pseb – Punj Darya https://punjdarya.com Thu, 25 Nov 2021 10:00:26 +0000 en-US hourly 1 https://wordpress.org/?v=6.9.1 https://punjdarya.com/wp-content/uploads/2023/01/cropped-screen-logo-copy-32x32.jpg pseb – Punj Darya https://punjdarya.com 32 32 ਬਲਾਕ ਪੱਧਰੀ ਵਿਗਿਆਨ ਮੇਲੇ ‘ਚ ਸਰਕਾਰੀ ਹਾਈ ਸਕੂਲ ਕਮਾਲਪੁਰ ਦੇ ਨੰਨ੍ਹੇ ਵਿਗਿਆਨੀਆਂ ਨੇ ਗੱਡੇ ਜਿੱਤ ਦੇ ਝੰਡੇ https://punjdarya.com/punj-darya/29251 https://punjdarya.com/punj-darya/29251#respond Thu, 25 Nov 2021 10:00:22 +0000 https://punjdarya.com/?p=29251 ਮਨਜੋਤ ਤੇ ਅਮਨਜੋਤ ਨੇ ਬਿਲਜਈ ਮੋਟਰ ਦਾ ਮਾਡਲ ਬਣਾ ਕੇ ਹਾਸਲ ਕੀਤਾ ਪਹਿਲਾ ਸਥਾਨ

ਦਿੜ੍ਹਬਾ ਮੰਡੀ (ਪੰਜ ਦਰਿਆ ਬਿਊਰੋ) ਸਰਕਾਰੀ ਹਾਈ ਸਕੂਲ ਕਮਾਲਪੁਰ ਨੰਨ੍ਹੇ ਵਿਗਿਆਨੀਆਂ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਬਲਾਕ ਪੱਧਰੀ ਵਿਗਿਆਨ ਮੇਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੀਡੀਆ ਕੋਆਰਡੀਨੇਟਰ ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਨੌਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਬਲਾਕ ਪੱਧਰੀ ਵਿਗਿਆਨ ਮੇਲੇ ਵਿੱਚ ਵਿਗਿਆਨ ਦੇ ਅਧਿਆਪਕ ਲਖਵੀਰ ਸਿੰਘ ਦੀ ਅਗਵਾਈ ਵਿੱਚ ਇਸ ਸਕੂਲ ਦੇ ਦੋ ਵਿਦਿਆਰਥੀਆਂ ਮਨਜੋਤ ਸਿੰਘ (10ਵੀਂ ਏ) ਅਤੇ ਅਮਨਜੋਤ ਸਿੰਘ (10ਵੀਂ ਏ) ਨੇ ਬਿਜਲਈ ਮੋਟਰ ਦਾ ਵਰਕਿੰਗ ਮਾਡਲ ਤਿਆਰ ਕਰ ਕੇ ਬਲਾਕ ਦੇ ਸਾਰੇ ਸਕੂਲਾਂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਪਹੁੰਚਣ ‘ਤੇ ਜੇਤੂ ਵਿਦਿਆਰਥੀਆਂ ਦਾ ਸਕੂਲ ਮੁਖੀ ਅਤੇ ਸਮੂਹ ਸਟਾਫ ਵੱਲੋੱਂ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਮੁਖੀ ਡਾ. ਪਰਮਿੰਦਰ ਸਿੰਘ ਦੇਹੜ ਨੇ ਜੇਤੂ ਵਿਦਿਆਰਥੀਆਂ ਮਨਜੋਤ ਸਿੰਘ ਤੇ ਅਮਨਜੋਤ ਸਿੰਘ ਅਤੇ ਗਾਈਡ ਅਧਿਆਪਕ ਲਖਵੀਰ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਹੋਇਆਂ ਉਮੀਦ ਕੀਤੀ ਕਿ ਇਹ ਵਿਦਿਆਰਥੀ ਜਿਲ੍ਹਾ ਪੱਧਰੀ ਵਿਗਿਆਨ ਮੇਲੇ ਵਿੱਚ ਵੀ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਕੇ ਇਸ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਅਧਿਆਪਕਾ ਯਾਦਵਿੰਦਰ ਕੌਰ, ਨੀਤੂ ਸ਼ਰਮਾ, ਕੰਚਨਪ੍ਰੀਤ ਕੌਰ, ਸੁਖਵੀਰ ਕੌਰ, ਮੰਗਤ ਸਿੰਘ, ਮੰਗਲ ਸਿੰਘ, ਮਨਦੀਪ ਸਿੰਘ, ਹੇਮੰਤ ਸਿੰਘ, ਸਤਨਾਮ ਸਿੰਘ, ਟਿੰਕੂ ਕੁਮਾਰ, ਕੁਲਵੀਰ ਸਿੰਘ ਅਤੇ ਰਣਜੀਤ ਕੁਮਾਰ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

]]>
https://punjdarya.com/punj-darya/29251/feed 0
ਆਂਗਣਵਾੜੀ ਮੁਲਾਜਮਾਂ ਵੱਲੋਂ ਵਿਧਾਨ ਸਭਾ ਅੱਗੇ ਸਰਕਾਰ ਨੂੰ ਲਲਕਾਰਨ ਦਾ ਐਲਾਨ https://punjdarya.com/punj-darya/27709 https://punjdarya.com/punj-darya/27709#respond Fri, 17 Sep 2021 11:31:43 +0000 https://punjdarya.com/?p=27709 ਜਲੰਧਰ (ਅਸ਼ੋਕ ਵਰਮਾ) ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨੇ 4 ਅਕਤੂਬਰ ਨੂੰ ਮੋਹਾਲੀ ’ਚ ਵੱਡੀ ਰੈਲੀ ਕਰਨ ਉਪਰੰਤ ਰੋਸ ਮਾਰਚ ਕਰਦਿਆਂ ਵਿਧਾਨ ਸਭਾ ਅੱਗੇ ਪੁੱਜ ਕੇ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਤੇ ਮਸਲਿਆਂ ਲਈ ਲਲਕਾਰਨ ਦਾ ਐਲਾਨ ਕਰ ਦਿੱਤਾ ਹੈ।  ਇਸ ਤੋਂ ਪਹਿਲਾਂ ਯੂਨੀਅਨ ਪੰਜਾਬ ਭਰ ’ਚ ਲਾਮਬੰਦੀ ਦਾ ਦੌਰ ਚਲਾਏਗੀ ਤਾਂ ਜੋ ਇਸ ਸੂਬਾ ਪੱਧਰੀ ਰੈਲੀ ’ਚ ਫੈਸਲਾਕੁੰਨ ਇਕੱਠ ਕੀਤਾ ਜਾ ਸਕੇ। ਪਿਛਲੇ ਕਈ ਦਿਨਾਂ ਤੋਂ ਪਿੰਡਾਂ ’ਚ ਪੁਤਲੇ ਸਾੜਕੇ ਪੰਜਾਬ ਸਰਕਾਰ ਖਿਲਾਫ ਭੰਡੀ ਪ੍ਰਚਾਰ ਕਰ ਰਹੀਆਂ ਵਰਕਰਾਂ ਅਤੇ ਹੈਲਪਰਾਂ ਵੱਲੋਂ ਕੀਤੇ ਇਸ ਫੈਸਲੇ ਉਪਰੰਤ ਹਕੂਮਤ ਅਤੇ ਯੂਨੀਅਨ ’ਚ ਨਵੇਂ ਟਕਰਾਅ ਦਾ ਮੁੱਢ ਬੱਝ ਗਿਆ ਹੈ।ਇਹ ਫੈਸਲਾ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਦੀ ਅਗਵਾਈ ਹੇਠ ਸੂਬਾਈ ਆਗੂਆਂ , ਜਿਲ੍ਹਾ ਪ੍ਰਧਾਨ , ਬਲਾਕ ਪ੍ਰਧਾਨਾਂ ਤੇ ਸਰਗਰਮ ਆਗੂਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ ਗਿਆ ਹੈ । ਜਥੇਬੰਦੀ ਦੀਆਂ ਆਗੂਆਂ ਨੇ ਅੱਜ ਪੰਜਾਬ ਸਰਕਾਰ ਨਾਲ ਬੇਹੱਦ ਨਰਾਜ਼ਗੀ ਜਾਹਰ ਕੀਤੀ ਅਤੇ ਆਖਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਫਤਰ ਮੋਹਾਲੀ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਹਜਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਇਸ ਦਫਤਰ ਨੂੰ ਘੇਰਨਗੀਆਂ । ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਅੱਜ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਸ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵੱਲ ਜਾਣਗੀਆਂ ਤੇ ਸੁੱਤੀ ਪਈ ਪੰਜਾਬ ਸਰਕਾਰ ਦਾ ਦਰਵਾਜਾ ਖੜਕਾਇਆ ਜਾਏਗਾ । ਉਹਨਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਸਭ ਤੋਂ ਨਿਕੰਮੀ ਤੇ ਮਾੜੀ ਸਰਕਾਰ ਸਾਬਤ ਹੋਈ ਹੈ ਜਿਸ ਦਾ ਸਬੂਤ ਹੈ ਕਿ  ਸਾਰੇ ਵਰਗਾਂ ਦੇ ਲੋਕ ਸੜਕਾਂ ਤੇ ਉੱਤਰੇ ਹੋਏ ਹਨ । ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਦਾ ਵਿਰੋਧ ਕਰਕੇ ਵਾਅਦਾਖਿਲਾਫੀਆਂ ਨੂੰ ਲੈਕੇ ਹਾਕਮ ਧਿਰ ਨੂੰ ਸਿਆਸੀ ਸੱਟ ਮਾਰੀ ਜਾਏਗੀ ।

