education department – Punj Darya https://punjdarya.com Thu, 26 Aug 2021 11:31:38 +0000 en-US hourly 1 https://wordpress.org/?v=7.0 https://punjdarya.com/wp-content/uploads/2023/01/cropped-screen-logo-copy-32x32.jpg education department – Punj Darya https://punjdarya.com 32 32 ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦਾ ਇਸ਼ਤਿਹਾਰ ਰੱਦ https://punjdarya.com/punj-darya/26564 https://punjdarya.com/punj-darya/26564#respond Thu, 26 Aug 2021 11:31:34 +0000 https://punjdarya.com/?p=26564 ਮੋਹਾਲੀ ( ਦਲਜੀਤ ਕੌਰ ਭਵਾਨੀਗੜ੍ਹ) ਸਿੱਖਿਆ ਵਿਭਾਗ ਵੱਲੋਂ 8393 ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਸਬੰਧੀ ਦਿੱਤਾ ਗਿਆ ਇਸ਼ਤਿਹਾਰ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਡਾਇਰੈਕਟਰ ਸਿੱਖਿਆ ਵਿਭਾਗ (ਐ.ਸਿ.) ਵੱਲੋਂ ਅੱਜ ਪੱਤਰ ਜਾਰੀ ਕਰਕੇ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਾਪਸ ਲੈ ਲਈ ਗਈ ਹੈ। ਪੱਤਰ ਵਿੱਚ ਲਿਖਿਆ ਹੈ ਕਿ ਸਿੱਖਿਆ ਵਿਭਾਗ ਵੱਲੋਂ 23 ਨਵੰਬਰ 2020 ਨੂੰ ਦਿੱਤਾ ਇਸ਼ਤਿਹਾਰ ਰੱਦ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਜਿਨ੍ਹਾਂ ਉਮੀਦਵਾਰਾਂ ਨੇ ਭਰਤੀ ਵਿੱਚ ਅਪਲਾਈ ਕੀਤਾ ਸੀ, ਉਨ੍ਹਾਂ ਵੱਲੋਂ ਜਿਸ ਅਕਾਊਂਟ ਵਿੱਚੋਂ ਫ਼ੀਸ ਭਰੀ ਗਈ ਹੈ, ਉਸੇ ਅਕਾਊਂਟ ਵਿੱਚ ਕੱਟੇ ਗਏ ਪੈਸੇ ਵਾਪਸ ਭੇਜ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਯੋਜਨਾ ਦੇ ਤਹਿਤ ਸਕੂਲ ਸਿੱਖਿਆ ਵਿਭਾਗ ਅਧੀਨ 23 ਨਵੰਬਰ 2020 ਨੂੰ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਭਰਤੀ ਕਰਨ ਸਬੰਧੀ ਇਹ ਇਸ਼ਤਿਹਾਰ ਕੀਤਾ ਗਿਆ ਸੀ, ਜਿਸ ਵਿੱਚ ਪੰਜਾਬ ਦੇ ਲੱਖਾਂ ਐੱਨ. ਟੀ. ਟੀ. ਕੋਰਸ ਪਾਸ ਬੇਰੁਜ਼ਗਾਰਾਂ ਅਧਿਆਪਕਾਂ ਨੇ ਅਪਲਾਈ ਕੀਤਾ ਹੋਇਆ ਸੀ ਅਤੇ ਪੰਜਾਬ ਦੇ ਹਜ਼ਾਰਾਂ ਐੱਨ. ਟੀ. ਟੀ. ਕੋਰਸ ਪਾਸ ਬੇਰੁਜ਼ਗਾਰ ਅਧਿਆਪਕਾਂ ਇਸ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਪ੍ਰਾਈਵੇਟ ਕੋਚਿੰਗ ਸੈਂਟਰਾਂ ਵਿੱਚ ਤਿਆਰੀ ਵੀ ਕਰ ਰਹੇ ਸਨ।

]]>
https://punjdarya.com/punj-darya/26564/feed 0
ਵਿਜੈ ਇੰਦਰ ਸਿੰਗਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਤੋਂ ਕੀਤੀ ਵਿਦਿਆਰਥੀਆਂ ਨਾਲ ਕੌਂਸਲਿੰਗ ਮੁਹਿੰਮ ਦੀ ਸ਼ੁਰੂਆਤ https://punjdarya.com/punj-darya/26129 https://punjdarya.com/punj-darya/26129#respond Sat, 14 Aug 2021 13:29:55 +0000 https://punjdarya.com/?p=26129 ਯੋਗਤਾ ਪਛਾਣਨ ਲਈ ਸੰਗਰੂਰ ਹਲਕੇ ਦੇ ਸਾਰੇ ਹਾਈ ਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਦੇ 10ਵੀਂ ਤੇ 12ਵੀਂ ਦੇ 2,245 ਵਿਦਿਆਰਥੀਆਂ ਦਾ ਕਰਵਾਇਆ ‘ਸਾਇਕੋਮੀਟਿ੍ਰਕ ਟੈਸਟ’: ਸਕੂਲ ਸਿੱਖਿਆ ਮੰਤਰੀ

ਨਦਾਮਪੁਰ/ਭਵਾਨੀਗੜ੍ਹ/ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਹਲਕੇ ’ਚ ਬੱਚਿਆਂ ਨੂੰ ਆਪਣੀ ਯੋਗਤਾ ਦੇ ਆਧਾਰ ’ਤੇ ਭਵਿੱਖ ’ਚ ਉਚੇਰੀ ਸਿੱਖਿਆ ਅਤੇ ਕਰੀਅਰ ਦੀ ਚੋਣ ਕਰਨ ਲਈ ਸੇਧ ਦੇਣ ਦੇ ਮੰਤਵ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨਾਲ ਕੌਂਸਲਿੰਗ ਤੇ ਹੌਸਲਾ ਅਫ਼ਜ਼ਾਈ ਮੁਹਿੰਮ ਸ਼ੁਰੂ ਕਰਨ ਦੀ ਨਵੀ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਤੋਂ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਹਲਕੇ ਦੇ ਸਾਰੇ 27 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ’ਚ ਅਕਾਦਮਿਕ ਵਰੇ 2020-21 ਦੌਰਾਨ 10ਵੀਂ ਤੇ 12ਵੀਂ ਜਮਾਤ ’ਚ ਪੜਦੇ 2,245 ਵਿਦਿਆਰਥੀਆਂ ਦੀ ਯੋਗਤਾ ਪਛਾਣਨ ਲਈ ‘ਸਾਇਕੋਮੀਟਿ੍ਰਕ ਟੈਸਟ’ ਕਰਵਾਇਆ ਗਿਆ ਸੀ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ’ਚ ਅਜਿਹੇ ਟੈਸਟ ਕਰਵਾਉਣ ਵਾਲੀ ਸਿਰਮੌਰ ਸੰਸਥਾ ‘ਵੀਬੌਕਸ’ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਹੀ ਆਨਲਾਈਨ ਮਾਧਿਅਮ ਜ਼ਰੀਏ ਹਲਕੇ ਦੇ ਵਿਦਿਆਰਥੀਆਂ ਦਾ ‘ਸਾਇਕੋਮੀਟਿ੍ਰਕ ਟੈਸਟ’ ਕਰਵਾਇਆ ਸੀ। ਉਨਾਂ ਕਿਹਾ ਕਿ ਟੈਸਟ ਦੇ ਨਤੀਜੇ ਆਉਣ ’ਤੇ ਸਾਰੇ ਵਿਦਿਆਰਥੀਆਂ ਨੂੰ ਉਨਾਂ ਦੀ ਯੋਗਤਾ ਦੇ ਆਧਾਰ ’ਤੇ ਉਚੇਰੀ ਸਿੱਖਿਆ ਲਈ ਕੋਰਸਾਂ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਅੱਵਲ ਦਰਜਾ ਬਣਾਈ ਰੱਖਣ ਲਈ ਬੁਨਿਆਦੀ ਢਾਂਚੇ ’ਚ ਸੁਧਾਰ ਤੋਂ ਇਲਾਵਾ ਅਜਿਹੀਆਂ ਹੋਰ ਵੀ ਪਹਿਲਕਦਮੀਆਂ ਲਿਆਉਣ ’ਤੇ ਜ਼ੋਰ ਦਿੱਤਾ ਜਾਵੇਗਾ।ਮੁਹਿੰਮ ਦੀ ਸ਼ੁਰੂਆਤ ਦੇ ਪਹਿਲੇ ਦਿਨ ਅੱਜ ਨਦਾਮਪੁਰ ਸਕੂਲ ਵਿਖੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਲਗਭਗ 60 ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨਾਲ ਰੂ-ਬ-ਰੂ ਮੁਲਕਾਤ ਕੀਤੀ। ਇਸ ਮੌਕੇ ਕੋਵਿਡ ਮਹਾਂਮਾਰੀ ਦਾ ਖਿਆਲ ਰੱਖਦਿਆਂ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨੂੰ ਗਿਣਤੀ ਦੇ ਹਿਸਾਬ ਨਾਲ ਵੱਖ-ਵੱਖ ਕਮਰਿਆਂ ’ਚ ਬਿਠਾਇਆ ਗਿਆ ਸੀ ਤੇ ਸਿੱਖਿਆ ਮੰਤਰੀ ਵੱਲੋਂ ਬੜੀ ਸੰਜੀਦਗੀ ਨਾਲ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਦੇ ਵਿਦਿਆਰਥੀਆਂ ਦੀ ਮੰਗ ਤੇ ਯੋਗਤਾ ਅਨੁਸਾਰ ਉਚੇਰੀ ਸਿੱਖਿਆ ਦੇ ਨੀਟ ਵਰਗੇ ਕੋਰਸਾਂ ਲਈ ਕੋਚਿੰਗ ਮੁਹੱਈਆ ਕਰਵਾਉਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ, ਜ਼ਿਲਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ, ਸੁਰਿੰਦਰ ਸਿੰਘ ਭਰੂਰ, ਕੁਲਦੀਪ ਸਿੰਘ ਭੁੱਲਰ ਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

]]>
https://punjdarya.com/punj-darya/26129/feed 0