punjabi bhasha – Punj Darya https://punjdarya.com Sat, 02 Oct 2021 12:08:35 +0000 en-US hourly 1 https://wordpress.org/?v=6.9.1 https://punjdarya.com/wp-content/uploads/2023/01/cropped-screen-logo-copy-32x32.jpg punjabi bhasha – Punj Darya https://punjdarya.com 32 32 ਮਾਂ ਬੋਲੀ ਨੂੰ ਭੁੱਲ ਕੇ ਮਨੁੱਖ ਦੀ ਹਾਲਤ ਟਹਿਣੀਓਂ ਟੁੱਟੇ ਪੱਤੇ ਵਾਂਗ ਹੋ ਜਾਂਦੀ ਹੈ – ਮਿੱਤਰ ਸੈਨ ਮੀਤ https://punjdarya.com/punj-darya/28443 https://punjdarya.com/punj-darya/28443#respond Sat, 02 Oct 2021 12:08:31 +0000 https://punjdarya.com/?p=28443 ਰੂਰਲ ਐਨ ਜੀ ਓ ਮੋਗਾ ਵੱਲੋਂ ਕਰਵਾਏ ਗਏ ਪੰਜਾਬੀ ਭਾਸ਼ਾ ਇਮਤਿਹਾਨ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ

ਮੋਗਾ (ਪੰਜ ਦਰਿਆ ਬਿਊਰੋ) ਮਾਂ ਬੋਲੀ ਉਸ ਬੋਲੀ ਨੂੰ ਕਿਹਾ ਜਾਂਦਾ ਹੈ, ਜਿਸ ਬੋਲੀ ਵਿੱਚ ਬੱਚੇ ਨੂੰ ਮਾਂ ਲੋਰੀਆਂ ਸੁਣਾਉਂਦੀ ਹੈ, ਮੁਢਲੇ ਸ਼ਬਦ ਬੋਲਣ ਸਿਖਾਉੰਦੇ ਹੈ ਅਤੇ ਕਹਾਣੀਆਂ ਸੁਣਾਉੰਦੀ ਹੈ। ਇੱਕ ਮਨੁੱਖ ਆਪਣੇ ਦਿਲ ਦੀਆਂ ਭਾਵਨਾਵਾਂ ਨੂੰ ਜਿੰਨੇ ਵਧੀਆ ਤਰੀਕੇ ਨਾਲ ਮਾਂ ਬੋਲੀ ਵਿੱਚ ਪ੍ਰਗਟ ਕਰ ਸਕਦਾ ਹੈ, ਉਨ੍ਹਾਂ ਸਪਸ਼ਟ ਕਿਸੇ ਹੋਰ ਭਾਸ਼ਾ ਵਿੱਚ ਪ੍ਰਗਟ ਕਰਨਾ ਸੰਭਵ ਨਹੀਂ ਹੁੰਦਾ। ਇਸ ਲਈ ਸਾਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ਤੇ ਤੰਦਰੁਸਤ ਰਹਿਣ ਲਈ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਕਿ ਮਾਂ ਬੋਲੀ ਨੂੰ ਭੁੱਲ ਕੇ ਮਨੁੱਖ ਦੀ ਹਾਲਤ ਟਹਿਣੀਓਂ ਟੁੱਟੇ ਪੱਤੇ ਵਰਗੀ ਹੋ ਜਾਂਦੀ ਹੈ, ਜੋ ਪਹਿਲਾਂ ਮੁਰਝਾ ਜਾਂਦਾ ਹੈ, ਫਿਰ ਸੁੱਕ ਜਾਂਦਾ ਹੈ ਤੇ ਫਿਰ ਮਿੱਟੀ ਵਿੱਚ ਰਲ ਜਾਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਦੇ ਉਘੇ ਨਾਵਲਕਾਰ, ਕਾਨੂੰਨਦਾਨ ਅਤੇ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਪੰਜਾਬ ਦੇ ਕਨਵੀਨਰ ਮਿੱਤਰ ਸੈਨ ਮੀਤ ਜੀ ਨੇ ਰੂਰਲ ਐੱਨ ਜੀ ਓ ਕਲੱਬਜ ਐਸੋਸੀਏਸ਼ਨ ਮੋਗਾ ਵੱਲੋਂ ਆਯੋਜਿਤ ਕੀਤੀ ਗਈ ਮਾਂ ਬੋਲੀ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਨੂੰ ਸੰਸਥਾ ਦੇ ਬਸਤੀ ਗੋਬਿੰਦਗੜ੍ਹ ਮੋਗਾ ਸਥਿਤ ਦਫਤਰ ਵਿਚ ਇਨਾਮ ਤਕਸੀਮ ਕਰਨ ਮੌਕੇ ਕੀਤਾ। ਉਹਨਾਂ ਰੂਰਲ ਐੱਨ ਜੀ ਓ ਮੋਗਾ ਦੇ ਇਸ ਉਦਮ ਦੀ ਤਾਰੀਫ ਕਰਦਿਆਂ ਕਿਹਾ ਕਿ ਪੰਜਾਬੀ ਮਾਂ ਬੋਲੀ ਸ਼ੁਰੂ ਤੋਂ ਹੀ ਇਸ ਗੱਲੋਂ ਬਦਕਿਸਮਤ ਰਹੀ ਹੈ ਕਿ ਇਸ ਦੇ ਰਹਿਬਰਾਂ ਨੇ ਹੀ ਇਸ ਨੂੰ ਸਭ ਤੋਂ ਵੱਧ ਅਣਗੌਲਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਹੋਰ ਭਾਸ਼ਾਵਾਂ ਸਿੱਖਣਾ ਜਿੰਨੀ ਵਧੀਆ ਗੱਲ ਹੈ, ਆਪਣੀ ਮਾਤ ਭਾਸ਼ਾ ਤੋਂ ਮੁੱਖ ਮੋੜ ਜਾਣਾ, ਉਨੀ ਹੀ ਘਟੀਆ ਗੱਲ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਨਹੀਂ ਮਿਲ ਸਕਿਆ। ਉਹਨਾਂ ਅਫਸੋਸ ਜਾਹਿਰ ਕਰਦਿਆਂ ਕਿਹਾ ਕਿ ਇਸ ਤੋਂ ਵੱਡੀ ਮਾਂ ਬੋਲੀ ਦੀ ਬਦਕਿਸਮਤੀ ਕੀ ਹੋਵੇਗੀ ਕਿ ਹਾਲੇ ਵੀ ਵੱਡੇ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਦੇ ਮਾਤ ਭਾਸ਼ਾ ਵਿੱਚ ਗੱਲ ਕਰਨ ਤੇ ਜੁਰਮਾਨੇ ਲਗਾਏ ਜਾ ਰਹੇ ਹਨ ਤੇ ਬਿਨਾਂ ਪੰਜਾਬੀ ਪਾਸ ਕੀਤਿਆਂ ਬੱਚਿਆਂ ਨੂੰ ਅੱਠਵੀਂ ਅਤੇ ਦਸਵੀਂ ਕਲਾਸ ਵਿੱਚੋਂ ਪਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਮਾਂ ਬੋਲੀ ਨੂੰ ਉਸਦਾ ਬਣਦਾ ਸਤਿਕਾਰ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਤੇ ਮੋਗਾ ਜਿਲ੍ਹੇ ਦੀ ਟੀਮ ਜਿਲ੍ਹਾ ਕਨਵੀਨਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਮੋਗਾ ਜਿਲ੍ਹੇ ਵਿੱਚ ਬਹੁਤ ਵਧੀਆ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਸਾਹਿਤ ਪੁਰਸਕਾਰਾਂ ਦੀ ਚੋਣ ਵਿੱਚ ਕੀਤੇ ਜਾ ਰਹੇ ਭਾਈ ਭਤੀਜਾਵਾਦ ਖਿਲਾਫ ਭਾਈਚਾਰੇ ਵੱਲੋਂ ਵਿੱਢੀ ਗਈ ਜੰਗ ਵੀ ਇਸੇ ਕੜੀ ਦਾ ਹਿੱਸਾ ਹੈ। ਉਨ੍ਹਾਂ ਪ੍ਰੀਖਿਆ ਵਿੱਚੋਂ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਲੜਕੀ ਕਮਲਪ੍ਰੀਤ ਕੌਰ ਝੰਡੇਆਣਾ ਸ਼ਰਕੀ, ਦੂਸਰਾ ਸਥਾਨ ਹਾਸਲ ਕਰਨ ਵਾਲੀ ਲੜਕੀਆਂ ਰਣਦੀਪ ਕੌਰ ਜਲਾਲਾਬਾਦ ਅਤੇ ਹਰਦੀਪ ਕੌਰ ਸੋਸਣ, ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੀ ਲੜਕੀ ਰਾਜਵੀਰ ਕੌਰ ਚੜਿੱਕ ਨੂੰ ਆਪਣੇ ਹੱਥੀਂ ਪੁਰਸਕਾਰ ਦਿੱਤੇ। ਇਸ ਮੌਕੇ ਉਘੇ ਸਾਹਿਤਕਾਰ ਅਮਰ ਸੂਫੀ, ਸੁਰਜੀਤ ਸਿੰਘ ਕਾਉੰਕੇ, ਦਵਿੰਦਰ ਸੇਖਾ, ਪ੍ਰੋ ਰਾਜਿੰਦਰ ਸਿੰਘ ਸੁਰਜੀਤ ਸਿੰਘ ਦੌਧਰ, ਬੇਅੰਤ ਕੌਰ ਗਿੱਲ, ਗਾਇਕ ਹਰਮਿਲਾਪ ਗਿੱਲ, ਜਸਵਿੰਦਰ ਸਰਾਵਾਂ, ਪ੍ਰੇਮ ਕੁਮਾਰ, ਰਣਜੀਤ ਸਿੰਘ ਧਾਲੀਵਾਲ ਨੇ ਵੀ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਮਿੱਤਰ ਸੈਨ ਮੀਤ ਜੀ ਦੀਆਂ ਪੰਜਾਬੀ ਭਾਸ਼ਾ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਐਨ ਜੀ ਓ ਚੇਅਰਮੈਨ ਅਤੇ ਭਾਈਚਾਰੇ ਦੇ ਜਿਲ੍ਹਾ ਕਨਵੀਨਰ ਮਹਿੰਦਰ ਪਾਲ ਲੂੰਬਾ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਆਏ ਹੋਏ ਮਹਿਮਾਨਾਂ ਅਤੇ ਪ੍ਰੀਖਿਆ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਜਸਵੰਤ ਸਿੰਘ ਪੁਰਾਣੇਵਾਲਾ, ਨਰਜੀਤ ਕੌਰ ਅਤੇ ਮੈਡਮ ਜਸਵੀਰ ਕੌਰ ਉਚੇਚਾ ਧੰਨਵਾਦ ਕੀਤਾ।

]]>
https://punjdarya.com/punj-darya/28443/feed 0
ਸ਼੍ਰੋਮਣੀ ਸਾਹਿਤ ਪੁਰਸਕਾਰਾਂ ਦਾ ਪੰਜਾਬੀ ਭਾਸ਼ਾ ਦੇ ਵਿਕਾਸ ਜਾਂ ਵਿਨਾਸ਼ ਵਿੱਚ ਭੂਮਿਕਾ ਵਿਸ਼ੇ ‘ਤੇ ਹੋਇਆ ਸੈਮੀਨਾਰ ਭਾਸ਼ਾ ਵਿਭਾਗ ਅਤੇ ਸਰਕਾਰ ਨੂੰ ਕਟਿਹਰੇ ਵਿੱਚ ਖੜਾ ਕਰ ਗਿਆ https://punjdarya.com/punj-darya/28187 https://punjdarya.com/punj-darya/28187#respond Sun, 26 Sep 2021 12:31:43 +0000 https://punjdarya.com/?p=28187 ਉਘੇ ਨਾਵਲਕਾਰ ਮਿੱਤਰ ਸੈਨ ਮੀਤ ਨੇ ਸਰਕਾਰ ਅਤੇ ਭਾਸ਼ਾ ਵਿਭਾਗ ਦੀਆਂ ਨਾਕਾਮੀਆਂ ਦੇ ਪੋਤੜੇ ਫਰੋਲੇ

ਮੋਗਾ (ਪੰਜ ਦਰਿਆ ਬਿਊਰੋ) ਪੰਜਾਬ ਸਰਕਾਰ ਵੱਲੋਂ ਇਸ ਸਾਲ ਸ਼੍ਰੋਮਣੀ ਸਾਹਿਤ ਪੁਰਸਕਾਰਾਂ ਲਈ 6 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ ਪਰ ਪੁਰਸਕਾਰਾਂ ਦੀ ਚੋਣ ਸਬੰਧੀ ਕੋਈ ਨੀਤੀ ਨਾ ਹੋਣ ਕਾਰਨ ਇਹ ਪੁਰਸਕਾਰ ਵਿਵਾਦਾਂ ਵਿੱਚ ਘਿਰ ਗਏ ਹਨ ਅਤੇ ਪੁਰਸਕਾਰਾਂ ਦੀ ਵੰਡ ਵਿੱਚ ਭਾਈ ਭਤੀਜਾਵਾਦ ਅਤੇ ਰਾਜਨੀਤਕ ਦਖਲ ਦੇ ਦੋਸ਼ ਲੱਗਣ ਕਾਰਨ ਇੱਕ ਵਾਰ ਇਹ ਪ੍ਰਕਿਰਿਆ ਅਦਾਲਤੀ ਦਾਅ ਪੇਚਾਂ ਵਿੱਚ ਉਲਝਦੀ ਜਾ ਰਹੀ ਹੈ। ਜਿਕਰਯੋਗ ਹੈ ਕਿ ਉਘੇ ਨਾਵਲਕਾਰ ਅਤੇ ਕਾਨੂੰਨਦਾਨ ਮਿੱਤਰ ਸੈਨ ਮੀਤ ਨੇ ਭਾਸ਼ਾ ਵਿਭਾਗ ਵੱਲੋਂ ਅਪਣਾਈ ਗਈ ਚੋਣ ਪ੍ਰਕਿਰਿਆ ਅਤੇ ਕੀਤੀ ਗਈ ਨਿਯਮਾਂ ਦੀ ਅਣਦੇਖੀ ਨੂੰ ਲੈ ਕੇ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਤੇ ਮਾਨਯੋਗ ਕੋਰਟ ਨੇ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਇਸ ਪ੍ਰਕਿਰਿਆ ਤੇ ਰੋਕ ਲਗਾ ਕੇ ਸਰਕਾਰ ਅਤੇ ਭਾਸ਼ਾ ਵਿਭਾਗ ਨੂੰ ਜਵਾਬ ਦਾਇਰ ਕਰਨ ਲਈ ਕਿਹਾ ਹੈ। ਇਸ ਚੱਲ ਰਹੇ ਘਟਨਾਕ੍ਰਮ ਕਾਰਨ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲੇ ਲੋਕ ਨਿਰਾਸ਼ ਹਨ ਤੇ ਉਹ ਮਿੱਤਰ ਸੈਨ ਮੀਤ ਵੱਲੋਂ ਉਠਾਏ ਗਏ ਸਵਾਲਾਂ ਦੇ ਜਵਾਬ ਚਾਹੁੰਦੇ ਹਨ। ਇਸੇ ਕਾਰਨ ਭਾਸ਼ਾ ਪ੍ਰੇਮੀਆਂ ਵੱਲੋਂ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਸੈਮੀਨਾਰਾਂ ਦਾ ਆਯੋਜਨ ਕਰਕੇ ਜਵਾਬ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਮੋਗਾ ਜਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਜਿਲ੍ਹਾ ਮੋਗਾ ਵੱਲੋਂ ਅੱਜ ਕਾਮਰੇਡ ਨਛੱਤਰ ਸਿੰਘ ਭਵਨ ਮੋਗਾ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੋਗਾ ਜਿਲ੍ਹੇ ਦੇ ਨਾਮਵਰ ਲੇਖਕਾਂ, ਰਾਗੀਆਂ, ਢਾਡੀਆਂ, ਕਵੀਸ਼ਰਾਂ, ਪੱਤਰਕਾਰਾਂ, ਗਾਇਕਾਂ, ਨਾਟਕਕਾਰਾਂ ਅਤੇ ਗੀਤਕਾਰਾਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਸ਼ਾਮਲ ਉਘੇ ਨਾਵਲਕਾਰ ਮਿੱਤਰ ਸੈਨ ਮੀਤ ਨੇ ਵੱਖ ਵੱਖ ਬੁਲਾਰਿਆਂ ਵੱਲੋਂ ਉਠਾਏ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਕਰੀਬ ਇੱਕ ਕਰੋੜ ਰੁਪਏ ਸ਼੍ਰੋਮਣੀ ਪੁਰਸਕਾਰਾਂ ਤੇ ਖਰਚ ਕੀਤੇ ਜਾਂਦੇ ਹਨ। ਹਾਈ ਕੋਰਟ ਵਿੱਚ ਹਲਫੀਆ ਬਿਆਨ ਦੇਣ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਕੋਈ ਪੁਰਸਕਾਰ ਨੀਤੀ ਨਹੀਂ ਬਣਾ ਸਕੀ, ਜਿਸ ਕਾਰਨ ਸਕ੍ਰੀਨਿੰਗ ਕਮੇਟੀ ਦੇ ਮੈਂਬਰਾਂ ਨੂੰ ਮਨਮਰਜੀਆਂ ਕਰਨ ਅਤੇ ਰਾਜਨੀਤਕ ਲੋਕਾਂ ਨੂੰ ਦਖਲਅੰਦਾਜ਼ੀ ਕਰਨ ਦਾ ਮੌਕਾ ਮਿਲ ਰਿਹਾ ਹੈ। ਇਨ੍ਹਾਂ ਕਾਰਨਾਂ ਕਰਕੇ ਪੁਰਸਕਾਰਾਂ ਦੇ ਸਨਮਾਨ ਨੂੰ ਭਾਰੀ ਠੇਸ ਵੀ ਲੱਗ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ 108 ਪੁਰਸਕਾਰਾਂ ਲਈ ਜੋ ਚੋਣ ਕੀਤੀ ਗਈ ਉਸ ਵਿੱਚ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ, ਚੋਣਕਾਰਾਂ ਵਲੋਂ ਨੰਗੇ ਚਿੱਟੇ ਤੌਰ ਤੇ ਆਪਣੇ ਚਹੇਤਿਆਂ ਨੂੰ ਪੁਰਸਕਾਰ ਦਿੱਤੇ ਗਏ ਹਨ। ਇਸ ਪੱਖ ਪਾਤੀ ਚੋਣ ਨੂੰ ਮੇਰੇ ਸਮੇਤ ਮੇਰੇ 2 ਹੋਰ ਸਾਥੀਆਂ ਵਲੋਂ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ ਤੇ ਅਦਾਲਤ ਵਲੋਂ ਪੁਰਸਕਾਰਾਂ ਦੀ ਵੰਡ ਤੇ ਰੋਕ ਲਗਾ ਦਿੱਤੀ ਗਈ ਹੈ। ਉਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਇਹ ਚੋਣ ਰੱਦ ਕੀਤੀ ਜਾਵੇ ਅਤੇ ਪਹਿਲਾਂ ਤਰਕ ਸੰਗਤ ਨਿਯਮ ਬਣਾ ਕੇ ਪੁਰਸਕਾਰਾਂ ਲਈ ਯੋਗ ਸ਼ਖਸ਼ੀਅਤਾਂ ਦੀ ਦੋਬਾਰਾ ਚੋਣ ਕੀਤੀ ਜਾਵੇ। ਉਹਨਾਂ ਇਸ ਪੂਰੀ ਪ੍ਰਕਿਰਿਆ ਤੇ ਸਵਾਲ ਉਠਾਉਂਦਿਆਂ ਪੁੱਛਿਆ ਕਿ ਕੀ ਪੁਰਸਕਾਰਾਂ ਲਈ ਨਾਂ ਸੁਝਾਉਣ ਵਿਚ ਭਾਸ਼ਾ ਵਿਭਾਗ ਨੇ ਆਪਣੀ ਭੂਮਿਕਾ ਨਿਭਾਈ? ਸਕਰੀਨਿੰਗ ਕਮੇਟੀ ਕਿਸ ਨਿਯਮ ਅਧੀਨ ਹੋਂਦ ਵਿੱਚ ਆਈ? ਕੀ ਇਸ ਵਾਰ ਇਸ ਕਮੇਟੀ ਨੇ ਆਪਣੀ ਭੂਮਿਕਾ ਸਹੀ ਢੰਗ ਨਾਲ ਨਿਭਾਈ? 

