਆਰਤਾ ਨੂੰ ਜਿਲ੍ਹੇ ਤੋਂ ਸਟੇਟ ਪੱਧਰ ‘ਤੇ ਜਬਰੀ ਤਬਦੀਲ ਕਰਨ ਵਿਰੁੱਧ ਰੋਸ ਜਾਹਰ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰੰਘ, ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਦੀਆਂ ਗਲਤ ਨੀਤੀਆਂ ਕਾਰਨ ਤਰੱਕੀਆਂ ਉਡੀਕਦੇ-ਉਡੀਕਦੇ ਅਧਿਆਪਕ ਸੇਵਾ ਮੁਕਤ ਹੋ ਰਹੇ ਹਨ। ਡੀ.ਟੀ.ਐੱਫ. ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਜਸਵਿੰਦਰ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ ਅਤੇ ਕੁਲਵਿੰਦਰ ਜੋਸ਼ਨ ਨੇ ਦੱਸਿਆ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਨੂੰ ਕਈ ਸਾਲਾਂ ਤੋਂ ਕਦੇ ਸੀਨੀਆਰਤਾ ਸੂਚੀ, ਕਦੇ ਅਧੂਰੇ ਰੋਸਟਰ ਅਤੇ ਹੁਣ ਉੱਪਰਲੇ ਅਧਿਕਾਰੀਆਂ ਦੁਆਰਾ ਜੁਬਾਨੀ ਰੋਕ ਦੇ ਬਹਾਨੇ ਬਣਾ ਕੇ ਲਟਕਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਈਟੀਟੀ ਅਧਿਆਪਕ ਤੋਂ ਵੱਖ-ਵੱਖ ਵਿਸ਼ਿਆਂ ਵਿੱਚ ਮਾਸਟਰ ਕਾਡਰ ਦੀਆਂ ਤਰੱਕੀਆਂ ਵਿੱਚ ਵੀ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਅਧਿਆਪਕ ਵਰਗ ਨਿਰਾਸ਼ਾ ਵਿੱਚ ਹੈ। ਆਗੂਆਂ ਨੇ ਕਿਹਾ ਕਿ ਬੀ.ਪੀ.ਈ.ਓ. ਅਤੇ ਸੀ.ਐੱਚ.ਟੀ. ਨੂੰ ਸਟੇਟ ਕਾਡਰ ਬਣਾਏ ਜਾਣ ਨਾਲ ਵਿਸ਼ੇਸ਼ ਜ਼ਿਲ੍ਹੇ ਦੇ ਅਨੇਕਾਂ ਸੀਨੀਅਰ ਅਧਿਆਪਕ ਸੀਨੀਆਰਤਾ ਵਿੱਚ ਪਿੱਛੇ ਚਲੇ ਗਏ ਹਨ। ਅਨੇਕਾਂ ਜ਼ਿਲ੍ਹਿਆਂ ਵਿੱਚ ਤਰੱਕੀਆਂ ਲੰਮੇ ਸਮੇਂ ਤੋਂ ਪੈਡਿੰਗ ਹੋਣ ਕਾਰਣ ਇੰਨ੍ਹਾਂ ਜ਼ਿਲ੍ਹਿਆਂ ਦੇ ਅਧਿਆਪਕ, ਹੁਣ ਸੀ.ਐੱਚ.ਟੀ. ਅਤੇ ਬੀ.ਪੀ.ਈ.ਓ. ਦੇ ਸਟੇਟ ਕਾਡਰ ਬਣਾਏ ਜਾਣ ਕਾਰਣ ਪੱਛੜ ਗਏ ਹਨ। ਇਸ ਮੌਕੇ ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ ਅਤੇ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਤੋਂ ਇਲਾਵਾ ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ ਨੇ ਪ੍ਰਾਇਮਰੀ ਵਰਗ ਦੀਆਂ ਸਾਰੀਆਂ ਤਰੱਕੀਆਂ ਫੌਰੀ ਪੂਰੀਆਂ ਕਰਨ ਦੀ ਮੰਗ ਕੀਤੀ।

]]>
https://punjdarya.com/punj-darya/27593/feed 0
ਰਵਿੰਦਰ ਸਿੰਘ ਡੀਟੀਐੱਫ ਦੇ ਬਲਾਕ ਪ੍ਰਧਾਨ ਅਤੇ ਗੌਰਵਜੀਤ ਸਿੰਘ ਘੁਮਾਣ ਜਨਰਲ ਸਕੱਤਰ ਚੁਣੇ ਗਏ https://punjdarya.com/punj-darya/27162 https://punjdarya.com/punj-darya/27162#respond Wed, 08 Sep 2021 15:58:35 +0000 https://punjdarya.com/?p=27162 ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਇਕਾਈ ਦਿੜਬਾ ਦੀ ਹੋਈ ਚੋਣ