ਇਹ ਆਗੂ ਸਨ ਹਾਜਰ

ਇਸ ਮੀਟਿੰਗ ਵਿੱਚ ਸੂਬਾ ਦਫਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ , ਸਤਵੰਤ ਕੌਰ ਭੋਗਪੁਰ , ਜਸਵੀਰ ਕੌਰ ਦਸੂਹਾ , ਸ਼ਿੰਦਰਪਾਲ ਕੌਰ ਭੂੰਗਾ , ਜਸਵਿੰਦਰ ਕੌਰ ਪੱਟੀ , ਪੂਨਾ ਰਾਣੀ ਨਵਾਂ ਸ਼ਹਿਰ , ਮਨਜੀਤ ਕੌਰ ਸਿੱਧਵਾਂ ਬੇਟ , ਸੁਨੀਤਾ ਰਾਣੀ ਲੋਹੀਆਂ , ਹਰਵਿੰਦਰ ਕੌਰ ਹੁਸ਼ਿਆਰਪੁਰ , ਰਜਵੰਤ ਕੌਰ ਤਰਨਤਾਰਨ , ਸਰਬਜੀਤ ਕੌਰ ਸ੍ਰੀ ਹਰਗੋਬਿੰਦਪੁਰ ਸਾਹਿਬ , ਰਣਜੀਤ ਕੌਰ ਬਟਾਲਾ , ਸੰਤੋਸ਼ ਵੇਰਕਾ , ਸ਼ਮਾਂ ਅਟਾਰੀ ਤੇ ਰਾਜਵੀਰ ਕੌਰ ਨੌਸ਼ਿਹਰਾ ਆਦਿ ਆਗੂ ਹਾਜਰ ਸਨ ।

ਆਂਗਣਵਾੜੀ ਮੁਲਾਜਮਾਂ ਦੀਆਂ ਮੰਗਾਂ

ਹਰਗੋਬਿੰਦ ਕੌਰ ਨੇ ਪ੍ਰੀਪ੍ਰਾਇਮਰੀ ਕਲਾਸਾਂ ’ਚ ਦਾਖਲ ਕੀਤੇ 3 ਤੋਂ 6 ਸਾਲ ਤੱਕ ਦੇ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜਣ, ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਣ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜਮ ਦਾ ਦਰਜਾ ਦੇਣ, ਜਦੋਂ ਤੱਕ ਇਹ ਸੰਭਵ ਨਹੀਂ ਉਦੋਂ ਤੱਕ ਘੱਟੋ-ਘੱਟ ਉਜਰਤਾਂ ਨੂੰ ਮੁੱਖ ਰੱਖਦਿਆਂ ਵਰਕਰ ਨੂੰ 24 ਹਜਾਰ ਰੁਪਏ ਅਤੇ ਹੈਲਪਰ ਨੂੰ 18 ਹਜਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਅਦਾ ਕਰਨ ਅਤੇ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਹਰਿਆਣਾ ਪੈਟਰਨ ਤੇ ਜਾਰੀ ਕਰਨ ਦੀ ਮੰਗ ਕੀਤੀ। ਉਹਨਾਂ ਚਿਤਾਵਨੀ ਦਿੱਤੀ ਕਿ ਵਰਕਰਾਂ ਤੇ ਹੈਲਪਰਾਂ ਦੀਆਂ 14 ਸੂਤਰੀ ਮੰਗ ਪੱਤਰ ’ਚ ਦਰਜ ਮੰਗਾਂ ਦਾ ਹੱਲ ਹੋਣ ਤੱਕ ਪੰਜਾਬ ਸਰਕਾਰ ਖਿਲਾਫ ਸੰਘਰਸ਼ ਜਾਰੀ ਰੱਖਿਆ ਜਾਏਗਾ।

