independence day india – Punj Darya https://punjdarya.com Tue, 17 Aug 2021 12:09:36 +0000 en-US hourly 1 https://wordpress.org/?v=7.0 https://punjdarya.com/wp-content/uploads/2023/01/cropped-screen-logo-copy-32x32.jpg independence day india – Punj Darya https://punjdarya.com 32 32 ਸੇਂਟ ਜੋਸਫ ਕਾਨਵੈਂਟ ਸਕੂਲ ਭਦੌੜ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ https://punjdarya.com/punj-darya/26265 https://punjdarya.com/punj-darya/26265#respond Tue, 17 Aug 2021 12:09:32 +0000 https://punjdarya.com/?p=26265 ਭਦੌੜ (ਰਾਜਿੰਦਰ ਵਰਮਾ) ਸੇਂਟ ਜੋਸਫ ਕਾਨਵੈਂਟ ਸਕੂਲ ਭਦੌੜ ਵਿਖੇ 75 ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ ਅਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਪੈਨਸ਼ਨਰਜ਼ ਐਸੋਸੀਏਸ਼ਨ ਭਦੌੜ ਦੇ ਪ੍ਰਧਾਨ ਮਾ: ਰਣਧੀਰ ਸਿੰਘ ਨੇ ਅਦਾ ਕੀਤੀ ਗਈ ਅਤੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਰਣਧੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਦੁੱਗਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਦੇਸ਼ ਦੀ ਤਰੱਕੀ ਲਈ ਇਕ ਚੰਗੇ ਸਿੱਖਿਅਤ ਵਿਅਕਤੀਆਂ ਦਾ ਹੋਣ ਬਹੁਤ ਜਰੂਰੀ ਹੈ ਜਿਸ ਕਰਕੇ ਪੜਾਈ ਨੂੰ ਹਮੇਸ਼ਾਂ ਮਨ ਲਗਾਕੇ ਪੜੋ ਤਾਂ ਜੋ ਅੱਗੇ ਜਾਕੇ ਕਾਮਯਾਬੀ ਹਾਸਲ ਕਰ ਸਕੋ ਇਸ ਸਮੇਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਨਮਾਨ ਵੀ ਕੀਤਾ ਗਿਆ। ਪਿ੍ਰੰਸੀਪਲ ਡਾ: ਫਾਦਰ ਜੋਸ ਵਲਿਕਾਟ ਨੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸਮੇਂ ਬਲਵਿੰਦਰ ਸਿੰਘ ਭਲੇਰੀਆ, ਮਾ: ਪ੍ਰੇਮ ਕੁਮਾਰ ਬਾਂਸਲ, ਬਾਲ ਿਸ਼ਨ, ਅਧਿਆਪਕ ਸਟੈਬਿਨ ਧਾਮਸ, ਮੈਡਮ ਕੁਲਵੀਰ ਕੌਰ, ਸੁਨੀਤਾ ਰਾਣੀ, ਸੰਦੀਪ ਕੌਰ, ਮਨੋਜ ਬਾਲਾ ਅਤੇ ਸੰਦੀਪ ਕੌਰ ਆਦਿ ਹਾਜ਼ਰ ਸਨ।

]]>
https://punjdarya.com/punj-darya/26265/feed 0
ਅਜ਼ਾਦੀ ਦਿਹਾੜੇ ਮੌਕੇ ਸੰਗਰੂਰ ਵਿੱਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ https://punjdarya.com/punj-darya/26181 https://punjdarya.com/punj-darya/26181#respond Sun, 15 Aug 2021 12:13:54 +0000 https://punjdarya.com/?p=26181 ਸੰਗਰੂਰ ਨੂੰ ਵਿਕਾਸ ਪੱਖੋਂ ਬਣਾਇਆ ਜਾਵੇਗਾ ਸੂਬੇ ਦਾ ਮੋਹਰੀ ਹਲਕਾ: ਵਿਜੈ ਇੰਦਰ ਸਿੰਗਲਾ

ਸੰਗਰੂਰ ਸ਼ਹਿਰ ਦੀ ਰਵਾਇਤੀ ਦਿੱਖ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹੈ ਕਰੋੜਾਂ ਦਾ ਨਿਵੇਸ਼: ਸਿੰਗਲਾ

ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਸਮੇਂ ਸਮੇਂ ’ਤੇ ਚੱਲੀਆਂ ਗਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ ਦੇ ਨਾਲ-ਨਾਲ ਪੰਜ ਦਰਿਆਵਾਂ ਦੀ ਧਰਤੀ ਤੋਂ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ। ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਪੁਲਿਸ ਲਾਈਨ ਵਿੱਚ ਸਥਿਤ ਸਮਾਰਕ ’ਤੇ ਰੀਥ ਰੱਖ ਕੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ। ਸੰਗਰੂਰ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਸਰਵਪੱਖੀ ਵਿਕਾਸ ਲਈ ਕਰਵਾਏ ਜਾ ਰਹੇ ਕੰਮਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਤੇ ਉਨ੍ਹਾਂ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ’ਚ ਦੇਸ਼ ਭਰ ’ਚੋਂ ਮੋਹਰੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਾਂ ਵਿੱਚ ਸੁਧਾਰਾਂ ਸਦਕਾ ਜਿੱਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ’ਚ ਵਾਧਾ ਹੋਇਆ ਹੈ ਉੱਥੇ ਹੀ ਪ੍ਰੀਖਿਆਵਾਂ ਦੇ ਨਤੀਜੇ ਵੀ ਬਿਹਤਰ ਹੋਏ ਹਨ। ਸ਼੍ਰੀ ਸਿੰਗਲਾ ਨੇ ਕੋਵਿਡ-19 ਦੌਰਾਨ ਕੰਮ ਕਰਨ ਵਾਲੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਵੱਲੋਂ ਇਸ ਔਖੀ ਘੜੀ ਵਿੱਚ ਮਨੁੱਖਤਾ ਦੀ ਸੇਵਾ ਲਈ ਜਾਨ ਦੀ ਪ੍ਰਵਾਹ ਨਾ ਕਰਦਿਆਂ ਆਪਣੇ ਫ਼ਰਜ਼ਾਂ ਨੂੰ ਨਿਭਾਇਆ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜ੍ਹਦਿਆਂ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਗਿਆ ਤੇ ਇਸ ਤੋਂ ਬਾਅਦ ਇਨ੍ਹਾਂ ਨੂੰ ਸੂਬੇ ’ਚ ਬੇਅਸਰ ਕਰਨ ਲਈ ਵਿਧਾਨ ਸਭਾ ’ਚ ਲੋੜੀਂਦੇ ਬਿੱਲ ਪਾਸ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸਰੱਖਿਆ ਅਧੀਨ ਦਿੱਤੀਆਂ ਜਾਣ ਵਾਲੀਆਂ ਪੈਨਸ਼ਨਾਂ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਲਈ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ ਸ਼ਗਨ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਲੋੜਵੰਦਾਂ ਨੂੰ ਭਲਾਈ ਸਕੀਮਾਂ ਦੇ ਲਾਭ ਅਤੇ ਸਾਰੇ ਵਿਕਾਸ ਕਾਰਜ ਬਿਨਾਂ ਕਿਸੇ ਭੇਦ ਭਾਵ ਤੋਂ ਪਾਰਦਰਸ਼ਤਾ ਦੇ ਆਧਾਰ ’ਤੇ ਕਰਵਾਏ ਜਾਂਦੇ ਹਨ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੜਕਾਂ ਅਤੇ ਪੁਲਾਂ ਦੇ ਨਿਰਮਾਣ ਲਈ ਵੀ ਵੱਡੇ ਪੱਧਰ ’ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ 27 ਓਵਰ ਬਿ੍ਰਜ ਤੋਂ ਇਲਾਵਾ 4 ਲੇਨ ਸੜਕਾਂ, ਨੈਸ਼ਨਲ ਹਾਈਵੇਜ਼, ਤੇ ਹੋਰ ਸਾਰੀਆਂ ਸੜਕਾਂ ਦਾ ਵਿਸਤਾਰ ਕੀਤਾ ਗਿਆ ਹੈ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਜ਼ਿਲ੍ਹਾ ਸੰਗਰੂਰ ਦੇ ਕਾਇਆ ਕਲਪ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਦੱਸਿਆ। ਉਨ੍ਹਾ ਕਿਹਾ ਕਿ ਸੰਗਰੂਰ ਵਿਖੇ ਚੱਲ ਰਿਹਾ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਕੈਂਸਰ ਤੋਂ ਪੀੜਤ ਮਰੀਜ਼ਾਂ ਲਈ ਵੱਡੀ ਆਸ ਦੀ ਕਿਰਨ ਹੈ ਜਿੱਥੇ ਕਿ ਕਰੀਬ 95 ਫ਼ੀਸਦੀ ਮਰੀਜ਼ਾਂ ਨੂੰ ਉਚ ਮਿਆਰ ਦਾ ਇਲਾਜ਼ ਮੁਫ਼ਤ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਾਰ ਹੀਰੋਜ਼ ਸਟੇਡੀਅਮ ਵਿਖੇ 10 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ ਜਿਸ ਵਿੱਚ ਅਥਲੈਟਿਕਸ, ਸਵੀਮਿੰਗ ਪੂਲ, ਇੰਨਡੋਰ ਸਪੋਰਟਸ ਕੰਪਲੈਕਸ ਬਣਾਇਆ ਗਿਆ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਸੰਗਰੂਰ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਉਨ੍ਹਾ ਕਿਹਾ ਕਿ ਸੰਗਰੂਰ ਇੱਕ ਵਿਰਾਸਤੀ ਸ਼ਹਿਰ ਹੈ ਅਤੇ ਇਸ ਦੀ ਵਿਰਾਸਤੀ ਦਿੱਖ ਨੂੰ ਬਰਕਰਾਰ ਰੱਖਣ ਲਈ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਦੇ ਰਾਜ ਹਾਈ ਸਕੂਲ ਦੀ ਵਿਰਾਸਤੀ ਦਿੱਖ ਨੂੰ ਸੰਭਾਲਣ ਲਈ ਵਿਸ਼ੇਸ਼ ਯਤਨ ਕੀਤੇ ਗਏ ਅਤੇ ਹੁਣ ਸ਼ਹਿਰ ਵਿੱਚ ਵਿਰਾਸਤੀ ਗੇਟ ਬਣਾਏ ਜਾ ਰਹੇ ਹਨ। ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਅਪਾਹਿਜ਼ ਵਿਅਕਤੀਆਂ ਨੂੰ ਵੀਲ ਚੇਅਰ ਤੇ ਟਰਾਈ ਸਾਈਕਲ ਵੰਡੇ। ਇਸ ਮੌਕੇ ਸ਼੍ਰੀ ਸਿੰਗਲਾ ਵੱਲੋਂ ਲੋਕ ਨਿਰਮਾਣ ਵਿਭਾਗ ’ਚ ਅਤੇ ਸਿੱਖਿਆ ਵਿਭਾਗ ’ਚ ਤਰਸ ਦੇ ਆਧਾਰ ’ਤੇ ਭਰਤੀ ਕੀਤੇ ਗਏ ਲਗਭਗ 80 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ।