ਦਿੜ੍ਹਬਾ (ਦਲਜੀਤ ਕੌਰ ਭਵਾਨੀਗੜ੍ਹ) ਅੱਜ ਦਿੜ੍ਹਬਾ ਵਿਖੇ ਡੈਮੋਕ੍ਰੇਟਿਕ ਟੀਚਰ ਫ਼ਰੰਟ ਬਲਾਕ ਦਿੜਬਾ ਦੀ ਜਥੇਬੰਦਕ ਢਾਂਚੇ ਦੀ ਉਸਾਰੀ ਲਈ ਬਲਾਕ ਇਜ਼ਲਾਸ ਕੀਤਾ ਗਿਆ। ਜਿਸ ਵਿੱਚ ਸਰਬਸੰਮਤੀ ਨਾਲ ਰਵਿੰਦਰ ਸਿੰਘ ਬਲਾਕ ਪ੍ਰਧਾਨ, ਡਾ. ਗੌਰਵਜੀਤ ਸਿੰਘ ਘੁਮਾਣ ਜਨਰਲ ਸਕੱਤਰ, ਪਰਗਟ ਸਿੰਘ ਗਿੱਲ ਮੀਤ ਪ੍ਰਧਾਨ, ਬੇਅੰਤ ਸਿੰਘ ਖਜਾਨਚੀ, ਜਸਵੀਰ ਸਿੰਘ ਪ੍ਰੈੱਸ ਸਕੱਤਰ, ਜਸਕੀਰਤ ਸਿੰਘ ਸਹਾਇਕ ਖਜ਼ਾਨਚੀ ਚੁਣੇ ਗਏ।  ਇਸ ਇਜ਼ਲਾਸ ਵਿਚ ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਦੇ ਸੂਬਾਈ ਆਗੂ ਰਘਵੀਰ ਭਵਾਨੀਗੜ੍ਹ, ਦਲਜੀਤ ਸਫੀਪੁਰ, ਸੁਖਜਿੰਦਰ ਗਿਰ, ਨਿਰਭੈ ਸਿੰਘ, ਅਮਨ ਵਿਸ਼ਿਸ਼ਟ, ਮੇਘ ਰਾਜ, ਸੁਖਪਾਲ ਸਫੀਪੁਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਸਮੇਂ ਡੈਮੋਕ੍ਰੇਟਿਕ ਟੀਚਰ ਫ਼ਰੰਟ ਬਲਾਕ ਦਿੜਬਾ ਦੀ 13 ਮੈਂਬਰੀ ਬਲਾਕ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿੱਚ ਅਮਨ ਸਿਹਾਲ, ਗੋਵਿੰਦ ਸਫੀਪੁਰ, ਵਿਨੋਦ ਕੁਮਾਰ, ਸੰਜੀਵ ਕੁਮਾਰ, ਮਨਦੀਪ ਜਨਾਲ, ਹੇਮੰਤ ਸਿੰਘ, ਮੰਗਤ ਸਿੰਘ, ਸੁਖਦੇਵ ਸਿੰਘ, ਸਤਿਨਾਮ ਸਿੰਘ, ਪਰਦੀਪ ਕੁਮਾਰ, ਰਜਿੰਦਰ ਰੋਗਲਾ, ਮਨਪ੍ਰੀਤ ਦਿਆਲਗੜ੍ਹ, ਰਣਧੀਰ ਸਿੰਘ ਘਨੋੜ ਨੂੰ ਬਤੌਰ ਬਲਾਕ ਕਮੇਟੀ ਮੈਂਬਰ ਲਿਆ ਗਿਆ। ਇਸ ਮੌਕੇ ਨਵੀਂ ਚੁਣੀ ਕਮੇਟੀ ਨੇ ਪ੍ਰਣ ਲਿਆ ਕਿ ਅਧਿਆਪਕ ਵਰਗ ਦੇ ਹੱਕਾਂ ਲਈ ਸੱਚੇ ਦਿਲੋ ਪਹਿਰਾ ਦਿੱਤਾ ਜਾਵੇਗਾ ਤੇ 11 ਸਤੰਬਰ ਮੋਹਾਲੀ ਨੂੰ ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਤਰਸੇਮ ਸੇਮੀ ਤੂਰਬਣਜਾਰਾ, ਨਿਰਮਲ ਸਿੰਘ ਦਿੜਬਾਂ, ਗੁਰਜੰਟ ਸਿੰਘ, ਪਰਭਾਤ ਵਰਮਾ ਸਾਥੀਆਂ ਨੇ ਵੀ ਸ਼ਮੂਲੀਅਤ ਕੀਤੀ।

]]>
https://punjdarya.com/punj-darya/27162/feed 0