ਕੀ 600 ਨਾਂਵਾਂ ਤੇ 3 ਘੰਟਿਆਂ ਵਿੱਚ ਵਿਚਾਰ ਸੰਭਵ ਹੈ? ਕੀ ਸਲਾਹਕਾਰ ਬੋਰਡ 2002 ਦੇ ਨਿਯਮਾਂ ਅਨੁਸਾਰ ਬਣਿਆ ਹੈ ? ਕੀ ਪੁਰਸਕਾਰਾਂ ਦੀ ਚੋਣ ਕਰਨਾ ਬੋਰਡ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ? ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਹਲਫੀਆ ਬਿਆਨ ਦੇਣ ਦੇ ਬਾਵਜੂਦ ਹੁਣ ਤੱਕ ਪੁਰਸਕਾਰ ਨੀਤੀ ਤਿਆਰ ਕਿਉਂ ਨਹੀਂ ਕੀਤੀ? ਇਹ ਪੁਰਸਕਾਰ ਜਿੰਦਗੀ ਭਰ ਦੀਆਂ ਪ੍ਰਾਪਤੀਆਂ ਅਤੇ ਭਾਸ਼ਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਲਈ ਦਿੱਤੇ ਜਾਂਦੇ ਹਨ। ਕੀ ਇਕ ਵਿਅਕਤੀ ਨੂੰ ਇਹ ਪੁਰਸਕਾਰ 2 ਵਾਰ ਦਿੱਤਾ ਜਾ ਸਕਦਾ ਹੈ? ਕੀ ਸਲਾਹਕਾਰ ਬੋਰਡ ਦੇ ਮੈਂਬਰ ਇਸ ਪੁਰਸਕਾਰ ਦੇ ਯੋਗ ਹੋਣੇ ਚਾਹੀਦੇ ਹਨ? ਕੀ ਪੁਰਸਕਾਰਾਂ ਲਈ ਰੱਖੀ ਗਈ ਵੱਡੀ ਰਾਸ਼ੀ, ਭਰਿਸ਼ਟਾਚਾਰ ਦਾ ਕਾਰਨ ਤਾਂ ਨਹੀਂ ਬਣ ਰਹੀ ? ਕੀ ਇਸ ਵਾਰ ਦੀ ਚੋਣ ਵਿਚ ਬਹੁਤੇ ਨਾਂ ਸਿਫਾਰਸ਼ੀ ਨਹੀਂ ਹਨ? ਅੰਤਰਾਸ਼ਟਰੀ ਪੱਧਰ  ਦੀਆਂ ਸ਼ਖਸ਼ੀਅਤਾਂ, ਜਿਵੇਂ ਕਿ ਸਰਦਾਰਾ ਸਿੰਘ ਜੌਹਲ, ਦੇਵ ਥਰੀਕੇ, ਸਤਿੰਦਰ ਸਿਰਤਾਜ, ਕਿਰਪਾਲ ਸਿੰਘ ਬਡੂੰਗਰ, ਰਾਣਾ ਰਣਬੀਰ,  ਰਾਣੀ ਬਲਬੀਰ ਕੌਰ ਆਦਿ ਨਾਵਾਂ ਨੂੰ ਅਣ ਡਿੱਠਾ ਕਰਨਾ ਕੀ ਪੰਜਾਬੀ ਦੇ ਵਿਕਾਸ ਲਈ ਵਿਨਾਸ਼ਕਾਰੀ ਹੈ ਜਾਂ ਨਹੀਂ? ਇਨ੍ਹਾਂ ਸਵਾਲਾਂ ਦੇ ਜਵਾਬ ਹਰ ਭਾਸ਼ਾ ਪ੍ਰੇਮੀ ਨੂੰ ਮਿਲਣੇ ਜਰੂਰੀ ਹਨ ਕਿਉਂਕਿ ਪੰਜਾਬੀ ਭਾਸ਼ਾ ਜੋ ਪਹਿਲਾਂ ਹੀ ਸਰਕਾਰਾਂ ਅਤੇ ਭਾਸ਼ਾ ਵਿਭਾਗ ਦੀ ਬੇਰੁਖੀ ਕਾਰਨ ਸੰਤਾਪ ਭੋਗ ਰਹੀ ਹੈ, ਉਸ ਨੂੰ ਵਿਨਾਸ਼ ਵਾਲੇ ਪਾਸਿਓਂ ਰੋਕ ਕੇ ਵਿਕਾਸ ਵੱਲ ਅੱਗੇ ਵਧਿਆ ਜਾ ਸਕੇ। ਇਸ ਮੌਕੇ ਉਘੇ ਸਾਹਿਤਕਾਰ ਅਮਰ ਸੂਫੀ, ਸੁਰਜੀਤ ਸਿੰਘ ਕਾਉਂਕੇ, ਬੇਅੰਤ ਕੌਰ ਗਿੱਲ, ਸੁਰਜੀਤ ਸਿੰਘ ਦੌਧਰ, ਹਰਬੰਸ ਸਿੰਘ ਅਖਾੜਾ, ਗਿਆਨ ਸਿੰਘ ਸਾਬਕਾ ਡੀ ਪੀ ਆਰ ਓ, ਢਾਡੀ ਸਾਧੂ ਸਿੰਘ ਧੰਮੂ, ਡਾ ਜਸਵਿੰਦਰ ਸਿੰਘ ਸਰਾਵਾਂ, ਅਵਤਾਰ ਸਿੰਘ ਜਗਰਾਓਂ, ਪ੍ਰੋ. ਕਰਮ ਸਿੰਘ ਸੰਧੂ, ਨਾਟਕਕਾਰ ਅਮਰਜੀਤ ਸੋਹੀ, ਪ੍ਰੋ. ਕਰਮ ਸਿੰਘ ਸੰਧੂ, ਡਾ ਰਾਜਿੰਦਰ ਪਾਲ ਸਿੰਘ, ਗਾਇਕ ਹਰਮਿਲਾਪ ਗਿੱਲ, ਗੀਤਕਾਰ ਰਾਜਵਿੰਦਰ ਰੌਂਤਾ ਅਤੇ ਚਰਨਾ ਪੱਤੋ, ਭੰਗੜਾ ਕੋਚ ਅਤੇ ਕਲਾਕਾਰ ਮਨਿੰਦਰ ਮੋਗਾ, ਨਾਟਕਕਾਰ ਚਰਨਦਾਸ ਸਿੱਧੂ, ਸਮਾਜ ਸੇਵੀ ਗੁਰਸੇਵਕ ਸੰਨਿਆਸੀ, ਹਰਭਜਨ ਬਹੋਨਾ, ਸੁਖਦੇਵ ਸਿੰਘ ਬਰਾੜ, ਭਾਸ਼ਾ ਪ੍ਰੇਮੀ ਆਦੇਸ਼ ਸਹਿਗਲ, ਸਰਬਜੀਤ ਕੌਰ ਮਾਹਲਾ ਅਤੇ ਭਾਸ਼ਾ ਪਸਾਰ ਭਾਈਚਾਰਾ ਜਿਲ੍ਹਾ ਮੋਗਾ ਦੇ ਕਨਵੀਨਰ ਅਤੇ ਸਮਾਜ ਸੇਵੀ ਮਹਿੰਦਰ ਪਾਲ ਲੂੰਬਾ ਨੇ ਮਿੱਤਰ ਸੈਨ ਮੀਤ ਵੱਲੋਂ ਉਠਾਏ ਗਏ ਸਵਾਲਾਂ ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਸਰਕਾਰ ਅਤੇ ਭਾਸ਼ਾ ਵਿਭਾਗ ਨੂੰ ਤੁਰੰਤ ਇਹਨਾਂ ਸਵਾਲਾਂ ਦੇ ਜਵਾਬ ਕੋਰਟ ਵਿੱਚ ਪੇਸ਼ ਕਰਕੇ ਇੱਕ ਨਿਰਪੱਖ ਬੋਰਡ ਦਾ ਗਠਨ ਕਰਕੇ ਪੁਰਸਕਾਰਾਂ ਲਈ ਦੁਬਾਰਾ ਨਾਵਾਂ ਦੀ ਮੰਗ ਕਰਨੀ ਚਾਹੀਦੀ ਹੈ ਅਤੇ ਇਹ ਪੁਰਸਕਾਰ ਸਿਰਫ ਉਨ੍ਹਾਂ ਲੋਕਾਂ ਨੂੰ ਦਿੱਤੇ ਜਾਣੇ ਚਾਹੀਦੇ ਹਨ, ਜੋ ਸੱਚਮੁੱਚ ਇਨ੍ਹਾਂ ਦੇ ਹੱਕਦਾਰ ਹਨ। ਉਹਨਾਂ ਮਿੱਤਰ ਸੈਨ ਮੀਤ ਦੀ ਦਲੇਰੀ ਅਤੇ ਬੇਬਾਕੀ ਲਈ ਉਨ੍ਹਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ ਸੱਚਮੁੱਚ ਮਾਤ ਭਾਸ਼ਾ ਦੇ ਸੱਚੇ ਸਪੂਤ ਹਨ, ਜੋ ਆਪਣੇ ਲਈ ਨਹੀਂ ਬਲਕਿ ਹੋਰਾਂ ਯੋਗ ਉਮੀਦਵਾਰਾਂ ਨੂੰ ਪੁਰਸਕਾਰ ਦੇਣ ਦੀ ਵਕਾਲਤ ਕਰ ਰਹੇ ਹਨ। ਇਸ ਮੌਕੇ ਉਕਤ ਤੋਂ ਇਲਾਵਾ ਕਹਾਣੀਕਾਰ ਗੁਰਮੀਤ ਕੜਿਆਲਵੀ, ਜਸ਼ਵੰਤ ਸਿੰਘ ਪੁਰਾਣੇਵਾਲਾ, ਰਣਜੀਤ ਸਿੰਘ ਧਾਲੀਵਾਲ, ਪ੍ਰੇਮ ਕੁਮਾਰ, ਦਵਿੰਦਰਜੀਤ ਸਿੰਘ ਗਿੱਲ, ਨਰਜੀਤ ਕੌਰ, ਜਸਵੀਰ ਕੌਰ ਅਤੇ ਪ੍ਰਵੀਨ ਕੁਮਾਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਸ਼ਾ ਪ੍ਰੇਮੀ ਅਤੇ ਕਲਾਕਾਰ ਹਾਜਰ ਸਨ। 

]]>
https://punjdarya.com/punj-darya/28187/feed 0