ਇਸ ਮੌਕੇ ਸੰਗਰੂਰ ਜੁਡੀਸ਼ਿਰੀ ਦੇ ਜੱਜ ਸਾਹਿਬਾਨ, ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ ਵਿਵੇਕ ਸ਼ੀਲ ਸੋਨੀ, ਏ.ਡੀ.ਸੀ. ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ. ਰਾਜਿੰਦਰ ਸਿੰਘ ਬੱਤਰਾ, ਏ.ਡੀ.ਸੀ. ਈਸ਼ਾ ਸਿੰਘਲ, ਪਰੇਡ ਕਮਾਂਡਰ ਡੀ.ਐੱਸ.ਪੀ. ਪਿ੍ਰਥਵੀ ਸਿੰਘ ਚਹਿਲ, ਚੇਅਰਪਰਸਨ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਗੀਤਾ ਸ਼ਰਮਾ, ਅਨਿਲ ਕੁਮਾਰ ਘੀਚਾ ਚੇਅਰਮੈਨ ਮਾਰਕੀਟ ਕਮੇਟੀ, ਸਤੀਸ਼ ਕਾਂਸਲ ਡਾਇਰੈਕਟਰ ਇੰਫੋਟੈੱਕ, ਨਰੇਸ਼ ਗਾਬਾ ਚੇਅਰਮੈਨ ਨਗਰ ਸੁਧਾਰ ਟਰੱਸਟ, ਕਮਲਜੀਤ ਕੌਰ ਚੇਅਰਪਰਸਨ ਪੰਚਾਇਤ ਸੰਮਤੀ, ਮਹੇਸ਼ ਕੁਮਾਰ ਮੇਸ਼ੀ ਵਾਇਸ ਚੇਅਰਮੈਨ ਪੰਜਾਬ ਰਾਜ ਸਮਾਲ ਇੰਡਸਟਰੀਜ਼, ਕੁਲਵੰਤ ਰਾਏ ਸਿੰਗਲਾ ਮੈਂਬਰ ਏ.ਆਈ.ਸੀ.ਸੀ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰਕਲਾਂ, ਪਰਮਿੰਦਰ ਸ਼ਰਮਾ ਪ੍ਰਧਾਨ ਬਲਾਕ ਕਾਂਗਰਸ, ਸੁਭਾਸ਼ ਗਰੋਵਰ ਜ਼ਿਲ੍ਹਾ ਕਾਂਗਰਸ ਕਮੇਟੀ, ਬਿੰਦਰ ਕੁਮਾਰ ਵਾਈਸ ਪ੍ਰਧਾਨ, ਹਰਬੰਸ ਲਾਲ ਵਾਈਸ ਪ੍ਰਧਾਨ, ਨੱਥੂ ਲਾਲ ਢੀਂਗਰਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ, ਅਮਰਜੀਤ ਸਿੰਘ ਟੀਟੂ ਵਾਈਸ ਚੇਅਰਮੈਨ ਪੰਜਾਬ ਟਰੇਡਰਜ਼ ਬੋਰਡ, ਅਮਿਤ ਸ਼ਰਮਾ ਵਾਇਸ ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਮਹਿੰਦਰ ਪਾਲ ਸਿੰਘ ਭੋਲਾ ਸਾਬਕਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਪਿ੍ਰੰਸੀਪਲ ਗੁਰਦੇਵ ਸਿੰਘ, ਡਾ. ਕੇ.ਜੀ. ਸਿੰਗਲਾ, ਗੁਰਤੇਜ ਸਿੰਘ ਗਰੇਵਾਲ ਚੇਅਰਮੈਨ ਲੀਗਲ ਸੈੱਲ ਹਿਊਮਨ ਰਾਈਟਸ, ਬਲਵੀਰ ਕੌਰ ਸੈਣੀ ਜਨਰਲ ਸਕੱਤਰ ਮਹਿਲਾ ਕਾਂਗਰਸ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