]]>
https://punjdarya.com/punj-darya/27709/feed 0
ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਸ਼ਾਹਪੁਰ ਵਿਖੇ ਭਾਸ਼ਣ ਮੁਕਾਬਲੇ ਕਰਵਾਏ https://punjdarya.com/punj-darya/26375 https://punjdarya.com/punj-darya/26375#respond Wed, 18 Aug 2021 15:44:49 +0000 https://punjdarya.com/?p=26375 ਹੈਵਨਦੀਪ ਕੌਰ ਨੇ ਪਹਿਲਾ, ਸਿਮਰਨਜੀਤ ਕੌਰ ਨੇ ਦੂਜਾ ਅਤੇ ਚਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ

ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਸੰਗਰੁਰ-2, ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਮਿਡਲ ਸਮਾਰਟ ਸਕੂਲ ਸ਼ਾਹਪੁਰ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ।  ਸਕੂਲ ਦੇ ਗਤੀਵਿਧੀ ਇੰਚਾਰਜ਼ ਸ੍ਰ. ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਇਹ ਮੁਕਾਬਲੇ ਜਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਪਾਲ ਸਿੰਘ ਸਿੱਧੂ, ਜ਼ਿਲ੍ਹਾ ਨੋਡਲ ਅਫ਼ਸਰ ਕਿਰਨ ਬਾਲਾ ਅਤੇ ਬਲਾਕ ਨੋਡਲ ਅਫ਼ਸਰ ਰਾਜਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਕਰਵਾਏ ਗਏ ਹਨ। ਸਰਕਾਰੀ ਮਿਡਲ ਸਮਾਰਟ ਸਕੂਲ ਸ਼ਾਹਪੁਰ ਦੇ ਮੁਖੀ ਸ੍ਰੀ ਵੀਰੇਂਦਰ ਮੋਹਨ ਨੇ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਭਾਸ਼ਣ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਕੂਲ ਨੋਡਲ ਇੰਚਾਰਜ਼ ਅਤੇ ਗਤੀਵਿਧੀ ਇੰਚਾਰਜ ਰਘਵੀਰ ਸਿੰਘ ਭਵਾਨੀਗੜ੍ਹ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸੱਤਵੀਂ ਜਮਾਤ ਦੀ ਹੈਵਨਦੀਪ ਕੌਰ ਨੇ, ਦੂਜਾ ਸਥਾਨ ਸੱਤਵੀਂ ਜਮਾਤ ਦੀ ਸਿਮਰਨਜੀਤ ਕੌਰ ਨੇ ਅਤੇ ਤੀਜਾ ਸਥਾਨ ਸੱਤਵੀਂ ਜਮਾਤ ਦੀ ਹੀ ਚਮਨਪ੍ਰੀਤ ਕੌਰ ਨੇ ਹਾਸਲ ਕੀਤਾ। ਕੰਪਲੈਕਸ ਸਕੂਲ ਮੁਖੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੰਨੋਂ ਦੇ ਪ੍ਰਿੰਸੀਪਲ ਸ੍ਰੀ ਪ੍ਰੀਤਇੰਦਰ ਘਈ ਨੇ ਸਮੂਹ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਅੱਗੇ ਤੋਂ ਵੀ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। 

]]>
https://punjdarya.com/punj-darya/26375/feed 0