ਸ਼੍ਰੋਮਣੀ ਸਾਹਿਤ ਪੁਰਸਕਾਰਾਂ ਦੀ ਪੰਜਾਬੀ ਭਾਸ਼ਾ ਦੇ ਵਿਕਾਸ ਜਾਂ ਵਿਨਾਸ਼ ਵਿਸ਼ੇ ਤੇ ਸੈਮੀਨਾਰ 25 ਨੂੰ ਮੋਗਾ ਵਿਖੇ ਹੋਵੇਗਾ – ਲੂੰਬਾ https://punjdarya.com/punj-darya/27946 https://punjdarya.com/punj-darya/27946#respond Tue, 21 Sep 2021 15:47:46 +0000 https://punjdarya.com/?p=27946 ਉਘੇ ਨਾਵਲਕਾਰ ਅਤੇ ਕਾਨੂੰਨਦਾਨ ਮਿੱਤਰਸੇਨ ਮੀਤ ਮੁੱਖ ਬੁਲਾਰੇ ਵਜੋਂ ਸ਼ਮੂਲੀਅਤ ਕਰਨਗੇ

ਮੋਗਾ (ਪੰਜ ਦਰਿਆ ਬਿਊਰੋ) ਪੰਜਾਬੀ ਵਿਚਾਰਕਾਂ ਵਿਚ ਇਨੀਂ ਦਿਨੀਂ “ਸ਼੍ਰੋਮਣੀ ਸਾਹਿਤ ਪੁਰਸਕਾਰਾਂ ਦੀ ਪੰਜਾਬੀ ਭਾਸ਼ਾ ਦੇ ਵਿਕਾਸ ਜਾਂ ਵਿਨਾਸ਼ ਵਿੱਚ ਭੂਮਿਕਾ”  ਵਿਸ਼ੇ ਨੂੰ ਲੈ ਕੇ  ਵੱਡੀ ਬਹਿਸ ਛਿੜੀ ਹੋਈ ਹੈ। ਇਸ ਬਹਿਸ- ਨੂੰ ਸਾਡੇ ਸਭ ਲਈ, ਇੱਕ ਸਾਰਥਕ ਸਿੱਟੇ ਤੱਕ ਲਿਜਾਣਾ ਅਤਿ ਜਰੂਰੀ ਹੋ ਗਿਆ ਹੈ।  ਕਿਉਂਕਿ ਸਰਕਾਰਾਂ ਵੱਲੋਂ ਪਹਿਲਾਂ ਹੀ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਦੁਰਕਾਰਿਆ ਜਾ ਰਿਹਾ ਹੈ।  ਕਈ ਲੇਖਾਂ ਰਾਹੀਂ ਮਿੱਤਰ ਸੈਨ ਮੀਤ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਐਲਾਨੇ 108  ਸ਼੍ਰੋਮਣੀ ਪੁਰਸਕਾਰਾਂ ਦੀ ਚੋਣ ਪ੍ਰਕ੍ਰਿਆ ਤੇ ਵੱਡੇ ਪ੍ਰਸ਼ਨ ਉਠਾਏ ਹਨ। ਉਨ੍ਹਾਂ ਨੇ ਇਕ ਮੁੱਕਦਮਾ ਦਾਇਰ ਕਰਕੇ  ਸਰਕਾਰ ਅਤੇ ਭਾਸ਼ਾ ਵਿਭਾਗ ਨੂੰ ਕਟਹਿਰੇ ਵਿੱਚ ਵੀ ਖੜਾ ਕੀਤਾ  ਹੈ। ਸਮਾਜ ਸੇਵੀ ਸੰਸਥਾਵਾਂ ਦੇ ਸੰਚਾਲਕ ਹੋਣ ਦੇ ਨਾਤੇ ਅਸੀਂ  ਚਾਹੁੰਦੇ ਹਾਂ ਕਿ ਇਸ ਗੰਭੀਰ ਸਮੱਸਿਆ ਤੇ ਜਲਦੀ ਸਾਰਥਕ ਅਤੇ ਤਰਕਸੰਗਤ ਵਿਚਾਰ ਵਟਾਂਦਰਾ ਹੋਵੇ ਅਤੇ ਚਰਚਾ ਵਿੱਚ ਪੰਜਾਬੀ ਸਾਹਿਤਕਾਰਾਂ, ਪੱਤਰਕਾਰਾਂ, ਗੀਤਕਾਰਾਂ, ਕਲਾਕਾਰਾਂ, ਰਾਗੀਆਂ, ਗਾਇਕਾਂ , ਕਵੀਸ਼ਰਾਂ ਆਦਿ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਖੁਲਾ ਮੌਕਾ ਮਿਲੇ। ਇਸ ਲਈ 25 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲੂੰਬਾ ਭਵਨ ਬੱਸ ਸਟੈਂਡ ਮੋਗਾ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਜਿਲ੍ਹਾ ਮੋਗਾ ਦੇ ਕਨਵੀਨਰ ਅਤੇ ਸਮਾਜ ਸੇਵੀ ਮਹਿੰਦਰ ਪਾਲ ਲੂੰਬਾ ਨੇ ਦੱਸਿਆ ਕਿ ਇਸ ਸੈਮੀਨਾਰ ਦੀ ਪ੍ਰਧਾਨਗੀ ਉਘੇ ਕਵੀ ਅਮਰ ਸੂਫੀ, ਉਘੇ ਸਾਹਿਤਕਾਰ ਮਹਿੰਦਰ ਸਿੰਘ ਸੇਖੋਂ ਅਤੇ ਸਮਾਜ ਸੇਵੀ ਗੁਰਸੇਵਕ ਸਿੰਘ ਸੰਨਿਆਸੀ ਕਰਨਗੇ ਅਤੇ ਇਸ ਸੈਮੀਨਾਰ ਵਿੱਚ ਮੋਗਾ ਜਿਲ੍ਹੇ ਦੇ ਸਾਹਿਤਕਾਰ, ਪੱਤਰਕਾਰ, ਗਾਇਕ, ਗੀਤਕਾਰ, ਕਲਾਕਾਰ, ਰਾਗੀ, ਢਾਡੀ, ਕਵੀਸ਼ਰ, ਸਮਾਜ ਸੇਵੀ ਅਤੇ ਪੰਜਾਬੀ ਭਾਸ਼ਾ ਪ੍ਰੇਮੀ ਸ਼ਮੂਲੀਅਤ ਕਰਨਗੇ ਅਤੇ ਹਰ ਇੱਕ ਨੂੰ ਆਪਣੇ ਵਿਚਾਰ ਰੱਖਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਇਸ ਮੁੱਦੇ ਤੇ ਇੱਕ ਸਾਂਝੀ ਸਮਝ ਬਣਾ ਕੇ ਪੰਜਾਬੀ ਭਾਸ਼ਾ ਨੂੰ ਵਿਨਾਸ਼ ਵੱਲ ਜਾਣ ਤੋਂ ਰੋਕ ਕੇ ਵਿਕਾਸ ਵੱਲ ਧਿਆਨ ਕੇਂਦਰਿਤ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਇਸ ਸੈਮੀਨਾਰ ਵਿੱਚ ਉਘੇ ਨਾਵਲਕਾਰ ਮਿੱਤਰਸੇਨ ਮੀਤ ਮੁੱਖ ਬੁਲਾਰੇ ਵਜੋਂ ਸ਼ਮੂਲੀਅਤ ਕਰਨਗੇ ਜਦਕਿ ਉਘੇ ਸਾਹਿਤਕਾਰ ਰਜਿੰਦਰ ਪਾਲ ਸਿੰਘ, ਦਵਿੰਦਰ ਸੇਖਾ ਅਤੇ ਪ੍ਰੋ ਇੰਦਰਪਾਲ ਸਿੰਘ ਵੀ ਇਸ ਵਿਸ਼ੇ ਤੇ ਆਪਣੇ ਵਿਚਾਰ ਰੱਖਣਗੇ। ਉਹਨਾਂ ਉਪਰੋਕਤ ਸਭ ਵਰਗਾਂ ਦੇ ਲੋਕਾਂ ਨੂੰ ਇਸ ਸੈਮੀਨਾਰ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ ਹੈ ਕਿਉਂਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਤੇ ਉਕਤ ਵਰਗ ਦੇ ਲੋਕਾਂ ਲਈ ਰੁਜ਼ਗਾਰ ਦਾ ਸਾਧਨ ਵੀ ਹੈ। ਜੇਕਰ ਅਸੀਂ ਸਮਾਂ ਰਹਿੰਦਿਆਂ ਇਸ ਵਿਸ਼ੇ ਤੇ ਨਹੀਂ ਬੋਲਾਂਗੇ ਤਾਂ ਇਹ ਮਾਤ ਭਾਸ਼ਾ ਦੇ ਨਾਲ ਵੱਡਾ ਧ੍ਰੋਹ ਹੋਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਉਘੇ ਕਵੀ ਅਮਰ ਸੂਫੀ, ਨਾਵਲਕਾਰ ਕ੍ਰਿਸ਼ਨ ਪ੍ਰਤਾਪ, ਲੇਖਕ ਬੇਅੰਤ ਕੌਰ ਗਿੱਲ, ਸੁਰਜੀਤ ਸਿੰਘ ਦੌਧਰ, ਰਾਜਵਿੰਦਰ ਰੌਂਤਾ, ਸਮਾਜ ਸੇਵੀ ਗੁਰਸੇਵਕ ਸਿੰਘ ਸੰਨਿਆਸੀ, ਗੁਰਨਾਮ ਸਿੰਘ ਲਵਲੀ ਅਤੇ ਸੁਖਦੇਵ ਸਿੰਘ ਬਰਾੜ ਆਦਿ ਵੀ ਹਾਜ਼ਰ ਸਨ। 

]]>
https://punjdarya.com/punj-darya/27946/feed 0