]]>
https://punjdarya.com/punj-darya/26181/feed 0
75ਵੇਂ ਆਜ਼ਾਦੀ ਦਿਵਸ ‘ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਸੰਗਰੂਰ ਵਿਖੇ ਲਹਿਰਾਉਣਗੇ ਕੌਮੀ ਝੰਡਾ https://punjdarya.com/punj-darya/26084 https://punjdarya.com/punj-darya/26084#respond Sat, 14 Aug 2021 04:26:02 +0000 https://punjdarya.com/?p=26084 ਪੁਲਿਸ ਲਾਈਨ ਸਟੇਡੀਅਮ ’ਚ ਹੋਈ ਫੁੱਲ ਡਰੈਸ ਰਿਹਰਸਲ

ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) 75ਵੇਂ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਕੌਮੀ ਝੰਡਾ ਲਹਿਰਾਉਣਗੇ। ਜ਼ਿਲਾ ਪ੍ਰਸ਼ਾਸਨ ਵਲੋਂ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅੰਤਮ ਰੂਪ ਦੇ ਦਿੱਤਾ ਗਿਆ ਹੈ। ਅੱਜ ਇਥੇ ਪੁਲਿਸ ਲਾਈਨ ਗਰਾਊਂਡ ਵਿੱਚ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਤਿਰੰਗਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਸੁਰੱਖਿਆ ਅਤੇ ਹੋਰ ਲੋੜੀਂਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ ਅਤੇ ਆਜ਼ਾਦੀ ਦਿਵਸ ਸਮਾਗਮ ਕੋਵਿਡ-19 ਨੂੰ ਲੈ ਕੇ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਸਲਾਹਕਾਰੀਆਂ ਦੇ ਅਨੁਸਾਰ ਸੁਚੱਜੇ ਢੰਗ ਨਾਲ ਮਨਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਵਾਰ ਸਮਾਗਮ ਦੌਰਾਨ 6 ਟੁਕੜੀਆਂ, ਜਿਨਾਂ ਵਿੱਚ ਪੰਜਾਬ ਪੁਲਿਸ, ਹੋਮਗਾਰਡ ਦੇ ਜਵਾਨ, ਐਨ.ਸੀ.ਸੀ. ਦੇ ਕੈਡਿਟ ਸ਼ਾਮਲ ਹੋਣਗੇ, ਮਾਰਚ ਪਾਸਟ ਕਰਨਗੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਮੌਕੇ ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ ਅਤੇ ਵੀਲ੍ਹ ਚੇਅਰਜ਼ ਵੀ ਵੰਡੀਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਅਤੇ ਪਰੇਡ ਕਮਾਂਡਰ ਪਿ੍ਰਥਵੀ ਸਿੰਘ ਚਹਿਲ ਡੀ.ਐੱਸ.ਪੀ. ਦਿੜਬਾ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ, ਸਹਾਇਕ ਕਮਿਸ਼ਨਰ ਚਰਨਜੋਤ ਸਿੰਘ, ਐਸ.ਡੀ.ਐਮ. ਸੰਗਰੂਰ ਅਮਰਿੰਦਰ ਸਿੰਘ ਟਿਵਾਣਾ, ਡੀ.ਡੀ.ਪੀ.ਓ ਪਰਮਜੀਤ ਸਿੰਘ, ਆਰ.ਟੀ.ਏ ਕਰਨਬੀਰ ਸਿੰਘ ਛੀਨਾ, ਜ਼ਿਲਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਆਦਿ ਮੌਜੂਦ ਸਨ।

]]>
https://punjdarya.com/punj-darya/26084/feed 0